07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਕੈਂਸਰ ਚੈੱਕਅਪ ਕੈਂਪ ਦੌਰਾਨ 350 ਮਰੀਜ਼ਾਂ ਦੀ ਜਾਂਚ <br/>

ਅਜੀਤ ਡੈਸਕ 21-07-2025
ਸੰਦੌੜ, 20 ਜੁਲਾਈ (ਜਸਵੀਰ ਸਿੰਘ ਜੱਸੀ)-ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਵਰਲਡ ਕੈਂਸਰ ਕੇਅਰ ਵਲੋਂ ਕੈਂਸਰ ਜਾਂਚ ਕੈਂਪ ਲਗਾਇਆ | ਇਸ ਸੰਬੰਧੀ ਮਾਸਟਰ ਰਣਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਵਿਸ਼ੇਸ਼ ਸਹਿਯੋਗ ਸਦਕਾ ਕੈਂਸਰ ਜਾਂਚ ਕੈਂਪ ਲਗਾਇਆ ਗਿਆ, ਜਿਸ ਦੀ ਰਸਮੀ ਸ਼ੁਰੂਆਤ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਵਿਧਾਇਕ ਡਾ.ਮੁਹੰਮਦ ਜਮੀਲ-ਉਰ-ਰਹਿਮਾਨ ਨੇ ਰੀਬਨ ਕੱਟ ਕੇ ਕੀਤੀ | ਇਸ ਮੌਕੇ ਉਨ੍ਹਾਂ ਦੱਸਿਆ ਕਿ ਡਾ. ਧਰਮਿੰਦਰ ਢਿੱਲੋਂ, ਡਾ. ਜਸਪ੍ਰੀਤ ਸਿੰਘ, ਡਾ. ਅਭੀਸੇਖ, ਡਾ. ਅਮਰਜੀਤ ਕੌਰ, ਡਾ. ਪ੍ਰਭਜੋਤ, ਕੈਂਪ ਕੋਆਰਡੀਨੇਟਰ ਪੂਜਾ ਮਾਹੀ ਸਮੇਤ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਬਹੁਤ ਹੀ ਸੁਚੱਜ਼ੇ ਢੰਗ ਨਾਲ ਤਕਰੀਬਨ 355 ਦੇ ਕਰੀਬ ਮਰੀਜ਼ਾਂ ਦੀ ਜਾਂਚ ਕੀਤੀ ਗਈ | ਇਸ ਮੌਕੇ ਡਾ. ਮੁਹੰਮਦ ਜਮੀਲ-ਉਰ-ਰਹਿਮਾਨ ਨੇ ਕਿਹਾ ਕਿ ਪ੍ਰਬੰਧਕਾਂ ਵਲੋਂ ਬਹੁਤ ਹੀ ਚੰਗਾ ਉਪਰਾਲਾ ਹੈ ਅਜਿਹੇ ਕੈਂਪਾਂ ਦਾ ਲੋਕਾਂ ਨੂੰ ਲਾਹਾ ਲੈਣਾ ਚਾਹੀਦਾ ਹੈ | ਇਸ ਮੌਕੇ ਵਿਧਾਇਕ ਰਹਿਮਾਨ ਦਾ ਸਪੁੱਤਰ ਮੂਨਿਸ ਰਹਿਮਾਨ, ਟਰੱਕ ਯੂਨੀਅਨ ਸੰਦੋੜ ਦੇ ਪ੍ਰਧਾਨ ਸੰਤੋਖ ਸਿੰਘ ਦਸੋਂਦਾ ਸਿੰਘ ਵਾਲਾ, ਸੂਬਾ ਯੂਥ ਜਰਨਲ ਸਕੱਤਰ ਜਗਤਾਰ ਸਿੰਘ ਜੱਸਲ਼ ਸੰਦੌੜ, ਸੁਖਦਰਸ਼ਨ ਸਿੰਘ ਸੁੱਖਾ ਗਿੱਲ ਮਿੱਠੇਵਾਲ, ਸਰਪੰਚ ਗੁਰਮੁੱਖ ਸਿੰਘ ਫਰਵਾਲੀ, ਜੱਸੂ ਫਰਵਾਲੀ, ਕੁਲਦੀਪ ਸਿੰਘ ਝੁਨੇਰ, ਪ੍ਰਧਾਨ ਸੁਖਜੀਤ ਸਿੰਘ, ਚਰਨਜੀਤ ਸਿੰਘ ਸੰਦੋੜ, ਰਣਜੀਤ ਸਿੰਘ ਸੰਦੌੜ, ਪੰਚ ਹਰਦੀਪ ਸਿੰਘ, ਪੰਚ ਬਲਜੀਤ ਸਿੰਘ, ਪੰਚ ਵਰਿੰਦਰ ਸਿੰਘ, ਸੁਖਵਿੰਦਰ ਸਿੰਘ ਕਾਕਾ, ਕੁਲਦੀਪ ਸਿੰਘ, ਜਸਪਾਲ ਸਿੰਘ, ਫ਼ੌਜੀ ਜਗਦੇਵ ਸਿੰਘ ਸੰਦੌੜ, ਅਜੈਬ ਸਿੰਘ, ਨਗਾਹੀਆ ਸਿੰਘ ਸਮੇਤ ਕਈ ਹੋਰ ਮੌਜੂਦ ਸਨ |

ਪਿਛਲੀ ਖ਼ਬਰ ਸੀ. ਪੀ. ਆਈ. (ਐਮ) ਵਲੋਂ ਸੰਗਰੂਰ 'ਚ ਰੋਸ ਪ੍ਰਦਰਸ਼ਨ ਅੱਜ <br/> ਅਗਲੀ ਖ਼ਬਰ ਅਕੇਡੀਆ ਸਕੂਲ ਵਿਖੇ ਕਿੰਡਰਗਾਰਟਨ ਵਿਚ 'ਨੋ ਬੈਗ ਡੇ' ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।