07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸੀ. ਪੀ. ਆਈ. (ਐਮ) ਵਲੋਂ ਸੰਗਰੂਰ 'ਚ ਰੋਸ ਪ੍ਰਦਰਸ਼ਨ ਅੱਜ <br/>

ਅਜੀਤ ਡੈਸਕ 21-07-2025
ਸੁਨਾਮ ਊਧਮ ਸਿੰਘ ਵਾਲਾ, 20 ਜੁਲਾਈ (ਸਰਬਜੀਤ ਸਿੰਘ ਧਾਲੀਵਾਲ) - ਸੀ. ਪੀ. ਆਈ. (ਐਮ) ਤਹਿਸੀਲ ਸੁਨਾਮ ਦੀ ਮੀਟਿੰਗ ਨਛੱਤਰ ਸਿੰਘ ਗੰਢੂਆਂ ਦੀ ਪ੍ਰਧਾਨਗੀ ਹੇਠ ਸਥਾਨਕ ਘੁੰਮਣ ਭਵਨ ਵਿਖੇ ਹੋਈ | ਜਿਸ 'ਚ ਸੀ. ਪੀ. ਆਈ. (ਐਮ) ਜ਼ਿਲ੍ਹਾ ਸੰਗਰੂਰ ਦੇ ਸਕੱਤਰ ਕਾ. ਚਮਕੌਰ ਸਿੰਘ ਖੇੜੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ 'ਚ ਲੈਂਡ ਪੁਲਿੰਗ ਪਾਲਿਸੀ ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਰੱਦ ਕਰਵਾਉਣ ਲਈ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਮੁੱਖ ਮੰਤਰੀ ਪੰਜਾਬ ਕੋਲ ਪੁੱਜਦਾ ਕਰਨ ਲਈ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮੰਗ ਪੱਤਰ ਦੇਣ ਤੇ 29 ਜੁਲਾਈ ਨੂੰ ਸਥਾਨਕ ਸ਼ਹੀਦ ਊਧਮ ਸਿੰਘ ਦੇ ਬੁੱਤ (ਨੇੜੇ ਫਲਾਈ ਓਵਰ ਬਿ੍ਜ) ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਇਨਕਲਾਬੀ ਜੋਸੋ-ਖਰੋਸ਼ ਨਾਲ ਮਨਾਉਣ ਦਾ ਫੈਸਲਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸ਼ਹੀਦੀ ਸਮਾਗਮ ਦੇ ਮੁੱਖ ਮਹਿਮਾਨ ਸੀ. ਪੀ. ਆਈ. (ਐਮ) ਦੇ ਸੂਬਾ ਸਕੱਤਰ ਕਾ. ਸੁਖਵਿੰਦਰ ਸਿੰਘ ਸੇਖੋਂ ਹੋਣਗੇ | ਸਮਾਗਮ ਦੀ ਤਿਆਰੀਆਂ ਨੂੰ ਲੈ ਕੇ ਪਾਰਟੀ ਦੀ ਮੀਟਿੰਗ 27 ਜੁਲਾਈ ਨੂੰ ਸਥਾਨਕ ਘੁੰਮਣ ਭਵਨ ਵਿਖੇ ਰੱਖੀ ਗਈ | ਇਸ ਮੌਕੇ ਤਹਿਸੀਲ ਸੁਨਾਮ ਦੇ ਸਕੱਤਰ ਹੰਗੀ ਖਾਂ, ਇੰਦਰਜੀਤ ਸਿੰਘ ਛੰਨਾ, ਜੋਗਾ ਸਿੰਘ ਉਪੱਲੀ, ਜੋਗਿੰਦਰ ਸਿੰਘ ਬੱਧਣ, ਸੁਰਜੀਤ ਸਿੰਘ ਭੋਲਾ, ਪੋਹਲੂ ਸਿੰਘ ਜਖੇਪਲ, ਗੁਰਚਰਨ ਸਿੰਘ ਚੋਹਾਨ ਜਖੇਪਲ, ਕਰਨੈਲ ਸਿੰਘ ਨੰਬਰਦਾਰ, ਬਲਦੇਵ ਸਿੰਘ ਲੱਧੜ, ਅਮਰਜੀਤ ਕੌਰ ਨੰਗਲਾ ਅਤੇ ਜੋਗੀ ਸਿੰਘ ਤੋਂ ਇਲਾਵਾ ਕਾ. ਵਰਿੰਦਰ ਕੌਸ਼ਿਕ ਵਿਸ਼ੇਸ਼ ਤੋਰ 'ਤੇ ਮੌਜੂਦ ਸਨ |

ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਚੋਣ ਹੋਈ <br/> ਅਗਲੀ ਖ਼ਬਰ ਕੈਂਸਰ ਚੈੱਕਅਪ ਕੈਂਪ ਦੌਰਾਨ 350 ਮਰੀਜ਼ਾਂ ਦੀ ਜਾਂਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।