07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸੂਬਾ ਸਰਕਾਰ, ਕੇਂਦਰ ਦੇ ਵੱਡੇ ਪ੍ਰੋਜੈਕਟਾਂ ਦੀ ਦੇਖ-ਭਾਲ ਕਰਨ ਤੋਂ ਅਸਮਰਥ-ਦਾਮਨ ਬਾਜਵਾ <br/>

ਅਜੀਤ ਡੈਸਕ 21-07-2025
ਸੁਨਾਮ ਊਧਮ ਸਿੰਘ ਵਾਲਾ, 20 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਭਾਜਪਾ ਦੇ ਸੂਬਾ ਸਕੱਤਰ ਦਾਮਨ ਬਾਜਵਾ ਨੇ ਸੁਨਾਮ ਦੇ ਰੇਲਵੇ ਅੰਡਰ ਬਿ੍ਜ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਦੇ ਵਿਕਾਸ ਪ੍ਰੋਜੈਕਟਾਂ ਦੀ ਸਹੀ ਢੰਗ ਨਾਲ ਦੇਖ-ਭਾਲ ਕਰਨ ਤੋਂ ਅਸਮਰਥ ਹੈ | ਉਨ੍ਹਾਂ ਕਿਹਾ ਕਿ ਰੇਲਵੇ ਵਲੋਂ ਇਸ ਅੰਡਰ ਬਿ੍ਜ ਨੂੰ ਬਣਾਉਣ ਉਪਰੰਤ 75 ਲੱਖ ਰੁਪਏ ਦੀ ਲਾਗਤ ਨਾਲ ਇਕ ਸ਼ੈੱਡ ਵੀ ਪਾਇਆ ਗਿਆ, ਪਰ ਸੂਬਾ ਸਰਕਾਰ ਇਸ ਅੰਡਰ ਬਿ੍ਜ ਤੋਂ ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਵੀ ਨਹੀਂ ਕਰ ਸਕੀ | ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇੱਥੇ ਕਈ-ਕਈ ਦਿਨ ਮੀਂਹ ਦਾ ਪਾਣੀ ਖੜ੍ਹਾ ਰਹਿੰਦਾ ਹੈ | ਉਨ੍ਹਾਂ ਕਿਹਾ ਕਿ ਸਿਰਫ਼ ਦਾਅਵਿਆਂ ਨਾਲ ਲੋਕਾਂ ਨੂੰ ਰਾਹਤ ਨਹੀਂ ਮਿਲੇਗੀ ਅਤੇ ਰਾਜਨੀਤਕ ਸਿਹਰਾ ਲੈਣ ਦੀ ਬਜਾਏ ਸਮਰਪਣ ਭਾਵਨਾ ਨਾਲ ਲੋਕਾਂ ਨੂੰ ਰਾਹਤ ਦਿਵਾਉਣ ਦੀ ਲੋੜ ਹੈ | ਇਸ ਮੌਕੇ ਸੀਨੀਅਰ ਭਾਜਪਾ ਆਗੂ ਹਰਮਨਦੇਵ ਸਿੰਘ ਬਾਜਵਾ ਤੇ ਮੰਡਲ ਪ੍ਰਧਾਨ ਰਾਜੀਵ ਮੱਖਣ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਕਿਸਾਨ ਯੂਨੀਅਨ ਦੀ ਇਕਾਈ ਖੇਤਲਾ ਤੇ ਨਿਹਾਲਗੜ੍ਹ ਦੀ ਚੋਣ <br/> ਅਗਲੀ ਖ਼ਬਰ ਪੀ. ਐੱਸ. ਈ. ਬੀ. ਏ. ਇੰਜੀਨੀਅਰ ਐਸੋਸੀਏਸ਼ਨ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।