23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

'ਆਪ' ਸਰਕਾਰ ਵਲੋਂ ਪ੍ਰਾਪਰਟੀ ਟੈਕਸ ਵਾਧਾ ਕਰਨਾ ਲੋਕ ਵਿਰੋਧੀ ਫ਼ੈਸਲਾ-ਸਿੱਧੂ <br/>

ਅਜੀਤ ਡੈਸਕ 22-07-2025
ਲਹਿਰਾਗਾਗਾ, 21 ਜੁਲਾਈ (ਮਦਨ ਸ਼ਰਮਾ)-ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਰ ਪ੍ਰਕਾਰ ਦੀ ਪ੍ਰਾਪਰਟੀ ਤੇ ਪੰਜ ਫ਼ੀਸਦੀ ਟੈਕਸ ਵਾਧਾ ਕਰਨਾ ਲੋਕ ਵਿਰੋਧੀ ਫ਼ੈਸਲਾ ਹੈ, ਇਸ ਨਾਲ ਮੱਧ ਵਰਗੀ ਪਰਿਵਾਰਾਂ 'ਤੇ ਭਾਰੀ ਅਸਰ ਪਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਆਲ ਇੰਡੀਆ ਯੂਥ ਸੋਸ਼ਲ ਮੀਡੀਆ ਇੰਚਾਰਜ ਦੁਰਲੱਭ ਸਿੱਧੂ ਨੇ 'ਰੋਜ਼ਾਨਾ ਅਜੀਤ' ਦੇ ਪ੍ਰਤੀਨਿਧੀ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮਹਿੰਗਾਈ ਦੀ ਚੱਕੀ ਵਿਚ ਪਿਸ ਰਹੀ ਜਨਤਾ ਨੂੰ ਆਪ ਸਰਕਾਰ ਟੈਕਸਾਂ ਦੇ ਬੋਝ ਥੱਲੇ ਦੱਬ ਰਹੀ ਹੈ ਅਤੇ ਪਹਿਲਾਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਵੀ ਵਾਧਾ ਕੀਤਾ ਹੈ ਜਿਸ ਦੇ ਚੱਲਦਿਆਂ ਆਪ ਸਰਕਾਰ ਲੋਕ ਵਿਰੋਧੀ ਚਿਹਰਾ ਸਾਹਮਣੇ ਆਇਆ ਹੈ | ਦੁਰਲੱਭ ਸਿੱਧੂ ਨੇ ਸੂਬੇ ਦੀ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਸੂਬੇ ਦੀ ਆਪ ਸਰਕਾਰ ਕੇਂਦਰ ਸਰਕਾਰ ਦੇ ਇਸ਼ਾਰਿਆਂ ਤੇ ਚੱਲ ਰਹੀ ਹੈ ਜਿਸ ਦਾ ਖ਼ਮਿਆਜ਼ਾ ਇਨ੍ਹਾਂ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ | ਉਨ੍ਹਾਂ ਕਿਹਾ ਕਿ ਸੂਬੇ ਦੀ ਆਮ ਆਦਮੀ ਸਰਕਾਰ ਹਰ ਫਰੰਟ ਤੇ ਬੁਰੀ ਤਰਾਂ ਫ਼ੇਲ੍ਹ ਹੋ ਚੁੱਕੀ ਹੈ, ਸੂਬੇ ਅੰਦਰ ਦਿਨ ਦਿਹਾੜੇ ਲੁੱਟਾਂ-ਖੋਹਾਂ ਤੇ ਕਤਲ ਵਰਗੀਆਂ ਘਟਨਾਵਾਂ ਆਮ ਹੋ ਗਈਆਂ ਹਨ ਅਤੇ ਸੂਬੇ ਦੇ ਲੋਕ ਭੈਅ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਤੇ ਬੇਬਸ ਵਿਖਾਈ ਦੇ ਰਹੇ ਹਨ |

ਪਿਛਲੀ ਖ਼ਬਰ ਮੈਡੀਕਲ ਚੈੱਕਅਪ ਤੇ ਖ਼ੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਿਕ ਪਾਸੇ ਲਗਾਇਆ ਜਾਵੇਗਾ-ਭਰਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।