23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਮੈਡੀਕਲ ਜਾਂਚ ਕੈਂਪ ਲਗਾਇਆ <br/>

ਅਜੀਤ ਡੈਸਕ 22-07-2025
ਛਾਜਲੀ, 21 ਜੁਲਾਈ (ਅਜਾਇਬ ਸਿੰਘ ਨੀਲੋਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪ੍ਰਬੰਧਨ ਅਧੀਨ ਚੱਲ ਰਹੇ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਛਾਜਲੀ ਵਿਖੇ ਸਾਲਾਨਾ ਫ਼ਰੀ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਵਿਚ ਨੀਲਕੰਠ ਮਲਟੀਸਪੈਸਲਿਟੀ ਹਸਪਤਾਲ ਸੁਨਾਮ ਦੇ ਡਾਕਟਰਾਂ ਦੀ ਟੀਮ ਨੇ ਵਿਦਿਆਰਥੀਆਂ ਦੀਆਂ ਵੱਖ-ਵੱਖ ਬਿਮਾਰੀਆਂ ਅੱਖਾਂ, ਕੰਨ, ਗਲਾ, ਦੰਦ ਆਦਿ ਸਮੇਤ ਸਮੁੱਚੇ ਸਰੀਰ ਦੀ ਜਾਂਚ ਕੀਤੀ | ਸਰੀਰਕ ਜਾਂਚ ਦੌਰਾਨ ਜਿਨ੍ਹਾਂ ਵਿਦਿਆਰਥੀਆਂ ਨੂੰ ਕੋਈ ਸਰੀਰਕ ਸਮੱਸਿਆ ਦਿਖਾਈ ਦਿੱਤੀ, ਉਨ੍ਹਾਂ ਨੂੰ ਲੋੜੀਂਦੀ ਸਲਾਹ ਦਿੱਤੀ ਅਤੇ ਮਾਹਿਰ ਡਾਕਟਰਾਂ ਨੂੰ ਦਿਖਾਉਣ ਲਈ ਕਿਹਾ ਗਿਆ | ਡਾਕਟਰਾਂ ਦੀ ਟੀਮ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਜ਼ਿੰਦਗੀ ਲਈ ਰੋਜ਼ਾਨਾ ਦੀਆਂ ਆਦਤਾਂ ਸਮੇਤ ਸਰੀਰ ਦੀ ਸਫ਼ਾਈ, ਹੱਥ ਧੋਣ, ਸੰਤੁਲਿਤ ਭੋਜਨ ਲੈਣ ਅਤੇ ਮੋਬਾਈਲ ਤੇ ਟੀ. ਵੀ. ਤੋਂ ਜ਼ਰੂਰੀ ਲੋੜ ਬਿਨ ਦੂਰ ਰਹਿਣ ਦੀ ਸਲਾਹ ਦਿੱਤੀ | ਇਸ ਮੌਕੇ ਸਕੂਲ ਪਿ੍ੰਸੀਪਲ ਗੁਰਪ੍ਰੀਤ ਸਿੰਘ ਨੇ ਨੀਲਕੰਠ ਮਲਟੀਸਪੈਸਲਿਟੀ ਹਸਪਤਾਲ ਦੀ ਟੀਮ ਦਾ ਧੰਨਵਾਦ ਕਰਦੇ ਹੋਏ, ਵਿਦਿਆਰਥੀਆਂ ਨੂੰ ਤੰਦਰੁਸਤ ਜੀਵਨ ਲਈ ਚੰਗੀਆਂ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ 'ਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਨੇਕ ਸਿੰਘ ਪੂਨੀਆਂ, ਨੰਬਰਦਾਰ ਪਰਮਜੀਤ ਸਿੰਘ, ਆਸਾ ਸਿੰਘ, ਸਰਪੰਚ ਗੁਰਬਿਆਸ ਸਿੰਘ, ਵਿੱਕੀ ਸਿੰਘ, ਸਹਿਕਾਰੀ ਸਭਾ ਦੇ ਪ੍ਰਧਾਨ ਮੁਖਤਿਆਰ ਸਿੰਘ ਸਿੱਧੂ, ਜਥੇਦਾਰ ਭਰਪੂਰ ਸਿੰਘ, ਨਿਰਮਲ ਸਿੰਘ ਸਹਾਰਨ, ਸਤਨਾਮ ਸਿੰਘ, ਨੰਬਰਦਾਰ ਦਰਸ਼ਨ ਸਿੰਘ, ਸੁਖਬੀਰ ਸਿੰਘ, ਸੰਸਾਰ ਸਿੰਘ, ਤਰਸੇਮ ਸਿੰਘ ਤੇ ਹੋਰ ਸ਼ਿੰਗਾਰਾ ਸਿੰਘ ਤੋਂ ਇਲਾਵਾ ਸਮੂਹ ਸਟਾਫ਼ ਵੀ ਹਾਜ਼ਰ ਸੀ |

ਪਿਛਲੀ ਖ਼ਬਰ ਸਾਹਿਤ ਸਭਾ ਸੁਨਾਮ ਵਲੋਂ ਇਕੱਤਰਤਾ <br/> ਅਗਲੀ ਖ਼ਬਰ ਜਸਪਾਲ ਸਿੰਘ ਮੱਖਣ ਇਕਾਈ ਸ਼ੇਰੋਂ ਦੇ ਪ੍ਰਧਾਨ ਬਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।