07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਪੰਜਾਬ ਅੰਦਰ ਬੰਦ ਪਈਆਂ ਵਿਰਾਸਤੀ ਖੇਡਾਂ ਮੁੜ ਸ਼ੁਰੂ ਕਰਵਾਉਣ ਦਾ ਕੀਤਾ ਫ਼ੈਸਲਾ <br/>

ਅਜੀਤ ਡੈਸਕ 21-07-2025
ਧੂਰੀ, 20 ਜੁਲਾਈ (ਸੰਜੇ ਲਹਿਰੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਵਿਖੇ ਇਕ ਅਤੀ ਆਧੁਨਿਕ ਵਾਤਾਨੁਕੂਲ ਲਾਇਬ੍ਰੇਰੀ ਦਾ ਉਦਘਾਟਨ ਕਰਨ ਉਪਰੰਤ ਧੂਰੀ ਸ਼ਹਿਰ ਦੇ ਵਿਕਾਸ ਕਾਰਜਾਂ ਦੇ ਚੈੱਕ ਵੰਡਣ ਲਈ ਸਨਾਤਨ ਧਰਮ ਚੈਰੀਟੇਬਲ ਧਰਮਸ਼ਾਲਾ ਵਿਖੇ ਰੱਖੇ ਗਏ ਚੈੱਕ ਵੰਡ ਸਮਾਰੋਹ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਚ ਸੀਚੇਵਾਲ ਤੇ ਥਾਪਰ ਮਾਡਲ ਅਪਣਾ ਕੇ ਪਿੰਡਾਂ ਦੇ ਟੋਭਿਆਂ ਦਾ ਪਾਣੀ ਰੀਟਰੀਟ ਕਰ ਕੇ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਇਆ ਜਾਵੇਗਾ ਤੇ ਪਿੰਡਾਂ ਦੇ ਟੋਭਿਆਂ ਨੂੰ ਆਧੁਨਿਕ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ 'ਚ ਅੱਠ ਯੂ. ਪੀ. ਐਸ. ਸੀ. ਟ੍ਰੇਨਿੰਗ ਸੈਂਟਰ ਖੋਲੇ੍ਹ ਜਾ ਰਹੇ ਹਨ ਜਿਨ੍ਹਾਂ 'ਚੋਂ ਇਕ ਧੂਰੀ ਸ਼ਹਿਰ ਨੂੰ ਵੀ ਮਿਲੇਗਾ | ਉਨ੍ਹਾਂ ਕਿਹਾ ਕਿ ਰੇਲਵੇ ਫਾਟਕਾਂ ਨੂੰ ਪੱਕੇ ਤੌਰ 'ਤੇ ਬੰਦ ਕਰਨ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਦਵਾਉਣ ਲਈ ਪੰਜਾਬ ਸਰਕਾਰ ਵਲੋਂ ਪੁਲ 'ਤੇ ਖ਼ਰਚਿਆ ਜਾਣ ਵਾਲਾ ਲਗਪਗ 55 ਕਰੋੜ ਰੁਪਈਆ ਕੇਵਲ ਪੰਜਾਬ ਸਰਕਾਰ ਵਲੋਂ ਇਸ ਲਈ ਖ਼ਰਚਿਆ ਜਾ ਰਿਹਾ ਹੈ ਕਿ ਧੂਰੀ ਦੇ ਰੇਲਵੇ ਫਾਟਕ ਪੱਕੇ ਤੌਰ 'ਤੇ ਬੰਦ ਨਾ ਹੋ ਸਕਣ | ਉਨ੍ਹਾਂ ਕਿਹਾ ਕਿ 10 ਲੱਖ ਰੁਪਏ ਪ੍ਰਤੀ ਪਰਿਵਾਰ ਵਾਲੀ ਸਿਹਤ ਯੋਜਨਾ ਦਾ ਲਾਭ ਦੋ ਅਕਤੂਬਰ ਤੋਂ ਪੰਜਾਬ ਭਰ ਦੇ ਲੋਕਾਂ ਨੂੰ ਬਿਨ੍ਹਾਂ ਕਿਸੇ ਵਾਧੂ ਫਾਰਮੈਲਟੀਆਂ ਦੇ ਮਿਲਣਾ ਸ਼ੁਰੂ ਹੋ ਜਾਵੇਗਾ, ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਵਿਧਾਨ ਸਭਾ 'ਚ ਕਾਨੂੰਨ ਪਾਸ ਕਰ ਦਿੱਤਾ ਗਿਆ ਹੈ ਤਾਂ ਜੋ ਧਾਰਮਿਕ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾ ਸਕਣ | ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਵਿਰਾਸਤੀ ਖੇਡਾਂ ਤੇ ਲਗਾਈ ਪਾਬੰਦੀ ਸਰਕਾਰ ਵਲੋਂ ਹਟਾ ਲਈ ਗਈ ਹੈ ਤੇ ਵਿਰਾਸਤੀ ਖੇਡਾਂ ਨੂੰ ਪੰਜਾਬ 'ਚ ਮੁੜ ਸੁਰਜੀਤ ਕਰ ਰਹੇ ਹਾਂ | ਉਨ੍ਹਾਂ ਕਿਹਾ ਕਿ ਸੰਗਰੂਰ ਵਿਖੇ ਬਣਨ ਜਾ ਰਹੇ ਮੈਡੀਕਲ ਕਾਲਜ ਦੀ ਜ਼ਮੀਨ ਦਾ ਝਮੇਲਾ ਵੀ ਖ਼ਤਮ ਹੋ ਗਿਆ ਹੈ ਅਤੇ ਕਾਲਜ ਲਈ ਪੈਸਾ ਵੀ ਜਾਰੀ ਕਰ ਦਿੱਤਾ ਗਿਆ ਹੈ | ਉਨ੍ਹਾਂ ਪੰਜਾਬ 'ਚ 19 ਹਜ਼ਾਰ ਕਿੱਲੋਮੀਟਰ ਸੜਕਾਂ ਲਈ ਗਰਾਂਟ ਜਾਰੀ ਕਰਨ ਦੀ ਗੱਲ ਕਰਦਿਆਂ ਕਿਹਾ ਕਿ ਨੀਅਤ ਖਾਲੀ ਹੁੰਦੀ ਹੈ ਖ਼ਜ਼ਾਨੇ ਕਦੇ ਖਾਲੀ ਨਹੀਂ ਹੁੰਦੇ | ਉਨ੍ਹਾਂ ਯੁੱਧ ਨਸ਼ਿਆਂ ਵਿਰੁੱਧ ਬਿਕਰਮ ਸਿੰਘ ਮਜੀਠੀਆ ਦੀ ਗਿ੍ਫ਼ਤਾਰੀ ਦੀ ਗੱਲ ਕਰਦਿਆਂ ਅਨੇਕਾਂ ਹੋਰ ਵੱਡੀਆਂ ਮੱਛੀਆਂ ਫੜਨ ਦੇ ਸੰਕੇਤ ਵੀ ਦਿੱਤੇ | ਇਸ ਮੌਕੇ ਉਨ੍ਹਾਂ ਧੂਰੀ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 3 ਕਰੋੜ ਰੁਪਏ ਤੋਂ ਵੱਧ ਦੀ ਰਕਮ ਦੇ ਚੈੱਕ ਵੀ ਧੂਰੀ ਦੀਆਂ ਵੱਖ-ਵੱਖ ਸੰਸਥਾਵਾਂ ਨੂੰ ਵੰਡੇ | ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਕੋਲ ਆੜ੍ਹਤੀਆਂ ਦਾ ਕਮਿਸ਼ਨ ਵਧਾਉਣ ਦੀ ਮੰਗ ਕਰ ਕੇ ਆਏ ਹਨ | ਇਸ ਮੌਕੇ ਦਲਵੀਰ ਸਿੰਘ ਢਿੱਲੋਂ ਚੇਅਰਮੈਨ, ਅਸ਼ੋਕ ਕੁਮਾਰ ਲੱਖਾ ਚੇਅਰਮੈਨ, ਜਸਵੀਰ ਸਿੰਘ ਜੱਸੀ ਸੇਖੋਂ ਮੈਂਬਰ ਫੂਡ ਕਮਿਸ਼ਨ, ਡਾ. ਅਨਵਰ ਭਸੌੜ ਮੈਂਬਰ ਵਾਕਫ਼ ਬੋਰਡ, ਸਰਤਾਜ ਸਿੰਘ ਚਾਹਲ ਐਸ. ਐਸ. ਪੀ. ਸੰਗਰੂਰ, ਗੁਰਮੇਲ ਸਿੰਘ ਘਰਾਚੋਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸ਼ਾਮ ਸਿੰਗਲਾ ਜ਼ਿਲ੍ਹਾ ਪ੍ਰਧਾਨ, ਅਨਿਲ ਮਿੱਤਲ, ਤਰਸੇਮ ਸ਼ਰਮਾ ਜਸਵੀਰ ਸਿੰਘ ਜੱਜ, ਰਮਨਦੀਪ ਸਿੰਘ, ਐਸ. ਡੀ. ਐਮ. ਰਿਸ਼ਵ ਬਾਂਸਲ, ਡੀ. ਪੀ. ਆਰ. ਓ. ਪ੍ਰਭਦੀਪ ਸਿੰਘ, ਨਰੇਸ਼ ਸਿੰਗਲਾ ਤੇ ਹਰਦੀਪ ਸਿੰਘ ਗਿੱਲ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ 60 ਲੀਟਰ ਲਾਹਣ ਸਮੇਤ ਕਾਬੂ <br/> ਅਗਲੀ ਖ਼ਬਰ ਰਘਵੀਰ ਸਿੰਘ ਚੱਠੇ-ਨੱਕਟੇ ਬਣੇ ਪ੍ਰਧਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।