07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਰੋਸ ਪ੍ਰਦਰਸ਼ਨ ਤੇ ਰੈਲੀ ਕਰ ਕੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਸੱਤਵੇਂ ਪੇ ਕਮਿਸ਼ਨ ਨੂੰ ਰੱਦ ਕਰਾਉਣ ਲਈ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ | ਤਸਵੀਰ : ਪ੍ਰਵੀਨ ਮਦਾਨ <br/> 21-07-2025
ਮੂਨਕ, 20 ਜੁਲਾਈ (ਪ੍ਰਵੀਨ ਮਦਾਨ)-ਬਿਜਲੀ ਮੁਲਾਜ਼ਮਾਂ ਨੇ ਦਫ਼ਤਰ ਦੇ ਗੇਟ ਅੱਗੇ ਸਰਕਾਰ ਵਲੋਂ ਲਾਗੂ ਕੀਤੇ ਸੱਤਵੇਂ ਪੇ ਕਮਿਸ਼ਨ ਨੂੰ ਰੱਦ ਕਰਾਉਣ ਦੇ ਲਈ ਕਾਲੇ ਬਿੱਲੇ ਲਗਾ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਤੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਮੌਕੇ ਯੂਨੀਅਨ ਦੇ ਆਗੂ ਭਰਪੂਰ ਸਿੰਘ ਸਲੇਮਗੜ੍ਹ ਤੇ ਰਾਜਪਾਲ ਸਿੰਘ ਬਲਰਾ ਨੇ ਇਕੱਠੇ ਹੋਏ ਬਿਜਲੀ ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਦੇ ਜਾਰੀ ਕੀਤੇ ਗਏ ਸੱਤਵੀਂ ਸੈਂਟਰਲ ਪੇਅ ਕਮਿਸ਼ਨ ਦੇ ਸੰਬੰਧ ਵਿਚ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਦਿਨ ਇਹ ਨੋਟੀਫ਼ਿਕੇਸ਼ਨ ਪੰਜਾਬ ਸਰਕਾਰ ਦੇ ਵਲੋਂ ਜਾਰੀ ਹੋਇਆ ਉਸ ਦਿਨ ਤੋਂ ਹਰ ਮੁਲਾਜ਼ਮ ਵਰਗ ਦੇ ਲਈ ਇੱਕ ਕਾਲਾ ਦਿਨ ਸੀ, ਜਿਸ ਦੇ ਰੋਸ ਵਜੋਂ ਅੱਜ ਪੂਰੇ ਪੰਜਾਬ ਦੇ ਵਿਚ ਹਰ ਮੁਲਾਜ਼ਮ ਦੇ ਵਲੋਂ ਕਾਲੇ ਰਿਬਨ ਲਗਾ ਕੇ ਅਤੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਇਸ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ | ਪ੍ਰਦਰਸ਼ਨ 'ਚ ਸ਼ਾਮਿਲ ਸੰਬੋਧ ਕੁਮਾਰ, ਜੱਜ ਸਿੰਘ, ਕੁਲਦੀਪ ਸਿੰਘ, ਅੰਮਿ੍ਤਪਾਲ ਸਿੰਘ, ਪਰਵੀਨ ਸਿੰਘ ਅਤੇ ਗੁਰਮੀਤ ਸਿੰਘ ਤੇ ਮੁਲਾਜ਼ਮਾਂ ਨੇ ਭਾਗ ਲਿਆ |
ਪਿਛਲੀ ਖ਼ਬਰ ਪੀ. ਐੱਸ. ਈ. ਬੀ. ਏ. ਇੰਜੀਨੀਅਰ ਐਸੋਸੀਏਸ਼ਨ ਦੀ ਮੀਟਿੰਗ <br/> ਅਗਲੀ ਖ਼ਬਰ ਸੰਦੀਪ ਜੈਨ ਲੱਦਾਖ ਦੇ ਰਾਜਪਾਲ ਕਵਿੰਦਰ ਗੁਪਤਾ ਨੂੰ ਮਿਲੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।