23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਬਿਰਧ ਆਸ਼ਰਮ, ਸਿਵਲ ਹਸਪਤਾਲ ਤੇ ਪਿੰਗਲਵਾੜਾ ਵਿਖੇ ਸੇਵਾ ਦਿਵਸ ਮਨਾਇਆ <br/>

ਅਜੀਤ ਡੈਸਕ 22-07-2025
ਸੰਗਰੂਰ, 21 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)-ਹਰ ਸਾਲ ਦੀ ਤਰ੍ਹਾਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸੇਵਾ ਦਿਵਸ ਵਜੋਂ ਮਨਾਇਆ ਗਿਆ | ਇਸ ਸੰਬੰਧੀ ਸ਼ੁਰੂਆਤ ਸ਼ਿਵ ਸ਼ੰਕਰ ਬਿਰਧ ਆਸ਼ਰਮ ਸੰਗਰੂਰ ਤੋਂ ਕੀਤੀ ਗਈ | ਇਸ ਮੌਕੇ ਸਟੱਡੀ ਸਰਕਲ ਦੇ ਜ਼ੋਨਲ ਸਕੱਤਰ ਅਜਮੇਰ ਸਿੰਘ, ਕੁਲਵੰਤ ਸਿੰਘ ਨਾਗਰੀ ਜ਼ੋਨਲ ਪ੍ਰਧਾਨ ਦੀ ਅਗਵਾਈ ਵਿਚ ਕਾਫ਼ਲੇ ਰੂਪ ਵਿਚ ਪਹੁੰਚੇ ਮੈਂਬਰਾਂ ਦਾ ਆਸ਼ਰਮ ਦੇ ਪ੍ਰਧਾਨ ਮੋਹਨ ਸ਼ਰਮਾ ਅਤੇ ਏ ਪੀ ਸਿੰਘ ਬਾਬਾ ਟਰੱਸਟੀ ਅਤੇ ਕ੍ਰਿਸ਼ਨ ਅਰੋੜਾ ਨੇ ਸਵਾਗਤ ਕੀਤਾ | ਸੁਰਿੰਦਰ ਪਾਲ ਸਿੰਘ ਸਿਦਕੀ ਸੇਵਾ ਦਿਵਸ ਦੀ ਸ਼ੁਰੂਆਤ ਲਈ ਅਰਦਾਸ ਕੀਤੀ ਅਤੇ ਬਜ਼ੁਰਗਾਂ ਦੀ ਸਿਹਤ ਤੰਦਰੁਸਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਸਟੱਡੀ ਸਰਕਲ ਦੇ ਮੈਂਬਰਾਂ ਗੁਰਮੇਲ ਸਿੰਘ, ਗੁਲਜ਼ਾਰ ਸਿੰਘ, ਬਲਵੰਤ ਸਿੰਘ ਭਿੱਖੀ , ਬਲਵਿੰਦਰ ਸਿੰਘ ਨੇ ਬਜ਼ੁਰਗਾਂ ਨੂੰ ਫਲ ਅਤੇ ਲਿਟਰੇਚਰ ਦਿੱਤਾ | ਮੋਹਨ ਸ਼ਰਮਾ ਅਤੇ ਏ. ਪੀ. ਸਿੰਘ ਬਾਬਾ ਨੇ ਗੁਰੂ ਸਾਹਿਬ ਦੇ ਜਨਮ ਦਿਨ ਨੂੰ ਸੇਵਾ ਭਾਵ ਨਾਲ ਸਾਰਥਿਕ ਰੂਪ ਵਿਚ ਮਨਾਉਣ ਲਈ ਸਟੱਡੀ ਸਰਕਲ ਦੀ ਸ਼ਲਾਘਾ ਕੀਤੀ | ਸਟੱਡੀ ਸਰਕਲ ਵੱਲੋਂ ਉਪਰੋਕਤ ਪ੍ਰਬੰਧਕਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਤੋਂ ਬਾਅਦ ਇਹ ਕਾਫ਼ਲਾ ਸਿਵਲ ਹਸਪਤਾਲ ਵਿਖੇ ਪਹੁੰਚਿਆ ਜਿੱਥੇ ਡਾ. ਵਿਨੋਦ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ ਦਿਨੇਸ਼ ਕੁਮਾਰ ਗਲਾ, ਨੱਕ, ਕੰਨ ਵਿਭਾਗ ਅਤੇ ਡਾਕਟਰ ਰਮਨਬੀਰ ਕੌਰ ਗਾਇਨੀ ਮਾਹਿਰ ਦੀ ਅਗਵਾਈ ਵਿਚ ਹਸਪਤਾਲ ਦੇ ਵੱਖ-ਵੱਖ ਵਾਰਡਾਂ ਵਿਚ ਜਾ ਕੇ ਹਰਵਿੰਦਰ ਕੌਰ, ਅਮਨਦੀਪ ਕੌਰ, ਹਰਭਜਨ ਸਿੰਘ ਭੱਟੀ ਤੇ ਸੁਰਿੰਦਰ ਪਾਲ ਸਿੰਘ ਸਿਦਕੀ ਨੇ ਗੁਰੂ ਸਾਹਿਬ ਜੀਵਨ ਤੋਂ ਮਿਲਦੇ ਸੇਵਾ ਸਿਧਾਂਤ ਬਾਰੇ ਦੱਸਦੇ ਹੋਏ ਮਰੀਜ਼ਾਂ ਦੇ ਜਲਦੀ ਦੇਹ ਤੰਦਰੁਸਤੀ ਦੀ ਅਰਦਾਸ ਕੀਤੀ | ਇਸ ਮੌਕੇ ਰਾਵਿੰਦਰ ਸਿੰਘ ਵਾਰਡ ਅਟੈਂਡੈਂਟ, ਯਾਦਵਿੰਦਰ ਸਿੰਘ, ਅਮਨਦੀਪ ਸਿੰਘ ਦੀ ਹਾਜ਼ਰੀ ਵਿਚ ਸਟੱਡੀ ਸਰਕਲ ਵੱਲੋਂ ਲਾਭ ਸਿੰਘ, ਕੁਲਵੰਤ ਸਿੰਘ ਨਾਗਰੀ, ਅਜਮੇਰ ਸਿੰਘ ਨੇ ਡਾ. ਦਿਨੇਸ਼ ਅਤੇ ਰਮਨਬੀਰ ਕੌਰ ਨੂੰ ਸਨਮਾਨ ਨਿਸ਼ਾਨੀ ਦੇ ਕੇ ਸਨਮਾਨਿਤ ਕੀਤਾ | ਹਰਪ੍ਰੀਤ ਕੌਰ ਪ੍ਰਧਾਨ ਬੇਬੇ ਨਾਨਕੀ ਸਿਲਾਈ ਕੇਂਦਰ, ਹਰਜਿੰਦਰ ਕੌਰ ਫਤਿਹਗੜ੍ਹ ਛੰਨਾ, ਬਲਜੀਤ ਕੌਰ ਪਟਿਆਲਾ, ਗੁਰਵਿੰਦਰ ਸਿੰਘ, ਵਤਨਦੀਪ ਸਿੰਘ, ਸੁਖਵੀਰ ਸਿੰਘ, ਪ੍ਰੇਮ ਆਦਿ ਸਮੇਤ ਨਰਸਿੰਗ ਸਟਾਫ਼ ਨੇ ਇਸ ਮੌਕੇ ਵਿਸ਼ੇਸ਼ ਸਹਿਯੋਗ ਦਿੱਤਾ | ਪਿੰਗਲਵਾੜਾ ਸ਼ਾਖਾ ਸੰਗਰੂਰ ਵਿਖੇ ਪਹੁੰਚਣ ਤੇ ਹਰਜੀਤ ਸਿੰਘ ਅਰੋੜਾ ਅਤੇ ਮਾਸਟਰ ਸਤਪਾਲ ਸ਼ਰਮਾ ਨੇ ਸਟੱਡੀ ਸਰਕਲ ਦੇ ਮੈਂਬਰਾਂ ਦਾ ਸਵਾਗਤ ਤੇ ਸੇਵਾ ਉਪਰਾਲੇ ਦੀ ਸ਼ਲਾਘਾ ਕੀਤੀ |

ਪਿਛਲੀ ਖ਼ਬਰ ਸਿਲੈਕਟ ਕਮੇਟੀ 'ਚ ਵਿਧਾਇਕ ਡਾ. ਰਹਿਮਾਨ ਮੈਂਬਰ ਨਾਮਜ਼ਦ ਅਗਲੀ ਖ਼ਬਰ ਚੰਗੀ ਸ਼ਖ਼ਸੀਅਤ ਦੀ ਉਸਾਰੀ ਸਬੰਧੀ ਸੈਮੀਨਾਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।