06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਬੀ. ਕੇ. ਯੂ. ਏਕਤਾ ਉਗਰਾਹਾਂ ਪਿੰਡ ਇਕਾਈ ਬੱਲਰਾਂ ਦੇ ਅਹੁਦੇਦਾਰਾਂ ਦੀ ਚੋਣ <br/>

ਅਜੀਤ ਡੈਸਕ 20-07-2025
ਮੂਨਕ, 19 ਜੁਲਾਈ (ਭਾਰਦਵਾਜ, ਸਿੰਗਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੂਨਕ ਦੇ ਪ੍ਰਧਾਨ ਸੁਖਦੇਵ ਸਿੰਘ ਕੜੈਲ, ਜਰਨਲ ਸਕੱਤਰ ਰਿੰਕੂ ਮੂਨਕ, ਰੋਸ਼ਨ ਮੂਨਕ, ਬੰਟੀ ਢੀਂਡਸਾ ਦੀ ਅਗਵਾਈ ਹੇਠ ਅੱਜ ਪਿੰਡ ਬੱਲਰਾਂ ਵਿਖੇ ਨਵੇਂ ਸਿਰੇ ਤੋਂ ਪਿੰਡ ਇਕਾਈ ਦੀ ਚੋਣ ਪਿੰਡ ਦੇ ਕਿਸਾਨਾਂ ਦੀ ਹਾਜ਼ਰੀ ਵਿਚ ਸਰਬਸੰਮਤੀ ਨਾਲ ਕੀਤੀ ਗਈ | ਜਿਸ ਵਿਚ ਬੱਗਾ ਸਿੰਘ ਬੱਲਰਾਂ ਨੂੰ ਇਕਾਈ ਪ੍ਰਧਾਨ, ਸੁਰਜੀਤ ਸਿੰਘ ਬੱਲਰਾਂ ਜਰਨਲ ਸਕੱਤਰ, ਛੱਜੂ ਸਿੰਘ ਸੀਨੀਅਰ ਮੀਤ ਪ੍ਰਧਾਨ, ਅਮਰੀਕ ਸਿੰਘ ਨੂੰ ਮੀਤ ਪ੍ਰਧਾਨ, ਸਤਪਾਲ ਸਿੰਘ ਨੂੰ ਖ਼ਜ਼ਾਨਚੀ, ਕੁਲਦੀਪ ਸਿੰਘ ਨੂੰ ਸਹਾਇਕ ਖ਼ਜ਼ਾਨਚੀ ਤੇ ਯੁਵਰਾਜ ਸਿੰਘ ਨੂੰ ਪੈੱ੍ਰਸ ਸਕੱਤਰ ਇਸ ਤੋਂ ਇਲਾਵਾ 21 ਮੈਂਬਰੀ ਕਮੇਟੀ ਵੀ ਚੁਣੀ ਗਈ | ਕਿਸਾਨ ਆਗੂਆਂ ਵਲੋਂ ਲੋਕਾਂ ਨੂੰ ਸੱਦਾ ਦਿੱਤਾ ਗਿਆ ਕਿ ਇਸ ਸਮੇਂ ਪੰਜਾਬ ਸਰਕਾਰ ਵਲੋਂ ਪੁਲਿਸ ਨੂੰ ਜਨਤਕ ਜਥੇਬੰਦੀਆਂ ਦੇ ਆਗੂਆਂ ਤੇ ਜਬਰ ਕਰਨ ਦੀ ਦਿੱਤੀ ਖੁੱਲ੍ਹ ਛੋਟ ਦੇ ਵਿਰੁੱਧ ਵਿਚ 25 ਜੁਲਾਈ ਨੂੰ ਸੰਗਰੂਰ ਵਿਖੇ ਸਾਰੀਆਂ ਜਨਤਕ ਜਥੇਬੰਦੀਆਂ ਵਲੋਂ ਹਜ਼ਾਰਾਂ ਦਾ ਇਕੱਠ ਕਰ ਕੇ ਸਰਕਾਰ ਖ਼ਿਲਾਫ਼ ਰੋਸ ਮਾਰਚ ਕੀਤਾ ਜਾਵੇਗਾ |

ਪਿਛਲੀ ਖ਼ਬਰ ਬਲਵਿੰਦਰ ਬਬਲਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਬਣੇ <br/> ਅਗਲੀ ਖ਼ਬਰ ਗੁਰਮੀਤ ਕੌਰ ਬਣੇ ਮਿਰਜ਼ਾ ਪੱਤੀ ਨਮੋਲ ਦੇ ਸਰਪੰਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।