23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਸ਼ਿਵਰਾਤਰੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ <br/>

ਅਜੀਤ ਡੈਸਕ 22-07-2025
ਤਪਾ ਮੰਡੀ, 21 ਜੁਲਾਈ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ. ਐੱਸ. ਪੀ. ਤਪਾ ਬਲਜੀਤ ਸਿੰਘ ਢਿੱਲੋਂ (ਵਾਧੂ ਚਾਰਜ) ਦੀ ਅਗਵਾਈ ਹੇਠ ਤਪਾ ਪੁਲਿਸ ਵਲੋਂ ਸ਼ਿਵਰਾਤਰੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਹਾਈਟੈੱਕ ਨਾਕੇ 'ਤੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ ਤੇ ਦੋ ਪਹੀਆ ਵਾਹਨਾਂ ਦੇ ਚਲਾਨ ਵੀ ਕੀਤੇ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਥਾਣਾ ਮੁਖੀ ਸ਼ਰੀਫ਼ ਖ਼ਾਨ ਅਤੇ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ 23 ਜੁਲਾਈ ਨੂੰ ਪੂਰੇ ਦੇਸ਼ ਅੰਦਰ ਸ਼ਿਵਰਾਤਰੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਜਿਸ ਦੇ ਚੱਲਦਿਆਂ ਪੁਲਿਸ ਵਲੋਂ ਇਲਾਕੇ 'ਚ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਸਦਕਾ ਇਹ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਸਮਾਜ ਵਿਰੋਧੀ ਅਨਸਰਾਂ 'ਚ ਪੁਲਿਸ ਦਾ ਡਰ ਬਣਿਆ ਰਿਹਾ ਰਹੇ | ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਇਲਾਕੇ ਅੰਦਰ ਕੋਈ ਵੀ ਸ਼ੱਕੀ ਵਿਅਕਤੀ, ਚੀਜ਼ ਜਾਂ ਵਸਤੂ ਨਜ਼ਰ ਆਉਂਦੀ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ | ਇਸ ਮੌਕੇ ਹੌਲਦਾਰ ਗੁਰਮੀਤ ਸਿੰਘ, ਹੌਲਦਾਰ ਗੁਰਪਿਆਰ ਸਿੰਘ, ਹੌਲਦਾਰ ਗੁਰਜੀਤ ਸਿੰਘ ਉਪਿੰਦਰਜੀਤ ਸਿੰਘ ਆਦਿ ਪੁਲਿਸ ਮੁਲਾਜ਼ਮ ਮੌਜੂਦ ਸਨ |

ਪਿਛਲੀ ਖ਼ਬਰ ਪਿੰਡ ਈਸ਼ਰ ਸਿੰਘ ਵਾਲਾ ਵਿਖੇ ਭਾਕਿਯੂ ਉਗਰਾਹਾਂ ਦੀ ਇਕਾਈ ਗਠਿਤ <br/> ਅਗਲੀ ਖ਼ਬਰ ਬੀ. ਵੀ. ਐੱਮ. ਇੰਟਰਨੈਸ਼ਨਲ ਸਕੂਲ ਵਿਖੇ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।