ਭਵਾਨੀਗੜ੍ਹ, 19 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਸੰਘਰੇੜੀ ਵਿਖੇ ਸ਼ੋ੍ਰਮਣੀ ਕਮੇਟੀ ਵਲੋਂ ਕੈਂਸਰ ਪੀੜਤਾਂ ਨੂੰ ਸਹਾਇਤਾ ਦੇਣ ਦੇ ਕੀਤੇ ਉਪਰਾਲੇ ਤਹਿਤ ਸ਼ੋ੍ਰਮਣੀ ਕਮੇਟੀ ਮੈਂਬਰ ਹਰਦੇਵ ਸਿੰਘ ਰੋਗਲਾ ਦੇ ਯਤਨਾਂ ਸਦਕਾ ਪਿੰਡ ਵਾਸੀਆਂ ਨੇ ਪੀੜਤ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਡਾ. ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ 2 ਪੀੜਤਾਂ ਗੋਰਖ ਸਿੰਘ ਤੇ ਪਰਮਜੀਤ ਕੌਰ ਨੂੰ ਸ਼ੋ੍ਰਮਣੀ ਕਮੇਟੀ ਮੈਂਬਰ ਹਰਦੇਵ ਸਿੰਘ ਰੋਗਾ ਵਲੋਂ ਭੇਜੇ ਸਹਾਇਤਾ ਦੇ ਚੈੱਕ ਪਿੰਡ ਦੇ ਗੁਰੂ ਘਰ ਵਿਖੇ ਦਿੱਤੇ ਹਨ | ਉਨ੍ਹਾਂ ਦੱਸਿਆ ਕਿ ਭਾਵੇਂ ਇਸ ਸਹਾਇਤਾ ਰਾਸ਼ੀ ਨਾਲ ਪੀੜਤ ਵਿਅਕਤੀਆਂ ਦਾ ਇਲਾਜ ਨਹੀਂ ਹੋ ਸਕਦਾ ਪਰ ਇਸ ਨਾਲ ਉਨ੍ਹਾਂ ਨੂੰ ਕੁਝ ਮੱਦਦ ਮਿਲ ਜਾਂਦੀ ਹੈ, ਜਿਸ ਨਾਲ ਉਹ ਮੈਡੀਕਲ ਸਹੂਲਤਾਂ ਲੈ ਸਕਦੇ ਹਨ | ਇਸ ਮੌਕੇ 'ਤੇ ਰਾਜਵਿੰਦਰ ਸਿੰਘ ਬਲਾਕ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਨਰਿੰਦਰ ਸਿੰਘ ਭੱਠੇ ਵਾਲੇ, ਕੁਲਵਿੰਦਰ ਸਿੰਘ ਗੋਗੀ, ਅਮਨਦੀਪ ਸਿੰਘ ਖ਼ਜ਼ਾਨਚੀ ਗੁਰੂ ਘਰ ਕਮੇਟੀ, ਸੁਰਜੀਤ ਸਿੰਘ, ਗੁਰਜੰਟ ਸਿੰਘ ਤੇ ਲੀਲਾ ਸਿੰਘ ਆਦਿ ਹਾਜ਼ਰ ਸਨ |