ਚੀਮਾ ਮੰਡੀ, 20 ਜੁਲਾਈ (ਜਗਰਾਜ ਮਾਨ)-ਸ੍ਰੀ ਹਰਿਮੰਦਰ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਲਈ ਪਿਛਲੇ ਛੇ ਦਿਨਾਂ 'ਚ ਵਾਰ-ਵਾਰ ਧਮਕੀ ਭਰੀਆਂ ਈ-ਮੇਲ ਆਉਣਾ ਅਤੀ ਨਿੰਦਣਯੋਗ ਹੈ | ਸੂਬਾ ਸਰਕਾਰ ਤੇ ਕੇਂਦਰ ਸਰਕਾਰ ਨੂੰ ਇਸ ਮੁੱਦੇ ਨੂੰ ਅਤੀ ਤਰਜੀਹ ਦੇ ਕੇ ਇਸ ਦੇ ਮਾਸਟਰ ਮਾਇੰਡ ਤੱਕ ਪਹੁੰਚਣ ਦੀ ਵਿਸ਼ੇਸ਼ ਜ਼ਰੂਰਤ ਹੈ | ਸਾਰੇ ਧਰਮ ਸਾਂਝੇ ਹਨ ਪਰ ਇਸ ਹਰਕਤ ਰਾਹੀਂ ਵਿਸ਼ੇਸ਼ ਤੌਰ 'ਤੇ ਸਮੁੱਚੇ ਸਿੱਖ ਜਗਤ ਨੂੰ ਟਾਰਗੈਟ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਸਾਬਕਾ ਡਾਇਰੈਕਟਰ ਮਾਰਕਫੈੱਡ ਜਥੇਦਾਰ ਗੁਰਪ੍ਰੀਤ ਸਿੰਘ ਲਖਮੀਰਵਾਲਾ ਨੇ ਕੀਤਾ | ਉਨ੍ਹਾਂ ਕਿਹਾ ਕਿ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਵਾਲੀ ਸੰਗਤ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਨੀਂ ਪਵਿੱਤਰ ਸੰਸਥਾ ਪ੍ਰਤੀ ਅਜਿਹੀ ਸੋਚ ਰੱਖਣ ਵਾਲੇ ਵਿਅਕਤੀਆਂ ਖ਼ਿਲਾਫ਼ ਸਰਕਾਰਾਂ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਕਿ ਅਜਿਹੇ ਲੋਕ ਕਿਸੇ ਵੀ ਧਰਮ ਖ਼ਿਲਾਫ਼ ਅਜਿਹੀ ਕਾਰਵਾਈ ਨਾ ਕਰ ਸਕਣ | ਸਮੁੱਚਾ ਸਿੱਖ ਜਗਤ ਪੰਜਾਬ ਦੀ ਮਾਨ ਸਰਕਾਰ ਤੇ ਕੇਂਦਰ ਦੀ ਮੋਦੀ ਸਰਕਾਰ ਤੋਂ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਾ ਹੈ |