ਸੰਗਰੂਰ 19 ਜੁਲਾਈ (ਧੀਰਜ ਪਸ਼ੋਰੀਆ) - ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਫ਼ੈਸਲੇ ਅਨੁਸਾਰ ਅੱਜ ਜ਼ਿਲ੍ਹਾ ਇਕਾਈ ਸੰਗਰੂਰ ਵਲੋਂ ਅਧਿਆਪਕਾਂ ਦੀਆਂ ਮੰਗਾਂ ਅਤੇ ਮਸਲਿਆਂ ਦਾ ਹੱਲ ਨਾ ਕਰਨ ਦੇ ਰੋਸ ਵਜੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕਰਨ ਉਪਰੰਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸਸ) ਸੰਗਰੂਰ ਨੂੰ ਪੰਜਾਬ ਦੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ | ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਪਾਰਕ ਵਿਚ ਵੱਡੀ ਗਿਣਤੀ ਵਿਚ ਇਕੱਠੇ ਹੋਏ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਦੇਵੀ ਦਿਆਲ, ਫਕੀਰ ਸਿੰਘ ਟਿੱਬਾ, ਸਤਵੰਤ ਸਿੰਘ ਆਲਮਪੁਰ, ਸਰਬਜੀਤ ਸਿੰਘ ਪੁੰਨਾਵਾਲ, ਹਰੀਸ਼ ਕੁਮਾਰ, ਕਰਨੈਲ ਸਿੰਘ ਮੂਣਕ ਅਤੇ ਬਾਰਾ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗਾਂ ਪ੍ਰਧਾਨ ਕਰਨ ਦੀ ਅਪੀਲ ਕੀਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪਿ੍ੰਸ ਸਿੰਗਲਾ, ਬੂਟਾ ਖਾਨ, ਹੇਮੰਤ ਕੁਮਾਰ, ਬੱਗਾ ਸਿੰਘ, ਲਖਵੀਰ ਸੋਹੀ, ਬਲਵਿੰਦਰ ਸਿੰਘ, ਬਲਜੀਤ ਸਿੰਘ, ਮੁਖ਼ਤਿਆਰ ਸਿੰਘ, ਰਾਮ ਸਿੰਘ, ਜਗਦੀਪ ਸਿੰਘ, ਫੈਡਰੇਸ਼ਨ ਆਗੂ ਮਾਲਵਿੰਦਰ ਸੰਧੂ, ਹਿਮਾਂਸ਼ੂ ਸਿੰਗਲਾ, ਸੀਤਲ ਕੁਮਾਰ, ਗੁਰਸ਼ਰਨ ਸਿੰਘ ਮਹਿਲਾ, ਸੁਖਦੇਵ ਸਿੰਘ, ਅਮਰਪਾਲ, ਅਸੀਸ ਕੁਮਾਰ, ਹੈਪੀ ਸਿੰਗਲਾ, ਗੁਰਪ੍ਰੀਤ ਸਿੰਘ, ਗੁਰਤੇਜ ਸਿੰਘ ਅਤੇ ਹੋਰ ਮੌਜੂਦ ਸਨ |