07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਚੇਅਰਮੈਨ ਜ਼ਾਫਰ ਅਲੀ ਭੈਣੀ ਕੰਬੋਆਂ ਨੇ ਤਹਿਸੀਲ ਕੰਪਲੈਕਸ ਬਣਨ 'ਤੇ ਕੀਤਾ ਖ਼ੁਸ਼ੀ ਦਾ ਪ੍ਰਗਟਾਵਾ <br/>

ਅਜੀਤ ਡੈਸਕ 20-07-2025
ਮਲੇਰਕੋਟਲਾ, 19 ਜੁਲਾਈ (ਮੁਹੰਮਦ ਹਨੀਫ਼ ਥਿੰਦ) - ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਘੱਟ ਗਿਣਤੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਮਾਰਕੀਟ ਕਮੇਟੀ ਮਲੇਰਕੋਟਲਾ ਦੇ ਚੇਅਰਮੈਨ ਜ਼ਾਫਰ ਅਲੀ ਭੈਣੀ ਕੰਬੋਆਂ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਦੀ ਮੁੱਖ ਮੰਗ ਨੂੰ ਨੇਪਰੇ ਚਾੜ੍ਹਨ ਲਈ ਹੁਣ ਤੱਕ ਅਰਬਾਂ ਰੁਪਏ ਦੀ ਲਾਗਤ ਨਾਲ ਕੱਸੀਆਂ/ਖਾਲੇ ਅਤੇ ਜ਼ਮੀਨਦੋਜ਼ ਪਾਈਪ ਲਾਈਨਾਂ ਪਾਉਣ ਦਾ ਕੰਮ ਜੰਗੀ ਪੱਧਰ 'ਤੇ ਆਰੰਭਿਆ ਹੋਇਆ ਹੈ | ਉਨ੍ਹਾਂ ਕਿਹਾ ਦਿਨ-ਬ-ਦਿਨ ਧਰਤੀ ਹੇਠਲਾ ਪਾਣੀ ਬਹੁਤ ਤੇਜ਼ੀ ਨਾਲ ਡੂੰਘਾ ਹੁੰਦਾ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਪੰਜਾਬ ਅੰਦਰ ਕੱਸੀਆਂ/ਨਾਲੇ ਅਤੇ ਜ਼ਮੀਨਦੋਜ਼ ਪਾਈਪਾਂ ਪਾਈਆਂ ਜਾ ਰਹੀਆਂ ਹਨ | ਜਿਸ ਦਾ ਸਭ ਤੋਂ ਵੱਡਾ ਫ਼ਾਇਦਾ ਪੰਜਾਬ ਦੇ ਕਿਸਾਨ ਵੀਰਾਂ ਨੂੰ ਮਿਲੇਗਾ | ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਸਾਡੇ ਵਿਧਾਨ ਸਭਾ ਹਲਕੇ ਦੀਆਂ ਸਬ ਡਿਵੀਜ਼ਨਾਂ ਅਮਰਗੜ੍ਹ ਅਤੇ ਅਹਿਮਦਗੜ੍ਹ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਤਹਿਸੀਲ ਕੰਪਲੈਕਸ ਲੋਕਾਂ ਦੀ ਬਿਹਤਰੀ ਲਈ ਸਮਰਪਿਤ ਕੀਤੇ ਹਨ, ਜਿਸ ਨਾਲ ਆਮ ਜਨਤਾ ਨੂੰ ਆਪਣੇ ਰੋਜ਼ਮਰ੍ਹਾ ਦੇ ਕੰਮਕਾਜ ਕਰਵਾਉਣ ਲਈ ਬਹੁਤ ਆਸਾਨੀ ਪੈਦਾ ਹੋਵੇਗੀ |

ਪਿਛਲੀ ਖ਼ਬਰ ਪ੍ਰੋ. ਡਾ. ਮੁਹੰਮਦ ਇਰਫ਼ਾਨ ਫ਼ਾਰੂਕੀ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਸੈਨੇਟ ਤੋਂ ਸਿੰਡੀਕੇਟ ਮੈਂਬਰ ਬਣਾਇਆ <... ਅਗਲੀ ਖ਼ਬਰ ਸਲਾਈਟ ਰੋਡ 'ਤੇ ਬਣੇ ਫਤਿਹ ਸਟੂਡੀਓ ਤੇ ਘਰ ਨੂੰ ਲੱਗੀ ਭਿਆਨਕ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।