06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਲਈ ਚੈੱਕ ਵੰਡੇ <br/>

ਅਜੀਤ ਡੈਸਕ 20-07-2025
ਸੁਨਾਮ, ਊਧਮ ਸਿੰਘ ਵਾਲਾ, 19 ਜੁਲਾਈ (ਰੁਪਿੰਦਰ ਸਿੰਘ ਸੱਗੂ, ਸਰਬਜੀਤ ਸਿੰਘ ਧਾਲੀਵਾਲ) -ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਹਲਕਾ ਸੁਨਾਮ ਦੇ ਵੱਖੋ-ਵੱਖ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਲਈ ਕਰੀਬ 01 ਕਰੋੜ 38 ਲੱਖ ਰੁਪਏ ਦੇ ਚੈੱਕ ਵੰਡਣ ਲਈ ਲੌਂਗੋਵਾਲ, ਸ਼ਾਹਪੁਰ ਕਲਾਂ ਅਤੇ ਸੁਨਾਮ ਆਪਣੇ ਦਫ਼ਤਰ ਵਿਖੇ ਰੱਖੇ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਧਰਤੀ ਵਿਧਾਨ ਸਭਾ ਹਲਕਾ ਸੁਨਾਮ ਵਿਚ ਵਿਕਾਸ ਕਾਰਜਾਂ ਸਬੰਧੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾ ਰਹੀ ਤੇ ਵਿਕਾਸ ਕਾਰਜਾਂ ਲਈ ਫ਼ੰਡ ਬੇਰੋਕ ਦਿੱਤੇ ਜਾ ਰਹੇ ਹਨ | ਸ਼੍ਰੀ ਅਮਨ ਅਰੋੜਾ ਨੇ ਹਲਕਾ ਸੁਨਾਮ ਦੇ ਸ਼ਹਿਰ ਲੌਂਗੋਵਾਲ ਵਿਖੇ 14 ਕੰਮਾਂ ਲਈ 50.15 ਲੱਖ ਰੁਪਏ ਅਤੇ ਸੁਨਾਮ ਸ਼ਹਿਰ ਦੇ 16 ਕੰਮਾਂ ਲਈ 50 ਲੱਖ ਰੁਪਏ ਦੇ ਚੈੱਕ ਵੰਡੇ | ਇਸੇ ਤਰ•ਾਂ ਉਨ•ਾਂ ਨੇ 11 ਪਿੰਡੀਆਂ ਦੇ 11 ਕੰਮਾਂ ਲਈ 18.79 ਲੱਖ ਰੁਪਏ, ਪਿੰਡ ਸ਼ਾਹਪੁਰ ਦੇ 03 ਵਿਕਾਸ ਕਾਰਜਾਂ ਲਈ 12.50 ਲੱਖ ਰੁਪਏ ਅਤੇ ਪਿੰਡ ਝਾੜੋਂ ਦੇ 02 ਵਿਕਾਸ ਕਾਰਜਾਂ ਲਈ 06 ਲੱਖ ਰੁਪਏ ਦੇ ਚੈੱਕ ਵੰਡੇ | ਸ਼੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜਿਹੜੇ ਵਾਅਦੇ ਲੋਕਾਂ ਨਾਲ ਕੀਤੇ ਸਨ, ਉਹ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ | ਇਸ ਮੌਕੇ ਉਨ੍ਹ•ਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਤੇ ਬਹੁਤੀਆਂ ਮੁਸ਼ਕਲਾਂ ਮੌਕੇ 'ਤੇ ਹੀ ਅਧਿਕਾਰੀਆਂ ਨੂੰ ਹਦਾਇਤ ਕਰ ਕੇ ਹੱਲ ਕਰਵਾਈਆਂ ਗਈਆਂ ਤੇ ਬਾਕੀਆਂ ਦੇ ਹੱਲ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ | ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਲਾਹਨਤ ਨੂੰ ਜੜੋਂ• ਖ਼ਤਮ ਕਰਨ ਲਈ ਦਿ੍ੜ• ਹੈ | ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਮੀਡੀਆ ਕੋਆਰਡੀਨੇਟਰ ਜਤਿੰਦਰ ਜੈਨ, ਲੌਂਗੋਵਾਲ ਤੋਂ ਬਲਵਿੰਦਰ ਸਿੰਘ ਢਿੱਲੋਂ, ਅੰਮਿ੍ਤਪਾਲ ਸਿੰਘ ਸਿੱਧੂ ਲੌਂਗੋਵਾਲ, ਰਾਜ ਸਿੰਘ, ਸੁਖਪਾਲ ਸਿੰਘ ਬਾਜਵਾ, ਬਲਕਾਰ ਸਿੰਘ ਸਿੱਧੂ, ਵਿੱਕੀ ਵਸ਼ਿਸ਼ਟ, ਜੁਗਰਾਜ ਸਿੰਘ ਸਰਪੰਚ, ਨਿਹਾਲ ਸਿੰਘ ਸਰਪੰਚ, ਦਰਸ਼ਨ ਸਿੰਘ ਸਰਪੰਚ, ਭੀਮ ਦਾਸ ਸਰਪੰਚ, ਜਗਸੀਰ ਸਿੰਘ ਸਰਪੰਚ, ਮਾਸਟਰ ਜੋਰਾ ਸਿੰਘ, ਸ਼ਾਹਪੁਰ ਤੋਂ ਲੱਕੀ ਸਰਪੰਚ, ਬਲਾਕ ਪ੍ਰਧਾਨ ਮਲਕੀਤ ਸਿੰਘ, ਬੀਰਬਲ ਸਿੰਘ ਝਾੜੋਂ, ਰਜਿੰਦਰ ਸਿੰਘ ਸਰਪੰਚ, ਜੱਗਾ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਮੀਤ ਕੌਰ ਬਣੇ ਮਿਰਜ਼ਾ ਪੱਤੀ ਨਮੋਲ ਦੇ ਸਰਪੰਚ <br/> ਅਗਲੀ ਖ਼ਬਰ ਸ਼ਮਸ਼ਾਨਘਾਟ ਦੇ ਲਾਕਰ 'ਚ ਰੱਖੀਆਂ ਮਿ੍ਤਕ ਅÏਰਤ ਦੀਆਂ ਅਸਥੀਆਂ ਹੋਈਆਂ ਗ਼ਾਇਬ, ਪ੍ਰਬੰਧਕਾਂ ਨੇ ਜ਼ਿੰਮੇਵਾਰੀ ਲੈਣ ਤੋਂ ਵੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।