05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਚਿੱਟੇ ਸਮੇਤ ਦੋ ਪੁਲਿਸ ਅੜਿੱਕੇ <br/>

ਅਜੀਤ ਡੈਸਕ 20-07-2025
ਧੂਰੀ, 19 ਜੁਲਾਈ (ਲਖਵੀਰ ਸਿੰਘ ਧਾਂਦਰਾ)-ਥਾਣਾ ਸਿਟੀ ਧੂਰੀ ਦੇ ਐੱਸ.ਐੱਚ.ਓ. ਜਸਵੀਰ ਸਿੰਘ ਤੂਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸਰਤਾਜ ਸਿੰਘ ਚਹਿਲ ਵਲੋਂ ਸਮਾਜ ਵਿਰੋਧੀ ਅਨਸਰਾਂ ਹੇਠ ਕਾਰਵਾਈ ਕਰਨ ਦੀਆਂ ਦਿੱਤੀਆਂ ਸਖ਼ਤ ਹਦਾਇਤਾਂ ਤੇ ਡੀ.ਐੱਸ.ਪੀ. ਧੂਰੀ ਦਮਨਬੀਰ ਸਿੰਘ ਦੀ ਅਗਵਾਈ ਹੇਠ ਥਾਣਾ ਸਿਟੀ ਧੂਰੀ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 150 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਗੱਗੀ ਵਾਸੀ ਧੂਰੀ ਅਤੇ ਬਿੱਟੂ ਵਾਸੀ ਨਾਭਾ ਵਜੋਂ ਹੋਈ ਹੈ ਅਤੇ ਫੜੇ ਗਏ ਮੁਲਜ਼ਮਾਂ ਦੇ ਖ਼ਿਲਾਫ਼ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ਼ ਕਰ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਦੌਰਾਨੇ ਪੁੱਛਗਿੱਛ ਕਈ ਹੋਰ ਅਹਿਮ ਸੁਰਾਗ ਲੱਗਣ ਦੀ ਸੰਭਾਵਨਾ ਹੈ |

ਪਿਛਲੀ ਖ਼ਬਰ ਧੂਰੀ ਵਿਖੇ ਪਹਿਲੀ ਵਾਤਾਨੁਕੂਲ ਲਾਇਬਰੇਰੀ ਦਾ ਅੱਜ ਉਦਘਾਟਨ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ <br/> ਅਗਲੀ ਖ਼ਬਰ ਆਸਟੇ੍ਰਲੀਆ ਭੇਜਣ ਦੇ ਝਾਂਸੇ ਨਾਲ ਮਾਰੀ 7 ਲੱਖ ਰੁਪਿਆਂ ਦੀ ਠੱਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।