30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਕੀਰਤਨ ਦਰਬਾਰ ਨਾਲ ਭਾਈ ਤਾਰੂ ਸਿੰਘ ਦੀ ਸ਼ਹਾਦਤ ਨੂੰ ਕੀਤਾ ਸਿਜਦਾ <br/>

ਅਜੀਤ ਡੈਸਕ 19-07-2025
ਸੰਗਰੂਰ, 18 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਸਥਾਨਿਕ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਸਬੰਧੀ ਕਰਵਾਏ ਤਿੰਨ ਰੋਜ਼ਾ ਸਮਾਗਮਾਂ ਦੀ ਨਿਰਵਿਘਨਤਾ ਅਤੇ ਚੜ੍ਹਦੀ ਕਲਾ ਵਿਚ ਸੰਪੂਰਨਤਾ ਹੋਣ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਕਰਾਨਾ ਸਮਾਗਮ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਮਹੀਨਾਵਾਰ ਗੁਰਮਤਿ ਸਮਾਗਮ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ, ਹਰਪ੍ਰੀਤ ਸਿੰਘ ਪ੍ਰੀਤ, ਕੁਲਵੀਰ ਸਿੰਘ ਦੇ ਨਾਲ ਸੁਸਾਇਟੀ ਦੇ ਮੁੱਖ ਸੇਵਾਦਾਰ ਰਾਜਵਿੰਦਰ ਸਿੰਘ ਲੱਕੀ, ਅਮਰਿੰਦਰ ਸਿੰਘ ਮੌਖਾ, ਗੁਰਪ੍ਰੀਤ ਸਿੰਘ, ਹਰਭਜਨ ਸਿੰਘ ਭੱਟੀ ਦੀ ਦੇਖ ਰੇਖ ਹੇਠ ਆਯੋਜਿਤ ਕੀਤਾ ਗਿਆ | ਰਾਤਰੀ ਸਮਾਗਮ ਦੀ ਆਰੰਭਤਾ ਬ੍ਰਹਮਜੋਤ ਕੌਰ, ਰੇਖਾ ਰਾਣੀ, ਰਵਨੀਤ ਕੌਰ ਦੇ ਜਥੇ ਨੇ ਰਹਿਰਾਸ ਸਾਹਿਬ ਦੇ ਪਾਠ ਦੇ ਗਾਇਨ ਨਾਲ ਕੀਤੀ ਉਪਰੰਤ ਸੁਸਾਇਟੀ ਵਲੋਂ ਚੱਲ ਰਹੀ ਲੜੀ ਅਧੀਨ ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸ੍ਰੀ ਸਹਿਜ ਪਾਠਾਂ ਦੇ ਭੋਗ ਭਾਈ ਸਤਵਿੰਦਰ ਸਿੰਘ ਹੈੱਡ ਗ੍ਰੰਥੀ ਦੀ ਨਿਗਰਾਨੀ ਹੇਠ ਪਾਏ ਗਏ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹੋਏ ਵਿਸ਼ਾਲ ਕੀਰਤਨ ਦਰਬਾਰ ਦੀ ਆਰੰਭਤਾ ਭਾਈ ਗੁਰਧਿਆਨ ਸਿੰਘ ਨੇ ਕੀਤੀ ਉਪਰੰਤ ਸੁਸਾਇਟੀ ਸੇਵਕ ਬੀਬੀ ਕਿਰਨ ਦੂਆ, ਗੁਰਕੰਵਲ ਸਿੰਘ, ਚਰਨਜੀਤ ਪਾਲ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਗੁਰਮੀਤ ਸਿੰਘ ਸਾਹਨੀ, ਮਨਦੀਪ ਸਿੰਘ ਬੋਨੀ, ਭੁਵਨਪ੍ਰੀਤ ਸਿੰਘ, ਅਰਵਿੰਦ ਸਿੰਘ ਪੱਪੂ ਦੇ ਜਥਿਆਂ ਨੇ ਗੁਰੂ ਸਾਹਿਬ ਜੀ ਦੀ ਉਸਤਤ ਵਿਚ ਰਸਭਿੰਨਾ ਕੀਰਤਨ ਕੀਤਾ ਅਤੇ 'ਭਾਈ ਤਾਰੂ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਵੀ ਗੁਰਬਾਣੀ ਸ਼ਬਦ ਸਤਿਗੁਰ ਆਗੈ ਸੀਸੁ ਭੇਟ ਦੇਓ ਰਾਹੀਂ ਸਿਜਦਾ ਕੀਤਾ ਗਿਆ' | ਭਾਈ ਗੁਰਿੰਦਰ ਸਿੰਘ ਗੁਜਰਾਲ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਕੀਤੀ | ਜਥਿਆਂ ਨੂੰ ਕਮੇਟੀ ਪ੍ਰਧਾਨ ਜਗਤਾਰ ਸਿੰਘ, ਹਰਪ੍ਰੀਤ ਸਿੰਘ ਪ੍ਰੀਤ, ਹਮੀਰ ਸਿੰਘ, ਕੁਲਵੀਰ ਸਿੰਘ, ਭਾਈ ਸਤਵਿੰਦਰ ਸਿੰਘ ਭੋਲਾ, ਸੁਖਵਿੰਦਰ ਸਿੰਘ ਭਾਈ ਲਾਲੋ ਸੁਸਾਇਟੀ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਰਾਜਵਿੰਦਰ ਸਿੰਘ ਲੱਕੀ, ਨਰਿੰਦਰ ਪਾਲ ਸਿੰਘ ਸਾਹਨੀ ਸਰਪ੍ਰਸਤ, ਦਲਵੀਰ ਸਿੰਘ ਬਾਬਾ ਨੇ ਪ੍ਰਬੰਧਕ ਕਮੇਟੀ ਦੇ ਕੁਲਵੀਰ ਸਿੰਘ ਨੂੰ ਸਨਮਾਨਿਤ ਕੀਤਾ | ਜਦੋਂ ਕਿ ਪ੍ਰਬੰਧਕ ਕਮੇਟੀ ਵਲੋਂ ਸੁਸਾਇਟੀ ਦੇ ਮੁੱਖ ਸੇਵਾਦਾਰ ਰਾਜਵਿੰਦਰ ਸਿੰਘ ਲੱਕੀ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਸਮਾਗਮ ਲਈ ਮਾਤਾ ਰਾਜ ਕੌਰ, ਰਤਨ ਕੁਮਾਰ, ਭੁਪਿੰਦਰ ਸਿੰਘ ਗੋਲਡੀ, ਤਰਨਜੀਤ ਸਿੰਘ, ਹਰਸਿਮਰਨ ਸਿੰਘ, ਰਾਜ ਕੁਮਾਰ ਰਾਜੂ ਪਰਿਵਾਰ, ਗੁਰਪ੍ਰੀਤ ਸਿੰਘ, ਮਨਿੰਦਰਪਾਲ ਸਿੰਘ ਦਾ ਵਿਸ਼ੇਸ਼ ਸਹਿਯੋਗ ਰਿਹਾ | ਸੁਰਿੰਦਰ ਪਾਲ ਸਿੰਘ ਸਿਦਕੀ ਨੇ ਸੁਸਾਇਟੀ ਸੇਵਕਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ | ਚਰਨਜੀਤ ਪਾਲ ਸਿੰਘ ਨੇ ਸੁਸਾਇਟੀ ਦੇ ਅਗਲੇਰੇ ਪੋ੍ਰਗਰਾਮਾਂ ਦੀ ਜਾਣਕਾਰੀ ਦਿੱਤੀ | ਇਸ ਮੌਕੇ ਤੇ ਹਰਦੀਪ ਸਿੰਘ ਸਾਹਨੀ, ਜਸਵੀਰ ਸਿੰਘ ਖਾਲਸਾ, ਨਵਤੇਜ ਸਿੰਘ, ਬਲਜੋਤ ਸਿੰਘ, ਹਰਵਿੰਦਰ ਸਿੰਘ ਪੱਪੂ, ਜਸਵੀਰ ਸਿੰਘ ਪਿੰਕਾ, ਹਰਿੰਦਰ ਵੀਰ ਸਿੰਘ, ਹਰਜੀਤ ਸਿੰਘ ਢੀਂਗਰਾ, ਭੁਪਿੰਦਰ ਸਿੰਘ, ਹਾਕਮ ਸਿੰਘ, ਬਲਵੰਤ ਸਿੰਘ ਭਿੱਖੀ, ਬਲਵਿੰਦਰ ਸਿੰਘ, ਰਸਵਿੰਦਰ ਸਿੰਘ ਟੁਰਨਾ, ਜਸਪਾਲ ਸਿੰਘ, ਸਰਬਜੀਤ ਸਿੰਘ ਰੇਖੀ, ਵਰਿੰਦਰਜੀਤ ਸਿੰਘ ਬਜਾਜ ਸਮੇਤ ਬਲਵੰਤ ਕੌਰ ਪ੍ਰਧਾਨ ਇਸਤਰੀ ਸਤਿਸੰਗ ਸਭਾ, ਜਤਿੰਦਰ ਕੌਰ, ਬਲਵਿੰਦਰ ਕੌਰ, ਮਨਪ੍ਰੀਤ ਕੌਰ, ਰਜਵਿੰਦਰ ਕੌਰ, ਵਰਿੰਦਰ ਕੌਰ, ਪਰਮਜੀਤ ਕੌਰ ਟੁਰਨਾ, ਬਲਜਿੰਦਰ ਕੌਰ, ਕੁਲਵਿੰਦਰ ਕੌਰ ਢੀਂਗਰਾ, ਅਨੰਤ ਕੌਰ, ਜੋਗਿੰਦਰ ਕੌਰ, ਕਮਲਪ੍ਰੀਤ ਕੌਰ, ਗੀਤਾ ਰਾਣੀ, ਮਨਪ੍ਰੀਤ ਕੌਰ ਮੁਰੀਦ, ਬਲਜੀਤ ਕੌਰ, ਸਿਮਰਨਜੀਤ ਕੌਰ, ਅਮਰਜੀਤ ਕੌਰ ਸਮੇਤ ਮੁਹੱਲਾ ਨਿਵਾਸੀਆਂ ਨੇ ਇਸ ਸਮਾਗਮ ਦਾ ਆਨੰਦ ਮਾਣਿਆ ਅਤੇ ਸ਼ਲਾਘਾ ਕੀਤੀ |

ਪਿਛਲੀ ਖ਼ਬਰ ਪ੍ਰੋ. ਗੱਜਣਮਾਜਰਾ ਦੀ ਬਦੌਲਤ ਹਲਕਾ ਅਮਰਗੜ੍ਹ ਦੇ ਅੰਦਰ 'ਨਵੇਂ ਇਨਕਲਾਬ' ਦੀ ਸ਼ੁਰੂਆਤ <br/> ਅਗਲੀ ਖ਼ਬਰ ਭੂੰਗ ਵਾਲੀਆ ਟਰਾਲੀਆਂ ਤੋਂ ਸਤਾਏ ਲੋਕਾਂ ਨੇ ਕੀਤਾ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।