ਮਲੇਰਕੋਟਲਾ, 20 ਜੁਲਾਈ (ਪਾਰਸ ਜੈਨ)-ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਕਰਵਾਏ ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ ਨੇ ਡਾ. ਐਸ. ਪੀ. ਸਿੰਘ ਓਬਰਾਏ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਮਾਜ ਸੇਵਾ ਖੇਤਰ 'ਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਚਰਚਾ ਕਰਦਿਆਂ ਕਿਹਾ ਕਿ ਟਰੱਸਟ ਜ਼ਿਲ੍ਹਾ ਮਲੇਰਕੋਟਲਾ ਅੰਦਰ ਸੰਨੀ ਓਬਰਾਏ ਮੈਡੀਕਲ ਕਲੀਨੀਕਲ ਲਬਾਰਟਰੀਆਂ, ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਕੈਂਪ ਤੇ ਸਮੇਂ-ਸਮੇਂ 'ਤੇ ਕੀਤੇ ਜਾਂਦੇ ਸਮਾਜ ਸੇਵੀ ਕਾਰਜਾਂ ਦੇ ਨਾਲ ਸੈਂਕੜੇ ਲੋੜਵੰਦਾਂ ਨੂੰ ਹਰ ਮਹੀਨੇ ਪੈਨਸ਼ਨਾਂ ਅਤੇ ਹੋਰ ਵਿੱਤੀ ਸਹਾਇਤਾ ਦੇਣ ਦੀ ਸੇਵਾ ਨਿਭਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਦੇ 116 ਬਜ਼ੁਰਗਾਂ, ਵਿਧਵਾਵਾਂ, ਅਪੰਗਾਂ ਤੇ ਨਿਆਸਰੇ ਬਾਲਾਂ ਸਮੇਤ ਚਾਰ ਕੈਂਸਰ ਪੀੜਤਾਂ ਨੂੰ ਵਿੱਤੀ ਮਦਦ ਦੇ ਚੈੱਕ ਦਿੱਤੇ ਗਏ ਹਨ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ ਦੇ ਨਾਲ ਖ਼ਜ਼ਾਨਚੀ ਸ੍ਰੀ ਨਰੇਸ਼ ਕੁਮਾਰ ਨਾਰੀਕੇ, ਸਹਿ ਸਕੱਤਰ ਮਨਧੀਰ ਸਿੰਘ ਝੱਲ, ਮਨਦੀਪ ਸਿੰਘ ਖ਼ੁਰਦ, ਲੈਕਚਰਾਰ ਗੁਰਪ੍ਰੀਤ ਸਿੰਘ ਜਵੰਧਾ, ਨੰਬਰਦਾਰ ਜਤਿੰਦਰ ਸਿੰਘ ਮਹੋਲੀ, ਪਿ੍ੰਸੀਪਲ ਬਲਜੀਤ ਸਿੰਘ ਟਿਵਾਣਾ, ਅਮਰਜੀਤ ਸਿੰਘ ਭੈਣੀ, ਲਖਵੀਰ ਸਿੰਘ ਸਰਵਰਪੁਰ, ਹਰਬੰਸ ਸਿੰਘ ਮੁਹੰਮਦਗੜ੍ਹ, ਬਹਾਦਰ ਸਿੰਘ ਭੂਦਨ, ਸਾਹਿਬ ਸਿੰਘ ਬੂੰਗਾ,ਕਰਮ ਸਿੰਘ ਦਰੋਗੇਵਾਲ, ਰਾਹੁਲ ਸ਼ਰਮਾ ਐਸ. ਡੀ. ਓ. ਅਤੇ ਗਿਆਨੀ ਅਵਤਾਰ ਸਿੰਘ ਬਦੇਸ਼ਾ ਆਦਿ ਆਗੂ ਵੀ ਮੌਜੂਦ ਸਨ |