ਧੂਰੀ, 20 ਜੁਲਾਈ (ਲਖਵੀਰ ਸਿੰਘ ਧਾਂਦਰਾ)-ਵਰਲਡ ਕੈਂਸਰ ਕੇਅਰ ਵਲੋਂ ਪੂਰੇ ਦੇਸ਼ 'ਚ ਮੁਫ਼ਤ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਲਗਾਏ ਜਾਂਦੇ ਹਨ | ਵਰਲਡ ਕੈਂਸਰ ਕੇਅਰ ਦੇ ਗਲੋਬਲ ਅਬੈਂਸਡਰ ਡਾ. ਕੁਲਵੰਤ ਸਿੰਘ ਧਾਲੀਵਾਲ ਦਾ ਕਹਿਣਾ ਹੈ ਕਿ ਜੇਕਰ ਕੈਂਸਰ ਦੇ ਲੱਛਣਾਂ ਨੂੰ ਪਹਿਲਾਂ ਹੀ ਪਹਿਚਾਣ ਲਿਆ ਜਾਵੇ ਤਾਂ ਕੈਂਸਰ ਬਣਨ ਤੋਂ ਰੋਕਿਆ ਜਾ ਸਕਦਾ ਹੈ | ਵਰਲਡ ਕੈਂਸਰ ਕੇਅਰ ਦੇ ਪੰਜਾਬ ਚੈਪਟਰ ਦੇ ਡਾਇਰੈਕਟਰ ਡਾ. ਜਗਜੀਤ ਸਿੰਘ ਧੂਰੀ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਵਿਚ ਅਗਸਤ ਮਹੀਨੇ 'ਚ ਐਸ. ਬੀ. ਆਈ. ਕਾਰਡ ਐਂਡ ਪੇਮੈਂਟ ਸਰਵਿਸਜ਼ ਲਿਮਟਿਡ ਦੀ ਸਹਾਇਤਾ ਨਾਲ 16 ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਲਗਾਏ ਜਾਣਗੇ | ਇਹ ਕੈਂਪ ਧੂਰੀ, ਛਾਹੜ, ਦਿੜ੍ਹਬਾ, ਲੱਡਾ, ਭਵਾਨੀਗੜ੍ਹ, ਲਹਿਰਾਗਾਗਾ, ਪਾਤੜਾਂ, ਧਨੌਲਾ, ਮੂਨਕ, ਸ਼ੇਰਪੁਰ, ਸੰਗਰੂਰ, ਫੱਗੂਵਾਲਾ, ਬੀਰ ਕਲਾਂ, ਖਨੌਰੀ, ਚੀਮਾ ਮੰਡੀ, ਲੌਂਗੋਵਾਲ ਅਤੇ ਸ਼ੇਰਗੜ੍ਹ ਚੀਮਾ ਵਿਖੇ ਲੱਗਣਗੇ | ਇਨ੍ਹਾਂ ਕੈਂਪਾਂ ਨੂੰ ਲਗਾਉਣ ਲਈ ਆਪਣਾ ਪੰਜਾਬ ਫਾਊਾਡੇਸ਼ਨ ਸਹਿਯੋਗ ਦੇ ਰਿਹਾ ਹੈ | ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੇ ਹੋਰ ਸੰਸਥਾਵਾਂ ਵਲੋਂ ਇਹ ਕੈਂਪਾਂ ਲਈ ਆਪਣੇ ਕੈਂਪਸ ਮੁਹੱਈਆ ਕਰਵਾਏ ਜਾ ਰਹੇ ਹਨ | ਇਸ ਸੰਬੰਧੀ ਸਾਰੇ ਪ੍ਰਬੰਧਕਾਂ ਦੀ ਇਕ ਮੀਟਿੰਗ ਹੋਈ, ਜਿਸ 'ਚ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਡਾ. ਜਗਜੀਤ ਸਿੰਘ ਧੂਰੀ ਨੇ ਦੱਸਿਆ ਕਿ ਇਸ ਕੈਂਪ 'ਚ ਕੈਂਸਰ ਅਵੇਅਰਨੈੱਸ, ਸ਼ੂਗਰ ਤੇ ਬੀ. ਪੀ. ਚੈੱਕਅਪ, ਮਰਦਾਂ ਦੇ ਗਦੂਦਾਂ ਦੀ ਜਾਂਚ ਲਈ ਪੀ. ਐਸ. ਏ. ਟੈੱਸਟ, ਬਲੱਡ ਕੈਂਸਰ ਦੀ ਜਾਂਚ, ਮੂੰਹ, ਗਲੇ ਤੇ ਹੱਡੀਆਂ ਦੀ ਜਾਂਚ, ਅÏਰਤਾਂ ਦੀ ਛਾਤੀ ਲਈ ਮੈਮੋਗ੍ਰਾਫੀ ਟੈੱਸਟ, ਬੱਚੇਦਾਨੀ ਦੇ ਪੈਪ ਸਮੇਅਰ ਟੈੱਸਟ ਤੇ ਕੈਂਸਰ ਮਰੀਜ਼ਾਂ ਨੂੰ ਸਹੀ ਸਲਾਹ ਦਿੱਤੀ ਜਾਵੇਗੀ | ਇਸ ਦੇ ਨਾਲ ਹੀ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ |