23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਜਸਪਾਲ ਸਿੰਘ ਮੱਖਣ ਇਕਾਈ ਸ਼ੇਰੋਂ ਦੇ ਪ੍ਰਧਾਨ ਬਣੇ <br/>

ਅਜੀਤ ਡੈਸਕ 22-07-2025
ਲੌਂਗੋਵਾਲ, 21 ਜੁਲਾਈ (ਵਿਨੋਦ, ਖੰਨਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਸ਼ੇਰੋਂ ਦੇ ਅਹੁਦੇਦਾਰਾਂ ਦੀ ਚੋਣ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਕਰਵਾਈ ਗਈ | ਇਸ ਮੌਕੇ ਬਲਾਕ ਸੰਗਰੂਰ ਦੇ ਜਨਰਲ ਸਕੱਤਰ ਜਗਤਾਰ ਸਿੰਘ ਲੱਡੀ, ਖ਼ਜ਼ਾਨਚੀ ਕਰਮਜੀਤ ਸਿੰਘ ਮੰਗਵਾਲ ਅਤੇ ਪੈੱ੍ਰਸ ਸਕੱਤਰ ਕਰਮਜੀਤ ਮੰਡੇਰ ਵੀ ਉਚੇਚੇ ਤੌਰ 'ਤੇ ਹਾਜ਼ਰ ਰਹੇ | ਇਸ ਚੋਣ ਵਿਚ ਜਸਪਾਲ ਸਿੰਘ ਮੱਖਣ ਨੂੰ ਸਰਬਸੰਮਤੀ ਨਾਲ ਲਗਾਤਾਰ ਸੱਤਵੀਂ ਵਾਰ ਪ੍ਰਧਾਨ ਚੁਣਿਆ ਗਿਆ ਹੈ | ਜਦਕਿ ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਗੋਗੀ, ਜ. ਸਕੱਤਰ ਗੁਰਮੇਲ ਸਿੰਘ, ਖ਼ਜ਼ਾਨਚੀ ਰਣਧੀਰ ਸਿੰਘ, ਸਹਿ. ਖ਼ਜ਼ਾਨਚੀ ਕਸ਼ਮੀਰ ਸਿੰਘ, ਪ੍ਰੈੱਸ ਸਕੱਤਰ ਸਹਿਜਪਾਲ ਸਿੰਘ, ਮੀਤ ਪ੍ਰਧਾਨ ਨਿਰਭੈ ਸਿੰਘ, ਸੰਗਠਨ ਸਕੱਤਰ ਬਾਰਾ ਸਿੰਘ ਅਤੇ ਜੰਟਾ ਸਿੰਘ ਕਮੇਟੀ ਮੈਂਬਰ ਚੁਣੇ ਗਏ ਹਨ | ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ ਨੇ ਦੱਸਿਆ ਕਿ ਜ਼ਿਲੇ੍ਹ ਦੇ ਸਾਰੇ ਪਿੰਡਾਂ ਦੀਆਂ ਇਕਾਈਆਂ ਦੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਕਿਸਾਨਾਂ ਵਿਚ ਚੋਣ ਪ੍ਰਤੀ ਪੂਰਨ ਉਤਸ਼ਾਹ ਹੈ | ਇਸ ਮੌਕੇ ਕਿਸਾਨ ਅਤੇ ਕਿਸਾਨ ਬੀਬੀਆਂ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਮੈਡੀਕਲ ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ ਗਗਨਦੀਪ ਸਿੰਘ ਖੰਡੇਬਾਦ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ ਹੋਏ ਨਤਮਸਤਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।