ਭਵਾਨੀਗੜ੍ਹ, 19 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਭਵਾਨੀਗੜ੍ਹ ਦੀਆਂ ਇਕਾਈਆਂ ਦੀ ਚੋਣ ਕਰਾਉਣ ਸਬੰਧੀ ਮੀਟਿੰਗਾਂ ਕੀਤੀਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਆਗੂ ਬਲਵਿੰਦਰ ਸਿੰਘ ਘਨੌੜ, ਕਸ਼ਮੀਰ ਸਿੰਘ ਆੋਲਅਰਖ਼, ਗੁਰਚੇਤ ਸਿੰਘ ਭੱਟੀਵਾਲ ਅਤੇ ਹਰਜਿੰਦਰ ਸਿੰਘ ਘਰਾਚੋਂ ਨੇ ਦੱਸਿਆ ਕਿ ਪਿੰਡ ਘਨੌੜ ਜੱਟਾਂ ਦੀ ਇਕਾਈ ਦੀ ਪ੍ਰਧਾਨ ਗਰਜਾ ਸਿੰਘ ਨੂੰ , ਪਿੰਡ ਬਲਿਆਲ ਦੀ ਇਕਾਈ ਦਾ ਪ੍ਰਧਾਨ ਚਮਕੌਰ ਸਿੰਘ ਨੂੰ ਬਣਾਇਆ ਗਿਆ | ਉਨ੍ਹਾਂ ਦੱਸਿਆ ਕਿ ਹਰ ਪਿੰਡ ਵਿਚ ਯੂਨੀਅਨ ਦੇ ਉੱਚ ਆਗੂਆਂ ਦੇ ਆਦੇਸ਼ਾਂ 'ਤੇ ਇਹ ਚੋਣਾ ਕਰਵਾਉਂਦਿਆਂ ਵੱਡੀ ਗਿਣਤੀ ਵਿਚ ਕਿਸਾਨਾਂ ਨੂੰ ਯੂਨੀਅਨ ਨਾਲ ਜੋੜਿਆ ਜਾ ਰਿਹਾ ਹੈ | ਇਨ੍ਹਾਂ ਵਿਚ ਵੱਡੀ ਗਿਣਤੀ ਵਿਚ ਹੋਰ ਕਿਸਾਨ ਵੀ ਹਾਜ਼ਰ ਸਨ |