23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਗੁਰਦੁਆਰਾ ਸਿੱਧਸਰ ਕਾਲਾਮਾਲਾ ਸਾਹਿਬ ਛਾਪਾ ਵਿਖੇ ਧਾਰਮਿਕ ਸਮਾਗਮ ਕਰਵਾਇਆ <br/>

ਅਜੀਤ ਡੈਸਕ 22-07-2025
ਮਹਿਲ ਕਲਾਂ, 21 ਜੁਲਾਈ (ਅਵਤਾਰ ਸਿੰਘ ਅਣਖੀ)-ਸੱਚਖੰਡ ਵਾਸੀ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ, ਬਾਬਾ ਮੱਲ ਸਿੰਘ, ਸੰਤ ਜਸਵੀਰ ਸਿੰਘ ਖ਼ਾਲਸਾ ਕਾਲਾਮਾਲਾ ਸਾਹਿਬ ਦੀ ਯਾਦ 'ਚ ਧਾਰਮਿਕ ਸਮਾਗਮ ਇਤਿਹਾਸਕ ਗੁਰਦੁਆਰਾ ਸਿੱਧਸਰ ਕਾਲਾਮਾਲਾ ਸਾਹਿਬ ਛਾਪਾ ਵਿਖੇ ਸਮੂਹ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਹੈੱਡ ਗ੍ਰੰਥੀ ਭਾਈ ਜਸਵੀਰ ਸਿੰਘ ਮਾਣਕੀ, ਬੀਬੀ ਪਰਮਜੀਤ ਕੌਰ ਭੱਠਲ, ਰਾਗੀ ਭਾਈ ਜਗਸੀਰ ਸਿੰਘ ਖ਼ਾਲਸਾ ਮਹਿਲ ਕਲਾਂ ਨੇ ਸੰਤ ਮਹਾਂਪੁਰਖਾਂ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਉਨ੍ਹਾਂ ਸਮੂਹ ਸੰਗਤਾਂ ਨੂੰ ਗੁਰੂਸਹਿਬਾਨ ਦੇ ਦਰਸਾਏ ਮਾਰਗ ਉਪਰ ਚੱਲ ਕੇ ਪਰਿਵਾਰਾਂ ਸਮੇਤ ਅੰਮਿ੍ਤਪਾਨ ਕਰ ਕੇ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਨ ਦੀ ਅਪੀਲ ਕੀਤੀ | ਇਸ ਮੌਕੇ ਸਮੂਹ ਸ਼ਰਧਾਲੂ ਸੰਗਤਾਂ ਵਲੋਂ ਖੀਰ ਅਤੇ ਮਾਲ-ਪੂੜਿਆਂ ਦੇ ਲੰਗਰ ਅਟੁੱਟ ਵਰਤਾਏ ਗਏ | ਇਸ ਮੌਕੇ ਬਾਬਾ ਗੁਰਨਾਮ ਸਿੰਘ ਯੋਗੀ, ਬਾਬਾ ਬਖ਼ਸ਼ੀਸ਼ ਸਿੰਘ, ਬਾਬਾ ਗੁਰਦੇਵ ਸਿੰਘ ਕਾਰ ਸੇਵਾ, ਭਾਈ ਗੁਰਜੰਟ ਸਿੰਘ ਛੀਨੀਵਾਲ, ਕਰਮਜੀਤ ਸਿੰਘ ਕਰਮਾ, ਅਮਰੀਕ ਸਿੰਘ ਫੈਜ਼ਗੜ੍ਹ, ਬਲਜੀਤ ਸਿੰਘ ਪੰਡੋਰੀ, ਬਿੱਲੂ ਸਿੰਘ ਛਾਪਾ, ਬਿੰਦਰ ਸਿੰਘ ਪੰਡੋਰੀ, ਜੰਗ ਸਿੰਘ ਮਾਂਗੇਵਾਲ, ਬੀਬੀ ਸੁਰਜੀਤ ਕੌਰ, ਬੀਬੀ ਹਰਬੰਸ ਕੌਰ ਛਾਪਾ, ਬੀਬੀ ਮਨਦੀਪ ਕੌਰ, ਬੀਰਪਾਲ ਕੌਰ, ਇਕਬਾਲ ਸਿੰਘ ਹੈਪੀ, ਹਰਵਿੰਦਰ ਸਿੰਘ ਸਿੱਧੂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬੀ. ਵੀ. ਐੱਮ. ਇੰਟਰਨੈਸ਼ਨਲ ਸਕੂਲ ਵਿਖੇ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ <br/> ਅਗਲੀ ਖ਼ਬਰ ਵੈਟੇਰਨ ਯੰਗਸਟਰਜ਼ ਕਲੱਬ ਹੰਡਿਆਇਆ ਦੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।