ਮਲੇਰਕੋਟਲਾ, 20 ਜੁਲਾਈ (ਮੁਹੰਮਦ ਹਨੀਫ਼ ਥਿੰਦ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਭਵਾਨੀਗੜ੍ਹ ਰੋਡ 'ਤੇ ਸਥਿਤ ਨਾਭਾ ਦੀ ਮਾਡਰਨ ਜੇਲ੍ਹ 'ਚ ਘੋਰ ਅਪਰਾਧੀਆਂ ਦੇ ਨਾਲ ਬੰਦ ਕਰ ਕੇ ਰੱਖਿਆ ਜਾਣਾ ਸਹੀ ਨਹੀਂ ਹੈ ਕਿਉਂਕਿ ਬਿਕਰਮ ਸਿੰਘ ਮਜੀਠੀਆ ਨੂੰ ਕਿਸੇ ਡੂੰਘੀ ਸਾਜ਼ਿਸ਼ ਤਹਿਤ ਖ਼ਤਰਨਾਕ ਅਪਰਾਧੀਆਂ ਦੇ ਨਾਲ ਬੰਦ ਕਰ ਕੇ ਰੱਖਣਾ ਸਰਾਸਰ ਗ਼ਲਤ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸਿੱਖ ਬੁੱਧੀਜੀਵੀ ਕੌਂਸਲ ਦੇ ਕੌਮੀ ਪ੍ਰਧਾਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਸ. ਹਰਦੇਵ ਸਿੰਘ ਸੇਹਕੇ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਦਲੇ ਦੀ ਭਾਵਨਾ ਨਾਲ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਕਰ ਰਹੀ ਹੈ ਜੋ ਕਿ ਸ਼ਰੇਆਮ ਧੱਕਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕਾਨੂੰਨ ਮੁਤਾਬਕ ਹੀ ਕੰਮ ਕਰਨਾ ਚਾਹੀਦਾ ਹੈ ਨਾਂ ਕਿ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਜਾਂ ਬਦਲੇ ਦੀ ਭਾਵਨਾ ਨਾਲ ਕੰਮ ਕਰਨਾ