07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

2027 'ਚ ਕਾਂਗਰਸ ਵਧੀਆ ਪ੍ਰਦਰਸ਼ਨ ਕਰੇਗੀ-ਰਾਜਾ ਬੀਰ ਕਲਾਂ

ਅਜੀਤ ਡੈਸਕ 20-07-2025
ਸੰਗਰੂਰ, 19 ਜੁਲਾਈ (ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਯੋਜਨਾ ਬੋਰਡ, ਵੇਰਕਾ ਮਿਲਕ ਪਲਾਂਟ ਦੇ ਸਾਬਕਾ ਚੇਅਰਮੈਨ ਅਤੇ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਬੀਰ ਕਲਾਂ ਨੇ ਕਿਹਾ ਕਿ 2027 ਦੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਵਧੀਆ ਪ੍ਰਦਰਸ਼ਨ ਕਰ ਕੇ ਆਪਣੀ ਸਰਕਾਰ ਬਣਾਏਗੀ | ਨਜ਼ਦੀਕੀ ਪਿੰਡ ਤੂੰਗਾਂ ਵਿਖੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਰਾਜਾ ਬੀਰ ਕਲਾਂ ਨੇ ਕਿਹਾ ਕਿ ਆਪ ਸਰਕਾਰ ਅੱਜ ਹਰ ਫਰੰਟ 'ਤੇ ਫ਼ੇਲ੍ਹ ਸਾਬਤ ਹੋਈ ਹੈ ਅਤੇ ਰਾਜ ਵਿਚ ਅੱਜ ਹਰ ਵਰਗ ਚਾਹੇ ਉਹ ਕਿਸਾਨ, ਮਜ਼ਦੂਰ, ਵਪਾਰੀ, ਮੁਲਾਜ਼ਮ ਜਾਂ ਬੇਰੁਜ਼ਗਾਰ ਨੌਜਵਾਨ ਹੋਣ ਧਰਨੇ ਮੁਜ਼ਾਹਰੇ ਕਰਨ ਲਈ ਮਜਬੂਰ ਹਨ | ਪੰਜਾਬ ਵਿਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਉੱਤੇ ਵੀ ਚਿੰਤਾ ਜਤਾਉਂਦਿਆਂ ਰਾਜਾ ਬੀਰ ਕਲਾਂ ਨੇ ਕਿਹਾ ਕਿ ਕੁੱਲ ਮਿਲਾ ਕੇ ਅੱਜ ਇੰਝ ਲੱਗਦਾ ਹੈ ਕਿ ਜਿਵੇਂ ਪੰਜਾਬ ਵਿਚ ਕੋਈ ਕਾਨੂੰਨ ਨਾਮ ਦੀ ਚੀਜ਼ ਹੀ ਨਹੀਂ ਹੈ | ਉਨ੍ਹਾਂ ਸਮੂਹ ਪੰਜਾਬੀਆਂ ਨੂੰ ਦਿੱਲੀ ਮਾਡਲ ਵਾਸੀ ਸਰਕਾਰ ਨੂੰ ਚੱਲਦਾ ਕਰਨ ਦਾ ਸੱਦਾ ਵੀ ਦਿੱਤਾ | ਇਸ ਮੌਕੇ ਦਰਸ਼ਨ ਸਿੰਘ ਪ੍ਰਧਾਨ, ਜਗਪਾਲ ਸਿੰਘ ਸਾਬਕਾ ਸਰਪੰਚ, ਜੱਸੀ ਨੰਬਰਦਾਰ, ਅਮਰ ਸਿੰਘ, ਕੇਸਰ ਖਾਨ, ਕਰਮਜੀਤ ਸਿੰਘ, ਰਜਿੰਦਰ ਸਿੰਘ ਪੰਚ, ਰਣਧੀਰ ਸਿੰਘ ਪ੍ਰਧਾਨ, ਸੁਖਵੀਰ ਸਿੰਘ, ਜਰਨੈਲ ਸਿੰਘ ਨੰਬਰਦਾਰ, ਜਾਗਰ ਸਿੰਘ ਸਾਬਕਾ ਪੰਚ ਮੌਜੂਦ ਸਨ |
ਪਿਛਲੀ ਖ਼ਬਰ ਸ਼ੋ੍ਰਮਣੀ ਕਮੇਟੀ ਵਲੋਂ ਭੇਜੇ ਕੈਂਸਰ ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਅਗਲੀ ਖ਼ਬਰ ਟਰੈਕਟਰ ਡੀਲਰਾਂ ਦੀ ਸੂਬਾ ਪੱਧਰੀ ਕਾਨਫ਼ਰੰਸ 2 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।