06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸ਼ਹੀਦ ਅਕਾਲੀ ਫੂਲਾ ਸਿੰਘ ਦੇ ਇਤਿਹਾਸ ਬਾਰੇ ਭਰਮ-ਭੁਲੇਖੇ ਪੈਦਾ ਕਰਨ ਵਾਲਿਆਂ ਖ਼ਿਲਾਫ਼ ਇੱਕਜੁੱਟ ਹੋਇਆ ਉਨ੍ਹਾਂ ਦਾ ਜੱਦੀ ਪਿੰਡ <br/>

ਅਜੀਤ ਡੈਸਕ 20-07-2025
ਮੂਨਕ, 19 ਜੁਲਾਈ (ਪ੍ਰਵੀਨ ਮਦਾਨ)-18ਵੀਂ ਸਦੀ ਦੇ ਮਹਾਨ ਸੂਰਬੀਰ ਸਿੱਖ ਜਰਨੈਲ ਸ਼ਹੀਦ ਬਾਬਾ ਅਕਾਲੀ ਫੂਲਾ ਸਿੰਘ ਦੇ ਜੀਵਨ ਇਤਿਹਾਸ ਨੂੰ ਲੈ ਕੇ ਕੁੱਝ ਲੋਕਾਂ ਵਲੋਂ ਖੜੇ ਕੀਤੇ ਜਾ ਰਹੇ ਭਰਮ ਭੁਲੇਖਿਆਂ ਖ਼ਿਲਾਫ਼ ਬਾਬਾ ਅਕਾਲੀ ਫੂਲਾ ਸਿੰਘ ਦੀ ਜਨਮ ਭੂਮੀ ਪਿੰਡ ਦੇਹਲਾ ਸ਼ੀਹਾਂ ਦੇ ਲੋਕਾਂ ਵੱਲੋਂ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਗ੍ਰਾਮ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਉਕਤ ਮਾਮਲੇ ਸਬੰਧੀ ਮਤਾ ਪਾਸ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਜਸਪਾਲ ਸਿੰਘ ਦੇਹਲਾ, ਹੈੱਡ ਗ੍ਰੰਥੀ ਬਾਬਾ ਸੰਤੋਖ ਸਿੰਘ, ਬਲਵਿੰਦਰ ਸਿੰਘ ਤੇ ਪਰਵਿੰਦਰ ਸਿੰਘ ਆਦਿ ਨੇ ਦੱਸਿਆ ਕਿ ਸੂਰਬੀਰ ਯੋਧੇ, ਸੁੱਘੜ ਨੀਤੀਵਾਨ, ਕੁਸ਼ਲ ਪ੍ਰਬੰਧਕ ਤੇ ਪਰਉਪਕਾਰੀ ਬਾਬਾ ਅਕਾਲੀ ਫੂਲਾ ਸਿੰਘ ਪੂਰੀ ਸਿੱਖ ਕੌਮ ਦੇ ਨਾਲ ਨਾਲ ਸਾਡੇ ਪਿੰਡ ਦਾ ਮਾਣ ਅਤੇ ਸ਼ਾਨ ਹਨ ਜਿਨ੍ਹਾਂ ਦੀ ਯਾਦ ਵਿਚ ਪਿੰਡ ਅੰਦਰ ਬਣੇ ਗੁਰਦੁਆਰਾ ਸਾਹਿਬ ਵਿਖੇ ਹਰ ਸਾਲ ਜੋੜ ਮੇਲਾ ਲਗਾਇਆ ਜਾਂਦਾ ਹੈ ਜਿੱਥੇ ਇਲਾਕੇ ਵਿਚੋਂ ਵੱਡੀ ਗਿਣਤੀ ਸੰਗਤ ਨਤਮਸਤਕ ਹੋਣ ਪਹੁੰਚਦੀ ਹੈ ਉੱਥੇ ਹੀ ਦੇਸ਼ਾਂ ਵਿਦੇਸ਼ਾਂ ਚੋਂ ਵੀ ਲੋਕ ਸ਼ਰਧਾ ਭਾਵਨਾ ਨਾਲ ਇਸ ਸਥਾਨ ਤੇ ਨਤਮਸਤਕ ਹੁੰਦੇ ਹਨ | ਉਨ੍ਹਾਂ ਦੱਸਿਆ ਕਿ ਕੁੱਝ ਮਹੀਨੇ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਕੁਝ ਲੋਕ ਨਿਹੰਗਾਂ ਸਿੰਘਾਂ ਦੇ ਬਾਣੇ ਵਿਚ ਆਏ ਤੇ ਸ਼ਹੀਦ ਬਾਬਾ ਅਕਾਲੀ ਫੂਲਾ ਸਿੰਘ ਦੇ ਜੀਵਨ ਇਤਿਹਾਸ ਬਾਰੇ ਕੁਝ ਮਿੱਥ ਹਾਸਿਕ ਗੱਲਾਂ ਕਰ ਕੇ ਭਰਮ ਭੁਲੇਖੇ ਖੜੇ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਇਹ ਲੋਕ ਬਾਬਾ ਅਕਾਲੀ ਫੂਲਾ ਸਿੰਘ ਦੀ ਯਾਦ ਵਿਚ ਬਣੇ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਕਿਸੇ ਨਾ ਕਿਸੇ ਤਰੀਕੇ ਆਪਣੇ ਹੱਥਾਂ ਵਿਚ ਲੈਣ ਦੀਆਂ ਚਾਲਾਂ ਚਲਦੇ ਦਿਖਾਈ ਦੇ ਰਹੇ ਹਨ ਜਿਸ ਨੂੰ ਪਿੰਡ ਤੇ ਇਲਾਕਾ ਵਾਸੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੇ | ਇਸ ਮੌਕੇ ਗੁਰਸੇਵਕ ਸਿੰਘ ਪੰਚ, ਹਰਦੀਪ ਕੌਰ ਪੰਚ, ਸਤਵੀਰ ਕੌਰ ਪੰਚ, ਗੁਰਜੀਵਨ ਸਿੰਘ ਪੰਚ, ਕਰਨੈਲ ਸਿੰਘ ਪੰਚ, ਜਗਰਾਜ ਸਿੰਘ ਸਹਾਇਕ ਪੰਚ, ਸੁਖਵਿੰਦਰ ਸਿੰਘ ਪ੍ਰਧਾਨ, ਸੁਖਜਿੰਦਰ ਸਿੰਘ ਸਾਬਕਾ ਪ੍ਰਧਾਨ, ਰਾਮਤੇਜ ਸਿੰਘ, ਸੋਹਣ ਸਿੰਘ ਖ਼ਾਲਸਾ, ਜਸਵੰਤ ਸਿੰਘ ਸਾਬਕਾ ਸਰਪੰਚ, ਗੁਰਚਰਨ ਸਿੰਘ ਬਾਗੜੀ, ਰਿੰਕੂ ਸਿੰਘ ਫ਼ੌਜੀ, ਲਾਲ ਸਿੰਘ ਪ੍ਰਧਾਨ, ਚੇਤ ਸਿੰਘ, ਸੀਤਾ ਸਿੰਘ ਨੰਬਰਦਾਰ, ਦਰਸ਼ਨ ਸਿੰਘ, ਬਲਵਿੰਦਰ ਸਿੰਘ ਬਾਗੜੀ, ਮੰਗਦੀਪ ਸਿੰਘ, ਗੁਰਪਿਆਰ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਮਸ਼ਾਨਘਾਟ ਦੇ ਲਾਕਰ 'ਚ ਰੱਖੀਆਂ ਮਿ੍ਤਕ ਅÏਰਤ ਦੀਆਂ ਅਸਥੀਆਂ ਹੋਈਆਂ ਗ਼ਾਇਬ, ਪ੍ਰਬੰਧਕਾਂ ਨੇ ਜ਼ਿੰਮੇਵਾਰੀ ਲੈਣ ਤੋਂ ਵੱ... ਅਗਲੀ ਖ਼ਬਰ ਸੁਨਾਮ ਦਾ ਕੰਬੋਜ ਤੇ ਓ. ਬੀ. ਸੀ. ਭਾਈਚਾਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।