06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸੁਨਾਮ ਦਾ ਕੰਬੋਜ ਤੇ ਓ. ਬੀ. ਸੀ. ਭਾਈਚਾਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲਿਆ <br/>

ਅਜੀਤ ਡੈਸਕ 20-07-2025
ਸੁਨਾਮ ਊਧਮ ਸਿੰਘ ਵਾਲਾ, 19 ਜੁਲਾਈ (ਰੁਪਿੰਦਰ ਸਿੰਘ ਸੱਗੂ) - ਸੁਨਾਮ ਦੇ ਕੰਬੋਜ ਅਤੇ ਓ.ਬੀ.ਸੀ ਭਾਈਚਾਰੇ ਦੀ ਅਗਵਾਈ ਵਾਲੀਆਂ ਕਲੱਬਾਂ ਜਿਵੇਂ ਕਿ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ (ਮੇਨ), ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਤੋਂ ਇਲਾਵਾ ਸ਼੍ਰੋਮਣੀ ਸ਼ਹੀਦ ਸਰਦਾਰ ਊਧਮ ਸਿੰਘ ਨਾਲ ਸਬੰਧਿਤ ਲਗਭਗ ਕੁੱਲ 5 ਕਲੱਬਾਂ ਦਾ ਵਫ਼ਦ ਡਾਕਟਰ ਮਲਕੀਤ ਸਿੰਘ ਥਿੰਦ ਚੇਅਰਮੈਨ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਪੰਜਾਬ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲਿਆ ਅਤੇ ਸੁਨਾਮ ਵਾਸੀਆਂ ਦੀਆਂ ਮੰਗਾਂ ਤੇ ਸ਼ਹੀਦ ਊਧਮ ਸਿੰਘ ਨਾਲ ਸਬੰਧਿਤ ਵੱਖ-ਵੱਖ ਮੰਗਾਂ ਤੋਂ ਉਨ੍ਹਾਂ ਨੂੰ ਜਾਣੂ ਕਰਵਾਇਆ ਗਿਆ | ਚੇਅਰਮੈਨ ਡਾਕਟਰ ਮਲਕੀਤ ਥਿੰਦ ਦੀ ਅਗਵਾਈ ਹੇਠ ਸੁਨਾਮ ਦੇ ਕੰਬੋਜ ਭਾਈਚਾਰੇ ਵਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਅੱਗੇ ਵੱਖ-ਵੱਖ ਮੰਗਾਂ ਰੱਖੀਆਂ ਕਿ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਨ ਮੌਕੇ ਸਾਰੇ ਪੰਜਾਬ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਜਾਵੇ, ਕੈਂਚੀਆਂ ਤੇ ਬਠਿੰਡਾ ਕੈਂਚੀਆਂ ਵਿਚ ਸ਼ਹੀਦ ਊਧਮ ਸਿੰਘ ਜੀ ਨਾਲ ਸਬੰਧਿਤ ਯਾਦਗਾਰੀ ਗੇਟ ਬਣਾਇਆ ਜਾਵੇ, ਸ਼ਹੀਦ ਦੇ ਘਰ ਵਿਚ ਵਾਧਾ ਕੀਤਾ ਜਾਵੇ, ਆਈ.ਟੀ ਵਿਚ ਸ਼ਹੀਦ ਊਧਮ ਸਿੰਘ ਦੇ ਸਥਾਪਤ ਬੁੱਤ ਨੂੰ ਰੈਨੋਵੇਟ ਕੀਤਾ ਜਾਵੇ ਆਦਿ ਮੰਗਾਂ ਵਿਸਥਾਰ ਪੂਰਵਕ ਕੈਬਨਿਟ ਮੰਤਰੀ ਅਮਨ ਅਰੋੜਾ ਅੱਗੇ ਰੱਖੀਆਂ | ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਾਰੀਆਂ ਮੰਗਾਂ ਨੂੰ ਬੜੇ ਹੀ ਵਧੀਆ ਤਰੀਕੇ ਨਾਲ ਸੁਣਿਆ ਅਤੇ ਸਮੂਹ ਕਲੱਬਾਂ ਦੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਇਹਨਾਂ ਸਾਰੀਆਂ ਮੰਗਾਂ ਨੂੰ ਹੱਲ ਕਰਨ ਲਈ ਯਤਨ ਕੀਤੇ ਜਾਣਗੇ | ਇਸ ਮੌਕੇ ਮਾਸਟਰ ਕੇਹਰ ਸਿੰਘ ਜੋਸ਼ਨ, ਗਿਆਨੀ ਜਗੀਰ ਸਿੰਘ, ਕਰਨੈਲ ਸਿੰਘ ਢੋਟ, ਮਨਦੀਪ ਜੋਸਨ, ਗੁਰਦੀਪ ਸਿੰਘ, ਬਲਜਿੰਦਰ ਸਿੰਘ, ਹਰਦਿਆਲ ਸਿੰਘ, ਗੁਰਚਰਨ ਸਿੰਘ ਹਾਂਡਾ, ਰਣਬੀਰ ਸਿੰਘ, ਰਾਣਾ ਜੱਗੀ ਸਰਪੰਚ ਅਤੇ ਗੁਰਦਿਆਲ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹੀਦ ਅਕਾਲੀ ਫੂਲਾ ਸਿੰਘ ਦੇ ਇਤਿਹਾਸ ਬਾਰੇ ਭਰਮ-ਭੁਲੇਖੇ ਪੈਦਾ ਕਰਨ ਵਾਲਿਆਂ ਖ਼ਿਲਾਫ਼ ਇੱਕਜੁੱਟ ਹੋਇਆ ਉਨ੍ਹਾਂ ਦਾ ਜੱਦੀ... ਅਗਲੀ ਖ਼ਬਰ ਸੰਘਣੀ ਆਬਾਦੀ 'ਚ ਮੋਬਾਈਲ ਟਾਵਰ ਲਗਾਉਣ ਦਾ ਮੰਨਵੀ ਵਾਸੀਆਂ ਵਲੋਂ ਭਾਰੀ ਵਿਰੋਧ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।