06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸਾਬਕਾ ਚੇਅਰਮੈਨ ਸਤਿੰਦਰ ਸਿੰਘ ਚੱਠਾ ਦੀ ਮੁੱਖ ਮੰਤਰੀ ਦੇ ਪ੍ਰੋਗਰਾਮਾਂ ਤੋਂ ਬਣਾਈ ਦੂਰੀ ਨੇ ਸਿਆਸੀ ਹਲਕਿਆਂ 'ਚ ਛੇੜੀ ਚਰਚਾ <br/>

ਅਜੀਤ ਡੈਸਕ 21-07-2025
ਧੂਰੀ, 20 ਜੁਲਾਈ (ਸੰਜੇ ਲਹਿਰੀ)-ਆਮ ਆਦਮੀ ਪਾਰਟੀ ਨਾਲ ਆਪਸੀ ਮਨਮੁਟਾਵ ਲੈ ਕੇ ਚੱਲੇ ਆ ਰਹੇ ਆਮ ਆਦਮੀ ਪਾਰਟੀ ਦੇ ਸੂਬਾ ਆਗੂ ਤੇ ਕੰਟੇਨਰ ਐਂਡ ਵੇਅਰ ਹਾਊਸ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਸਤਿੰਦਰ ਸਿੰਘ ਚੱਠਾ ਦੀ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਰੇ ਪ੍ਰੋਗਰਾਮਾਂ ਤੋਂ ਬਣਾਈ ਦੂਰੀ ਨੇ ਸਿਆਸੀ ਹਲਕਿਆਂ 'ਚ ਇਕ ਨਵੀਂ ਚਰਚਾ ਛੇੜ ਦਿੱਤੀ ਹੈ | ਮੁੱਖ ਮੰਤਰੀ ਦੇ ਅੱਜ ਦੇ ਪ੍ਰੋਗਰਾਮਾਂ ਤੋਂ ਦੂਰੀ ਬਣਾਈ ਰੱਖਣ ਬਾਰੇ ਗੱਲਬਾਤ ਕਰਦਿਆਂ ਸਤਿੰਦਰ ਸਿੰਘ ਚੱਠਾ ਨੇ ਭਾਵੇਂ ਕਿਹਾ ਕਿ ਉਨ੍ਹਾਂ ਕੋਲ ਐਫ. ਸੀ. ਆਈ. ਦੀ ਜਥੇਬੰਦੀ ਦੇ ਕੌਮੀ ਪ੍ਰਧਾਨ ਦਾ ਅਹੁਦਾ ਹੋਣ ਕਾਰਨ ਜਥੇਬੰਦੀ ਦੇ ਕੰਮਾਂ ਕਾਰਾਂ 'ਚ ਉਹ ਕਿਧਰੇ ਬਾਹਰ ਗਏ ਹੋਏ ਹਨ, ਪਰ ਸਿਆਸੀ ਹਲਕਿਆਂ ਅਨੁਸਾਰ ਲੋਕਾਂ ਦਾ ਮੰਨਣਾ ਹੈ ਕਿ ਪੰਜਾਬ ਸਰਕਾਰ ਵਲੋਂ ਮਿਲੇ ਕੰਟੇਨਰ ਐਂਡ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਉਪਰੰਤ ਚੱਠਾ ਨੇ ਆਮ ਆਦਮੀ ਪਾਰਟੀ ਪ੍ਰਤੀ ਆਪਣਾ ਝੁਕਾਓ ਕਾਫ਼ੀ ਘੱਟ ਕਰ ਦਿੱਤਾ ਹੈ | ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਪਿਛਲੀ ਵਿਧਾਨ ਸਭਾ ਚੋਣ 'ਚ ਸਤਿੰਦਰ ਸਿੰਘ ਚੱਠਾ ਨੇ ਪੂਰੀ ਤਨਦੇਹੀ ਨਾਲ ਦਿਨ ਰਾਤ ਇਕ ਕਰ ਕੇ ਪਲਿਓ ਲੱਖਾਂ ਰੁਪਏ ਖ਼ਰਚ ਕੇ ਚੋਣ ਪ੍ਰਚਾਰ ਕੀਤਾ ਸੀ ਤੇ ਸਿਆਸਤ 'ਚ ਬੇਦਾਗ਼ ਆਗੂ ਵਜੋਂ ਜਾਣੇ ਜਾਂਦੇ ਸਤਿੰਦਰ ਸਿੰਘ ਚੱਠਾ ਪਾਰਟੀ ਨਾਲੋਂ ਕਿਹੜੀ ਗੱਲੋਂ ਕਿਨਾਰਾ ਕਰੀ ਬੈਠੇ ਹਨ, ਇਹ ਤਾਂ ਚੱਠਾ ਦੇ ਮੂੰਹੋਂ ਸੁਣਨ ਉਪਰੰਤ ਹੀ ਸਪੱਸ਼ਟ ਹੋ ਸਕਦਾ ਹੈ | ਜ਼ਿਕਰਯੋਗ ਹੈ ਕਿ ਐਫ. ਸੀ. ਆਈ. ਦੀ ਸਰਕਾਰੀ ਨੌਕਰੀ 'ਤੇ ਰਹਿੰਦਿਆਂ ਵੀ ਸਤਿੰਦਰ ਸਿੰਘ ਚੱਠਾ ਨੇ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸ਼ਰੇਆਮ ਮਦਦ ਕੀਤੀ ਸੀ, ਜਿਸ ਦੇ ਚੱਲਦਿਆਂ ਚੱਠਾ ਨੂੰ ਐਫ. ਸੀ. ਆਈ. ਵਿਭਾਗ ਵਲੋਂ ਚਾਰਜ ਸ਼ੀਟ ਵੀ ਕਰ ਦਿੱਤਾ ਗਿਆ ਸੀ |
ਇਸੇ ਲੜੀ 'ਚ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਪਿਛਲੀਆਂ ਲਗਪਗ ਸਾਰੀਆਂ ਚੋਣਾਂ ਦੇ ਵਿਚ ਕਾਊਾਟਿੰਗ ਏਜੰਟ, ਪੋਲਿੰਗ ਏਜੰਟ ਵਜੋਂ ਲੰਮੇ ਸਮੇਂ ਤੋਂ ਸੇਵਾਵਾਂ ਦਿੰਦੇ ਆ ਰਹੇ ਸੀਨੀਅਰ 'ਆਪ' ਆਗੂ ਪ੍ਰੀਤ ਧੂਰੀ ਨੇ ਵੀ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਤੋਂ ਕਿਨਾਰਾ ਕੀਤਾ ਹੋਇਆ ਹੈ |

ਪਿਛਲੀ ਖ਼ਬਰ ਮਸਤੂਆਣਾ ਟਰੱਸਟ ਦੇ ਪ੍ਰਧਾਨ ਸਵ. ਸੁਖਦੇਵ ਸਿੰਘ ਢੀਂਡਸਾ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਦੇ ਪਾਏ ਭੋਗ ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ 'ਚੋਂ ਕੱਢ ਕੇ ਚੰਗੇ ਭਵਿੱਖ ਦੀ ਸਿਰਜਣਾ ਕਰਨਾ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼-ਗੋਇਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।