06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਫਿਰੌਤੀਆਂ ਦੇ ਸਤਾਏ ਪੰਜਾਬ ਦੇ ਉਦਯੋਗਪਤੀ ਦੂਜੇ ਸੂਬਿਆਂ 'ਚ ਜਾਣ ਲਈ ਮਜਬੂਰ-ਰਾਜਾ ਬੀਰ ਕਲ੍ਹਾਂ <br/>

ਅਜੀਤ ਡੈਸਕ 20-07-2025
ਸੁਨਾਮ ਊਧਮ ਸਿੰਘ ਵਾਲਾ, 19 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਜਿੰਦਰ ਸਿੰਘ ਰਾਜਾ ਬੀਰ ਕਲ੍ਹਾਂ ਨੇ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਤੁੰਗਾਂ ਵਿਖੇ ਕਾਂਗਰਸੀ ਵਰਕਰਾਂ ਦੇ ਇੱਕ ਭਰਵੇਂ ਇਕੱਠ ਨੂੰ ਸੰਬੋਧਨ ਕੀਤਾ ਤੇ ਇਸ ਸਮੇਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ ਵੀ ਕੀਤਾ ਗਿਆ | ਰਾਜਾ ਬੀਰ ਕਲ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਗਈ ਅਤੇ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀ ਕਰ ਰਹੇ | ਸੂਬੇ ਵਿਚ ਗੈਂਗਸਟਰਾਂ ਦਾ ਬੋਲਬਾਲਾ ਹੈ ਅਤੇ ਵਪਾਰੀਆਂ ਤੋਂ ਸ਼ਰੇਆਮ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ, ਜਿਸ ਕਾਰਨ ਵੱਡੀ ਗਿਣਤੀ 'ਚ ਉਦਯੋਗਪਤੀ ਆਪਣਾ ਕਾਰੋਬਾਰ ਦੂਜੇ ਸੂਬਿਆਂ 'ਚ ਲੈ ਕੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਫ਼ਤਵਾ ਦੇਕੇ ਪਛਤਾ ਰਹੇ ਹਨ ਅਤੇ ਹੁਣ 2027 ਦੀ ਉਡੀਕ ਕਰ ਰਹੇ ਹਨ ਤਾਂ ਜੋ ਪੰਜਾਬ ਦੀ ਵਾਗਡੋਰ ਇੱਕ ਵਾਰ ਮੁੜ ਕਾਂਗਰਸ ਦੇ ਹੱਥ ਦਿੱਤੀ ਜਾ ਸਕੇ | ਇਸ ਮੌਕੇ ਦਰਸ਼ਨ ਸਿੰਘ ਪ੍ਰਧਾਨ,ਜਗਪਾਲ ਸਿੰਘ ਸਾਬਕਾ ਸਰਪੰਚ, ਜੱਸੀ ਨੰਬਰਦਾਰ, ਅਮਰ ਸਿੰਘ, ਕੇਸਰ ਖਾਨ, ਕਰਮਜੀਤ ਸਿੰਘ ਸਾਬਕਾ ਪੰਚ, ਰਜਿੰਦਰ ਸਿੰਘ ਪੰਚ, ਰਣਧੀਰ ਸਿੰਘ ਪ੍ਰਧਾਨ, ਸੁਖਵੀਰ ਸਿੰਘ ਤੇ ਜਰਨੈਲ ਸਿੰਘ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਨਹੀਂ ਕਰਨ ਦੇਵਾਂਗੇ-ਉਗਰਾਹਾਂ <br/> ਅਗਲੀ ਖ਼ਬਰ ਵਾਤਾਵਰਨ ਨੂੰ ਬਚਾਉਣ ਲਈ ਬੂਟੇ ਲਗਾ ਕੇ ਪਾਲਣ ਦਾ ਲਿਆ ਪ੍ਰਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।