23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਪਿੰਡ ਈਸ਼ਰ ਸਿੰਘ ਵਾਲਾ ਵਿਖੇ ਭਾਕਿਯੂ ਉਗਰਾਹਾਂ ਦੀ ਇਕਾਈ ਗਠਿਤ <br/>

ਅਜੀਤ ਡੈਸਕ 22-07-2025
ਸ਼ਹਿਣਾ, 21 ਜੁਲਾਈ (ਸੁਰੇਸ਼ ਗੋਗੀ)-ਪਿੰਡ ਈਸ਼ਰ ਸਿੰਘ ਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਮੀਟਿੰਗ ਕਾਰਜਕਾਰੀ ਪ੍ਰਧਾਨ ਗੁਰਚਰਨ ਸਿੰਘ ਭਦੌੜ, ਗੁਰਮੀਤ ਸਿੰਘ ਸਹਾਇਕ ਸਕੱਤਰ, ਜਗਤਾਰ ਸਿੰਘ ਮੀਤ ਪ੍ਰਧਾਨ ਅਤੇ ਭਗਤ ਸਿੰਘ ਧੰਨਾ ਜ਼ਿਲ੍ਹਾ ਖ਼ਜ਼ਾਨਚੀ ਦੀ ਅਗਵਾਈ ਵਿਚ ਕੀਤੀ ਗਈ | ਇਸ ਮੌਕੇ ਉਕਤ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡਾ ਏਕਾ ਸਾਡੀ ਤਾਕਤ ਹੈ, ਜਿਸ ਲਈ ਜੱਥੇਬੰਦੀ ਦੇ ਝੰਡੇ ਹੇਠ ਇਕੱਤਰ ਹੋ ਕੇ ਆਪਣੀ ਤਾਕਤ ਨੂੰ ਹੋਰ ਵਧਾਈਏ, ਤਾਂ ਜੋ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਲੋਕਾਂ ਦੇ ਮਾਰੇ ਜਾ ਰਹੇ ਹੱਕਾਂ ਦੀ ਰਾਖੀ ਕੀਤੀ ਜਾ ਸਕੇ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਉਪਰੰਤ ਪਿੰਡ ਇਕਾਈ ਦੀ ਚੋਣ ਵੀ ਕੀਤੀ ਗਈ, ਜਿਸ ਵਿਚ ਸੁਖਵੀਰ ਸਿੰਘ ਇਕਾਈ ਪ੍ਰਧਾਨ, ਮਨਜੀਤ ਸਿੰਘ ਜਨਰਲ ਸਕੱਤਰ, ਗੁਰਮੀਤ ਸਿੰਘ ਖ਼ਜ਼ਾਨਚੀ, ਸੁਖਵਿੰਦਰ ਸਿੰਘ ਮੀਤ ਪ੍ਰਧਾਨ, ਬੇਅੰਤ ਸਿੰਘ ਸਹਾਇਕ ਸਕੱਤਰ ਤੋਂ ਇਲਾਵਾ ਛਿੰਦਰ ਕੌਰ, ਗੁਲਾਬ ਸਿੰਘ, ਇਕਬਾਲ ਸਿੰਘ, ਬਲੌਰ ਸਿੰਘ, ਭੋਲਾ ਸਿੰਘ, ਬਲਵੀਰ ਸਿੰਘ, ਗੁਰਦੀਪ ਸਿੰਘ, ਗੁਰਮੇਲ ਸਿੰਘ, ਰਾਜ ਕਰਨ ਸਿੰਘ ਤੇ ਗੁਰਚਰਨ ਸਿੰਘ ਮੈਂਬਰ ਲਏ ਗਏ |

ਪਿਛਲੀ ਖ਼ਬਰ ਸ੍ਰੀ ਨੈਣਾ ਦੇਵੀ ਲੰਗਰ ਕਮੇਟੀ ਧਨੌਲਾ ਵਲੋਂ ਰਸਦ ਦੇ ਭਰੇ 10 ਟਰੱਕ ਸ੍ਰੀ ਨੈਣਾ ਦੇਵੀ ਲਈ ਰਵਾਨਾ <br/> ਅਗਲੀ ਖ਼ਬਰ ਸ਼ਿਵਰਾਤਰੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।