ਸ਼ੇਰਪੁਰ, 19 ਜੁਲਾਈ (ਦਰਸ਼ਨ ਸਿੰਘ ਖੇੜੀ)-ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪਿੰਡ ਈਨਾ ਬਾਜਵਾ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵਲੋਂ ਦਿਲ ਖੋਲ੍ਹ ਕੇ ਗਰਾਂਟਾਂ ਦੇ ਗੱਫੇ ਦਿੱਤੇ ਹਨ | ਸਰਪੰਚ ਜਸਪਾਲ ਕੌਰ ਦੇ ਪਤੀ ਜਸਵੀਰ ਸਿੰਘ ਸੋਮਾਂ ਨੇ ਇਨ੍ਹਾਂ ਜਾਰੀ ਕੀਤੀਆਂ ਗਰਾਂਟਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 64 ਲੱਖ ਕਿ੍ਕਟ ਸਟੇਡੀਅਮ ਲਈ, 40 ਲੱਖ ਡੀ.ਪੀ.ਐੱਚ.ਯੂ., ਬਲਾਕ ਪ੍ਰਾਇਮਰੀ ਹੈਲਥ ਯੂਨਿਟ ਹਸਪਤਾਲ ਬਣਾਉਣ ਲਈ ਗਰਾਂਟਾਂ ਦਿੱਤੀਆਂ ਹਨ | ਇਸ ਮੌਕੇ ਨੌਜਵਾਨ ਆਗੂ ਜਸਵੀਰ ਸਿੰਘ ਸੋਮਾ, ਕਰਨੈਲ ਸਿੰਘ ਪੰਚ, ਸੂਬੇਦਾਰ ਸੁਦਾਗਰ ਸਿੰਘ, ਅਮਰਜੀਤ ਸਿੰਘ, ਨੰਬਰਦਾਰ ਮੇਜਰ ਸਿੰਘ, ਜੀਤ ਸਿੰਘ, ਗੁਰਪ੍ਰੀਤ ਸਿੰਘ ਖੀਪਲ, ਜਸਵੀਰ ਸਿੰਘ ਨੋਨੂ, ਸੁਖਮਿੰਦਰ ਸਿੰਘ ਬਹਿਣੀਵਾਲ, ਮੱਘਰ ਸਿੰਘ, ਕੁਲਵਿੰਦਰ ਸਿੰਘ ਬਿੱਟੂ, ਬਿਕਰ ਸਿੰਘ, ਬਿੱਲੂ ਸਿੰਘ ਬਹਿਣੀਵਾਲ, ਮੋਨੀ ਖ਼ਾਨ, ਅਰਸ਼ਦੀਪ ਸਿੰਘ, ਹਰਸ਼ਦੀਪ ਸਿੰਘ ਨੇ ਸਮੂਹ ਨਗਰ ਨਿਵਾਸੀਆਂ ਅਤੇ ਪੰਚਾਇਤ ਵਲੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਇਹ ਗਰਾਂਟਾਂ ਪਾਰਦਰਸ਼ੀ ਢੰਗ ਨਾਲ ਲਗਾਈਆਂ ਜਾਣਗੀਆਂ |