08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਅਨੁਸੂਚਿਤ ਜਾਤੀਆਂ ਭਾਈਚਾਰੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ <br/>

ਅਜੀਤ ਡੈਸਕ 21-07-2025
ਸ਼ੇਰਪੁਰ, 20 ਜੁਲਾਈ (ਮੇਘ ਰਾਜ ਜੋਸ਼ੀ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਪਿੰਡ ਕਾਲਾਬੂਲਾ ਵਿਖੇ ਅਨੁਸੂਚਿਤ ਜਾਤੀਆਂ ਭਾਈਚਾਰੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹੱਲ ਦਾ ਭਰੋਸਾ ਦਿੱਤਾ, ਜਿਨ੍ਹਾਂ ਵਿਚ ਜ਼ਿਆਦਾਤਰ ਲਾਲ ਕਾਪੀਆਂ ਬੰਦ ਹੋਣ ਦਾ ਮੁੱਦਾ ਉਠਾਇਆ ਗਿਆ | ਇਸ ਮੌਕੇ ਸ੍ਰੀ ਬੌਬੀ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਕਮਿਸ਼ਨ ਇਸੇ ਗੱਲ ਨੂੰ ਲੈ ਕੇ ਕਾਰਜਸ਼ੀਲ ਹੈ ਕਿ ਅਨੁਸੂਚਿਤ ਜਾਤੀਆਂ ਭਾਈਚਾਰੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਢੁਕਵਾਂ ਹੱਲ ਹੋਵੇ ਤੇ ਭਾਈਚਾਰੇ ਦੇ ਲੋਕਾਂ ਨਾਲ ਕਿਸੇ ਕਿਸਮ ਦਾ ਧੱਕਾ ਨਾ ਹੋਵੇ | ਉਨ੍ਹਾਂ ਦੀ ਆਪਣੀ ਇਹ ਕੋਸ਼ਿਸ਼ ਹੁੰਦੀ ਹੈ ਕਿ ਲੋਕਾਂ ਵਿਚ ਜ਼ਮੀਨੀ ਪੱਧਰ 'ਤੇ ਵੱਧ ਤੋਂ ਵੱਧ ਵਿਚਰਿਆ ਜਾਵੇ ਤਾਂ ਜੋ ਜ਼ਮੀਨੀ ਹਕੀਕਤਾਂ ਦਾ ਪਤਾ ਲੱਗਦਾ ਰਹੇ ਅਤੇ ਮੁਸ਼ਕਲਾਂ ਦਾ ਠੋਸ ਹੱਲ ਕੀਤਾ ਜਾ ਸਕੇ | ਸ੍ਰੀ ਬੌਬੀ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਨਾਲ ਭੇਦਭਾਵ ਕਿਸੇ ਵੀ ਹਾਲਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਗ਼ਰੀਬ ਵਰਗ ਨੂੰ ਇਨਸਾਫ਼ ਦਿਵਾਉਣ ਲਈ ਕਮਿਸ਼ਨ ਕੋਲ ਸੰਵਿਧਾਨਕ ਸ਼ਕਤੀਆਂ ਹਨ ਤੇ ਕਿਸੇ ਵੀ ਖੇਤਰ ਵਿਚ ਜਾਤੀ ਵਿਤਕਰੇਬਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਨੇ ਕਿਹਾ ਕਿ ਕਈ ਵਾਰੀ ਲੋਕ ਵੱਖੋ ਵੱਖ ਕਾਰਨਾਂ ਕਰ ਕੇ ਆਪਣੇ ਨਾਲ ਹੋਈਆਂ ਵਧੀਕੀਆਂ ਬਾਰੇ ਸ਼ਿਕਾਇਤ ਕਰਨ ਤੋਂ ਝਿਜਕ ਜਾਂਦੇ ਹਨ, ਜਿਸ ਕਰ ਕੇ ਵਾਰ ਵਾਰ ਵਧੀਕੀਆਂ ਦਾ ਸ਼ਿਕਾਰ ਹੁੰਦੇ ਹਨ | ਉਨ੍ਹਾਂ ਕਿਹਾ ਕਿ ਜਦੋਂ ਵੀ ਕਦੇ ਕਿਤੇ ਵੀ ਕੋਈ ਵਧੀਕੀ ਹੁੰਦੀ ਹੈ, ਉਸ ਦੀ ਸ਼ਿਕਾਇਤ ਜ਼ਰੂਰ ਕੀਤੀ ਜਾਵੇ | ਸ਼੍ਰੀ ਬੌਬੀ ਨੇ ਐੱਸ.ਸੀ. ਭਾਈਚਾਰੇ ਦੇ ਲੋਕ ਬੇਝਿਜਕ ਹੋ ਕੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣ | ਉਨ੍ਹਾਂ ਕਿਹਾ ਕਿ ਸ਼ਿਕਾਇਤ ਦਰਜ ਕਰਵਾਉਣ ਨਾਲ ਉਨ੍ਹਾਂ ਨੂੰ ਜਲਦ ਇਨਸਾਫ਼ ਮਿਲੇਗਾ | ਇਸ ਮੌਕੇ ਸਰਪੰਚ ਵਲੋਂ ਸ਼੍ਰੀ ਬੌਬੀ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਬਲਵਿੰਦਰ ਸਿੰਘ ਬਾਵਲਾ, ਅਨਿਲ ਕੁਮਾਰ ਰੌਕੀ, ਰਾਜ ਸਿੰਘ, ਸੋਨੂ ਸਿੰਘ, ਸਰਪੰਚ ਰਣਜੀਤ ਸਿੰਘ ਕਾਲਾਬੂਲਾ, ਸਰਪੰਚ ਦਵਿੰਦਰ ਬਧੇਸ਼ਾ, ਹਰਬੰਸ ਸਿੰਘ ਹੰਸਾ ਗੰਡੇਵਾਲ, ਸੁੱਖਾ ਦੀਦਾਰਗੜ੍ਹ ਤੋਂ ਇਲਾਵਾ

ਪਿਛਲੀ ਖ਼ਬਰ ਕੈਂਸਰ ਦੇ 16 ਜਾਂਚ ਕੈਂਪ ਲਗਾਏ ਜਾਣਗੇ-ਡਾ. ਜਗਜੀਤ ਧੂਰੀ <br/> ਅਗਲੀ ਖ਼ਬਰ ਲਾਵਾਰਿਸ ਕੁੱਤੇ ਨੇ ਮਚਾਇਆ ਹੁੜਦੰਗ, ਦਰਜਨ ਦੇ ਕਰੀਬ ਵਿਅਕਤੀਆਂ ਨੂੰ ਵੱਢਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।