06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸਿਹਤ ਵਿਭਾਗ ਵਲੋਂ ਡੇਂਗੂ ਦੀ ਰੋਕਥਾਮ ਅਤੇ ਬਚਾਅ ਸੰਬੰਧੀ ਗਤੀਵਿਧੀਆਂ <br/>

ਅਜੀਤ ਡੈਸਕ 20-07-2025
ਬਰਨਾਲਾ, 19 ਜੁਲਾਈ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ ਜੁਲਾਈ ਮਹੀਨਾ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਮਹੀਨਾ ਵਜੋਂ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਬਰਨਾਲਾ ਵਿਖੇ ਵੱਖ-ਵੱਖ ਥਾਵਾਂ 'ਤੇ ਡੇਂਗੂ ਦੀ ਰੋਕਥਾਮ ਅਤੇ ਬਚਾਅ ਸਬੰਧੀ ਗਤੀਵਿਧੀਆਂ ਕਰਵਾਈਆਂ ਗਈਆਂ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ: ਬਲਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪੁਲਿਸ ਥਾਣਿਆਂ, ਪੁਲਿਸ ਲਾਈਨ ਅਤੇ ਖ਼ਾਲੀ ਪਲਾਟਾਂ ਵਿਚ ਚੈਕਿੰਗ ਕਰਦੇ ਹੋਏ ਜਿੱਥੇ ਡੇਂਗੂ ਦਾ ਲਾਰਵਾ ਮਿਲਿਆ ਮੌਕੇ 'ਤੇ ਸਪਰੇਅ ਕਰ ਕੇ ਨਸ਼ਟ ਕਰਵਾਇਆ ਗਿਆ ਅਤੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ ਅਤੇ ਪੋਸਟਰ ਵੀ ਵੰਡੇ ਗਏ | ਜਿਸ ਵਿਚ ਡੇਂਗੂ ਤੋਂ ਬਚਾਅ ਅਤੇ ਸਾਵਧਾਨੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਹੈ | ਇਸ ਮੌਕੇ ਜ਼ਿਲ੍ਹਾ ਐਪੀਡਮਾਲੋਜਿਸਟ ਡਾ: ਮਨੀਸ਼ ਕੁਮਾਰ, ਹੈਲਥ ਇੰਸਪੈਕਟਰ ਗੁਰਮੇਲ ਸਿੰਘ ਢਿੱਲੋਂ, ਸੁਰਿੰਦਰ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ, ਜ਼ਿਲ੍ਹਾ ਬੀ. ਸੀ. ਸੀ. ਕੁਆਰਡੀਨੇਟਰ ਹਰਜੀਤ ਸਿੰਘ, ਸਿਹਤ ਕਰਮਚਾਰੀ ਗਣੇਸ਼ ਦੱਤ, ਚਮਕੌਰ ਸਿੰਘ, ਗੁਰਮੀਤ ਸਿੰਘ, ਜਸਵਿੰਦਰ ਸਿੰਘ ਤੇ ਗੁਲਾਬ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਾਤਾਵਰਨ ਨੂੰ ਬਚਾਉਣ ਲਈ ਬੂਟੇ ਲਗਾ ਕੇ ਪਾਲਣ ਦਾ ਲਿਆ ਪ੍ਰਣ <br/> ਅਗਲੀ ਖ਼ਬਰ 'ਸੰਜੀਵਨੀ-ਏ-ਸੈਲੀਬ੍ਰੇਸਨ ਆਫ਼ ਲਾਇਫ' ਵਿਚ ਸ਼ਮੂਲੀਅਤ ਕਰੇਗੀ ਸੰਗਰੂਰ ਇਕਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।