06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ 'ਚੋਂ ਕੱਢ ਕੇ ਚੰਗੇ ਭਵਿੱਖ ਦੀ ਸਿਰਜਣਾ ਕਰਨਾ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼-ਗੋਇਲ <br/>

ਅਜੀਤ ਡੈਸਕ 21-07-2025
ਖਨੌਰੀ, ਮੂਣਕ, 20 ਜੁਲਾਈ (ਥਿੰਦ, ਸਿੰਗਲਾ, ਭਾਰਦਵਾਜ, ਮਦਾਨ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਚਲਾਏ ਜਾ ਰਹੇ 'ਯੁੱਧ ਨਸ਼ਿਆਂ ਦੇ ਵਿਰੁੱਧ' ਮੁਹਿੰਮ ਤਹਿਤ ਅੱਜ ਹਲਕਾ ਲਹਿਰਾਗਾਗਾ ਅਧੀਨ ਆਉਂਦੇ ਖਨੌਰੀ ਤੋਂ ਇਲਾਵਾ ਗੁਲਾੜੀ, ਠਸਕਾ, ਚੱਠਾ ਗੋਬਿੰਦਪੁਰਾ ਆਦਿ ਵਿਖੇ ਨਸ਼ਾ ਮੁਕਤੀ ਯਾਤਰਾ ਅਧੀਨ ਰੱਖਿਆ ਕਮੇਟੀਆਂ ਨਾਲ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਮੀਟਿੰਗਾਂ ਕੀਤੀਆਂ | ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢਣਾ ਅਤੇ ਉਨ੍ਹਾਂ ਨੂੰ ਸਿਹਤਮੰਦ, ਸਸ਼ਕਤ ਅਤੇ ਉੱਜਵਲ ਭਵਿੱਖ ਵੱਲ ਅਗਵਾਈ ਕਰਨਾ ਹੈ | ਪੰਜਾਬ ਸਰਕਾਰ ਨਸ਼ਿਆਂ ਦੇ ਖ਼ਿਲਾਫ਼ ਜੰਗ ਨੂੰ ਪੂਰੀ ਗੰਭੀਰਤਾ ਨਾਲ ਲੜ ਰਹੀ ਹੈ ਅਤੇ ਇਸ ਦੇ ਲਈ ਜ਼ਮੀਨੀ ਪੱਧਰ 'ਤੇ ਜਾਗਰੂਕਤਾ ਫੈਲਾਉਣਾ ਬਹੁਤ ਜ਼ਰੂਰੀ ਹੈ | ਇਸ ਮੌਕੇ ਉਨ੍ਹਾਂ ਨੇ ਲੋਕਾਂ, ਖ਼ਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿਚ ਸਰਗਰਮ ਭੂਮਿਕਾ ਨਿਭਾਉਣ | ਨਸ਼ਾ ਮੁਕਤੀ ਯਾਤਰਾ ਲਗਾਤਾਰ ਵੱਖੋ-ਵੱਖ ਪਿੰਡਾਂ ਤੇ ਸ਼ਹਿਰਾਂ ਵਿਚ ਆਯੋਜਿਤ ਕੀਤੀ ਜਾਵੇਗੀ, ਤਾਂ ਜੋ ਪੂਰੇ ਖੇਤਰ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢਿਆ ਜਾ ਸਕੇ | ਇਸ ਮੌਕੇ ਪੀ.ਏ. ਰਾਕੇਸ਼ ਕੁਮਾਰ ਗੁਪਤਾ, ਸੰਜੇ ਸਿੰਗਲਾ ਸੂਬਾ ਆਗੂ, ਬੀਰਭਾਨ ਕਾਂਸਲ ਪ੍ਰਧਾਨ ਟਰੱਕ ਯੂਨੀਅਨ ਖਨੌਰੀ, ਸੁਰਿੰਦਰ ਕਰੋਦਾ, ਲਵਜੀਤ ਸਿੰਘ ਬੱਬੀ ਸਰਪੰਚ ਸਰਪੰਚ, ਤੇਜਵੀਰ ਸਿੰਘ ਠਸਕਾ, ਅਨਿਲ ਕੁਮਾਰ, ਸਰਪੰਚ ਨਿਸ਼ਾਨ ਸਿੰਘ ਚੱਠਾ ਗੋਬਿੰਦਪੁਰਾ, ਗੁਰਪੀਤ ਸਿੰਘ, ਪਾਰਸ ਸਿੰਘ, ਮਿੱਠੂ ਸਿੰਘ, ਅਸ਼ੋਕ ਕੁਮਾਰ, ਮਾਨ ਸਿੰਘ ਹਾਂਡਾ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਸਾਬਕਾ ਚੇਅਰਮੈਨ ਸਤਿੰਦਰ ਸਿੰਘ ਚੱਠਾ ਦੀ ਮੁੱਖ ਮੰਤਰੀ ਦੇ ਪ੍ਰੋਗਰਾਮਾਂ ਤੋਂ ਬਣਾਈ ਦੂਰੀ ਨੇ ਸਿਆਸੀ ਹਲਕਿਆਂ 'ਚ ਛੇੜੀ ਚਰ... ਅਗਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕਾ ਸੁਨਾਮ ਦੇ 17 ਪਿੰਡਾਂ ਲਈ 3.68 ਕਰੋੜ ਰੁਪਏ ਦੇ ਚੈੱਕ ਵੰਡੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।