05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਹੈਰੋਇਨ ਸਮੇਤ ਦੋ ਨੌਜਵਾਨ ਕਾਬੂ <br/>

ਅਜੀਤ ਡੈਸਕ 20-07-2025
ਸੁਨਾਮ ਊਧਮ ਸਿੰਘ ਵਾਲਾ, 19 ਜੁਲਾਈ (ਸਰਬਜੀਤ ਸਿੰਘ ਧਾਲੀਵਾਲ) - ਸੁਨਾਮ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ 15 ਗ੍ਰਾਮ ਹੈਰੋਇਨ/ਚਿੱਟਾ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਜਾਖ਼ਲ ਰੋਡ ਸੀਲੋ ਗੁਦਾਮ ਨੇੜੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਮਿਲੀ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਰੋਹਿਤ ਕੁਮਾਰ ਉਰਫ਼ ਚੂਚਾ ਵਾਸੀ ਸੁਨਾਮ ਸਮੇਤ ਉਸ ਨੂੰ ਹੈਰੋਇਨ ਲਿਆ ਕੇ ਸਪਲਾਈ ਕਰਨ ਵਾਲੇ ਸੁਨਾਮ ਦੇ ਹੀ ਰਾਜੂ ਸਿੰਘ ਨੂੰ ਕਾਬੂ ਕਰਨ ਉਪਰੰਤ ਉਨ੍ਹਾਂ ਕੋਲੋਂ 15 ਗ੍ਰਾਮ ਹੈਰੋਇਨ/ਚਿੱਟਾ ਬਰਾਮਦ ਕੀਤੀ ਗਈ | ਪੁਲਿਸ ਵਲੋਂ ਗਿ੍ਫ਼ਤਾਰ ਕਰਨ ਉਪਰੰਤ ਦੋਵਾਂ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ ਪੰਜਾਬ ਸਰਕਾਰ ਨਵੀਂ ਲੈਂਡ ਪੁਲਿੰਗ ਪਾਲਸੀ ਤਹਿਤ ਕਿਸਾਨਾਂ ਦੀ ਜ਼ਮੀਨ ਹੜੱਪਣਾ ਚਾਹੁੰਦੀ ਹੈ-ਸੁਖਦੇਵ ਸਿੰਘ ਭੋਪਾਲ <br/... ਅਗਲੀ ਖ਼ਬਰ ਬੈਂਕ ਕਰਮਚਾਰੀ ਜਥੇਬੰਦੀ ਵਲੋਂ 31 ਨੂੰ ਕੌਮੀ ਛੁੱਟੀ ਐਲਾਨਣ ਦੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।