23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਬੀ. ਐੱਡ. ਟੈੱਟ ਪਾਸ ਸੁਨਾਮ 'ਚ 27 ਨੂੰ ਘੇਰਨਗੇ ਅਮਨ ਅਰੋੜਾ ਦੀ ਰਿਹਾਇਸ਼

ਅਜੀਤ ਡੈਸਕ 22-07-2025
ਸੰਗਰੂਰ, 21 ਜੁਲਾਈ (ਅਮਨਦੀਪ ਸਿੰਘ ਬਿੱਟਾ)-ਬੀ. ਐੱਡ. ਟੈੱਟ ਪਾਸ ਯੂਨੀਅਨ ਦੇ ਪ੍ਰਧਾਨ ਜਸਵੰਤ ਸਿੰਘ ਘੁਬਾਇਆ ਨੇ ਕਿਹਾ ਕਿ 'ਆਪ' ਸਰਕਾਰ ਦੇ ਕਾਰਜਕਾਲ ਦਾ ਤਿੰਨ ਸਾਲ ਦਾ ਸਮਾਂ ਲੰਘਣ ਦੇ ਬਾਵਜੂਦ ਵੀ ਇਸ ਸਰਕਾਰ ਨੇ ਬੇਰੁਜ਼ਗਾਰਾਂ ਵੱਲ ਕੋਈ ਧਿਆਨ ਨਹੀ ਦਿੱਤਾ ਹੈ | ਉਨ੍ਹਾਂ ਨੇ ਕਿਹਾ ਕਿ ਸਰਕਾਰ ਖ਼ਿਲਾਫ਼ ਜਲਾਲਾਬਾਦ ਤੇ ਸੁਨਾਮ ਵਿਖੇ 27 ਜੁਲਾਈ ਨੂੰ ਰੋਸ ਪ੍ਰਦਰਸ਼ਨ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਸੁਨਾਮ ਵਿਖੇ ਅਮਨ ਅਰੋੜਾ ਪੰਜਾਬ ਪ੍ਰਧਾਨ ਆਪ ਅਤੇ ਕੈਬਨਿਟ ਮੰਤਰੀ ਦੀ ਕੋਠੀ ਦਾ ਘਿਰਾਊ ਕੀਤਾ ਜਾਵੇਗਾ | ਬੇਰੁਜ਼ਗਾਰ ਟੈਟ ਪਾਸ ਅਧਿਆਪਕ ਲੰਬੇ ਸਮੇਂ ਤੋਂ ਸਰਕਾਰ ਦਾ ਵਿਰੋਧ ਕਰ ਰਹੇ ਹਨ ਅਤੇ ਸਰਕਾਰ ਵਲੋਂ ਹਰ ਵਾਰ ਮੀਟਿੰਗ ਦਾ ਲਾਰਾ ਲਾਇਆ ਜਾਂਦਾ ਹੈ | ਸਿੱਖਿਆ ਮੰਤਰੀ ਅਧਿਆਪਕਾਂ ਨਾਲ ਮੀਟਿੰਗ ਕਰਨ ਤੋਂ ਭੱਜ ਰਿਹਾ ਹੈ | ਉਨ੍ਹਾਂ ਰੋਸ ਜਤਾਇਆ ਕਿ ਪੰਜਾਬ ਸਰਕਾਰ ਨੇ ਮਾਸਟਰ ਕੇਡਰ ਅਤੇ ਲੈਕਚਰਾਰ ਦੀ ਭਰਤੀ ਨਹੀ ਕੀਤੀ, ਜੋ 343 ਲੈਕਚਰਾਰ ਦੀ ਭਰਤੀ 2021 ਵਿਚ ਆਈ ਸੀ ਉਹ ਹਾਲੇ ਤੱਕ ਪੂਰੀ ਨਹੀ ਹੋਈ ਹੈ | ਯੂਨੀਅਨ ਮੈਂਬਰ ਸੰਦੀਪ ਧੋਲਾ, ਆਕਾਸ਼ਦੀਪ, ਹਰਜਿੰਦਰ ਸਿੰਘ, ਮਮਨਦੀਪ ਨੇ ਕਿਹਾ ਕਿ ਸਰਕਾਰ ਨੇ ਬੇਰੁਜ਼ਗਾਰਾਂ ਦੀ ਗੱਲ ਨਾ ਸੁਣੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ |
ਪਿਛਲੀ ਖ਼ਬਰ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਿਕ ਪਾਸੇ ਲਗਾਇਆ ਜਾਵੇਗਾ-ਭਰਾਜ ਅਗਲੀ ਖ਼ਬਰ ਵਾਤਾਵਰਨ ਸੰਭਾਲ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।