08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਕੈਮਿਸਟ ਐਸੋਸੀਏਸ਼ਨ ਦਾ ਵਫ਼ਦ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲਿਆ <br/>

ਅਜੀਤ ਡੈਸਕ 21-07-2025
ਸੁਨਾਮ ਊਧਮ ਸਿੰਘ ਵਾਲਾ, 20 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)-ਕੈਮਿਸਟ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਦੇ ਇਕ ਵਫ਼ਦ ਨੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਦੀ ਅਗਵਾਈ 'ਚ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ ਨੂੰ ਮਿਲ ਕੇ ਆਪਣੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਉਹ ਹਰ ਸਮੇਂ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਨੂੰ ਹਰ ਤਰਾਂ ਦਾ ਸਹਿਯੋਗ ਦਿੰਦੇ ਆ ਰਹੇ ਹਨ, ਜਿਥੇ ਕੈਮਿਸਟ ਐਸੋਸੀਏਸ਼ਨ ਕੋਵਿਡ-19 ਦੌਰਾਨ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਰਹੀ ਉਥੇ ਹੀ ਪੰਜਾਬ ਸਰਕਾਰ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵੀ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ | ਵਫ਼ਦ ਵਲੋਂ ਕੈਮਿਸਟ ਐਸੋਸੀਏਸ਼ਨ ਸੁਨਾਮ ਵਲੋਂ 27 ਜੁਲਾਈ ਨੂੰ ਕਰਵਾਏ ਜਾ ਰਹੇ ਆਪਣੇ ਸਾਲਾਨਾ ਸਮਾਗਮ ਦਾ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੱਦਾ-ਪੱਤਰ ਵੀ ਦਿੱਤਾ ਗਿਆ | ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਉਹ ਇਸ ਸਮਾਗਮ 'ਚ ਜ਼ਰੂਰ ਸ਼ਾਮਿਲ ਹੋਣਗੇ | ਇਸ ਮੌਕੇ ਅਜਾਇਬ ਸੈਣੀ, ਵਿਨੋਦ ਕੁਮਾਰ, ਗੁਰਮੀਤ ਸਿੰਘ, ਤਰਲੋਕ ਗੋਇਲ, ਦੀਪਕ ਮਿੱਤਲ, ਹਿਮਾਂਸ਼ੂ ਜਿੰਦਲ, ਆਰ. ਐਨ. ਕਾਂਸਲ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਪਾਵਰਕਾਮ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸਰਕਲ ਪੱਧਰੀ ਰੈਲੀ <br/> ਅਗਲੀ ਖ਼ਬਰ 60 ਲੀਟਰ ਲਾਹਣ ਸਮੇਤ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।