ਮਲੇਰਕੋਟਲਾ/ਸੰਦੌੜ, 21 ਜੁਲਾਈ (ਮਨਜਿੰਦਰ ਸਿੰਘ ਸਰੌਦ, ਜਸਵੀਰ ਸਿੰਘ ਜੱਸੀ)-ਪੰਜਾਬ ਵਿਧਾਨ ਸਭਾ ਵਿਚ ਪੇਸ਼ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਪੰਜਾਬ ਵਿਧਾਨ ਸਭਾ ਵਿਚ ਇਜਲਾਸ ਮੌਕੇ ਵਿਰੋਧੀ ਧਿਰ ਵਲੋਂ ਬਿੱਲ 2025 ਕੁਝ ਤਰੁੱਟੀਆਂ ਹੋਣ ਦੀ ਗੱਲ ਆਖੀ ਅਤੇ ਇਸ ਤੇ ਹੋਰ ਵਿਚਾਰ ਵਟਾਂਦਰਾ ਕਰਨ ਲਈ ਵਿਧਾਨ ਸਭਾ ਦੀ 15 ਮੈਂਬਰੀ ਸਿਲੈਕਟ ਕਮੇਟੀ ਬਣਾਈ ਗਈ ਹੈ, ਜਿਸ ਦੀ ਅਗਵਾਈ ਡਾ. ਇੰਦਰਬੀਰ ਸਿੰਘ ਨਿੱਜਰ ਕਰਨਗੇ ਤੇ ਇਸ ਕਮੇਟੀ ਵਿਚ ਪੰਜਾਬ ਅੰਦਰ ਮੁਸਲਿਮ ਭਾਈਚਾਰੇ ਦੀ ਅਗਵਾਈ ਕਰਦੇ ਮੁਸਲਿਮ ਨੇਤਾ ਹਲਕਾ ਮਲੇਰਕੋਟਲਾ ਤੋਂ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੂੰ ਮੈਂਬਰ ਵਜੋਂ ਨਾਮਜ਼ਦ ਕੀਤਾ ਗਿਆ ਹੈ | ਗੱਲਬਾਤ ਕਰਦਿਆਂ ਪੀ.ਏ ਗੁਰਮੁਖ ਸਿੰਘ ਸਰਪੰਚ ਪਿੰਡ ਖਾਨਪੁਰ, ਟਰੱਕ ਯੂਨੀਅਨ ਸੰਦੌੜ ਦੇ ਪ੍ਰਧਾਨ ਸੰਤੋਖ ਸਿੰਘ ਦਸੌਂਧਾ ਸਿੰਘ ਵਾਲਾ, ਸੂਬਾ ਯੂਥ ਜਰਨਲ ਸਕੱਤਰ ਜਗਤਾਰ ਸਿੰਘ ਜੱਸ਼ਲ ਨੇ ਕਿਹਾ ਕਿ ਇਸ ਇਤਿਹਾਸਿਕ ਕਾਰਜ ਵਿਚ ਸੇਵਾ ਲਗਾਉਣ ਲਈ ਸਪੀਕਰ ਕੁਲਤਾਰ ਸਿੰਘ ਸੰਧਵਾਂ, ਮੁੱਖ ਮੰਤਰੀ ਭਗਵੰਤ ਮਾਨ ਤੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ | ਇਸ ਮੌਕੇ ਚੇਅਰਮੈਨ ਜਾਫਰ ਅਲੀ, ਮੂਨਿਸ ਰਹਿਮਾਨ, ਬਲਾਕ ਪ੍ਰਧਾਨ ਅਬਦੁਲ ਹਲੀਮ, ਸੂਬਾ ਯੂਥ ਜਰਨਲ ਸਕੱਤਰ ਜਗਤਾਰ ਸਿੰਘ ਜੱਸਲ਼ ਸੰਦੌੜ, ਸੁਖਦਰਸ਼ਨ ਸਿੰਘ ਸੁੱਖਾ ਗਿੱਲ ਮਿੱਠੇਵਾਲ, ਸਰਪੰਚ ਗੁਰਮੁਖ ਸਿੰਘ ਫਰਵਾਲੀ, ਸਰਪੰਚ ਅਮਨਦੀਪ ਸਿੰਘ ਬੁਧਰਾਵਾਂ, ਸਰਪੰਚ ਕੁਲਵੀਰ ਸਿੰਘ ਮਾਣਕ ਤੇ ਹੋਰਾਂ ਨੇ ਖ਼ੁਸ਼ੀ ਮਨਾਈ |