23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਮਲੇਰਕੋਟਲਾ ਵਿਖੇ ਡੈਲੀਗੇਟਾਂ ਦੀ ਚੋਣ ਹੋਈ <br/>

ਅਜੀਤ ਡੈਸਕ 22-07-2025
ਮਲੇਰਕੋਟਲਾ, 21 ਜੁਲਾਈ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਪ੍ਰਮਾਣਿਤ ਪੰਜ ਮੈਂਬਰੀ ਭਰਤੀ ਕਮੇਟੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਪੰਜਾਬ ਦੇ ਵੱਖ-ਵੱਖ ਹਲਕਿਆਂ ਅੰਦਰ ਜਾ ਕੇ ਪੰਥਕ ਜੋਸ਼ੋ-ਖਰੋਸ਼ ਨਾਲ ਭਰਤੀ ਕੀਤੀ ਗਈ ਸੀ, ਜਿਸ ਦੇ ਤਹਿਤ ਮਲੇਰਕੋਟਲਾ ਵਿਖੇ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਹੇਠ ਡੈਲੀਗੇਟਾਂ ਦੀ ਚੋਣ ਲਈ ਮੀਟਿੰਗ ਕੀਤੀ ਗਈ, ਜਿੱਥੇ ਪੰਜ ਮੈਂਬਰੀ ਭਰਤੀ ਕਮੇਟੀ ਵਲੋਂ ਅਬਜ਼ਰਵਰ ਸਾਬਕਾ ਵਿਧਾਇਕ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਦੀ ਹਾਜ਼ਰੀ 'ਚ ਡੈਲੀਗੇਟਾਂ ਦੀ ਸਰਬਸੰਮਤੀ ਨਾਲ ਹੋਈ ਚੋਣ ਦੌਰਾਨ ਜ਼ਿਲ੍ਹਾ ਡੈਲੀਗੇਟਾਂ ਵਿਚ ਨਰਿੰਦਰ ਸਿੰਘ ਵੈਦ ਦੁੱਲਵਾਂ, ਬੇਅੰਤ ਸਿੰਘ ਦਸੌਂਦਾ ਸਿੰਘ ਵਾਲਾ, ਨਵੀਨ ਜਿੰਦਲ ਤੇ ਸੂਬਾ ਡੇਲੀਗੇਟਾਂ ਦੇ ਵਿਚ ਗਿਆਨੀ ਅਮਰ ਸਿੰਘ ਦਸ਼ਮੇਸ਼ ਕੰਬਾਈਨ, ਸ਼ਫੀਕ ਚੌਹਾਨ, ਤੁਫੈਲ ਮਲਕ, ਸੁਖਜਿੰਦਰ ਸਿੰਘ ਮਾਣਕੀ ਤੇ ਸੁਖਦੇਵ ਸਿੰਘ ਨੌਧਰਾਣੀ ਦੀ ਚੋਣ ਕੀਤੀ ਗਈ | ਅਬਜ਼ਰਵਰ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਪਾਰਟੀ ਅੰਦਰ ਸਾਰਿਆਂ ਨੂੰ ਬਿਨਾਂ ਪੱਖਪਾਤ ਤੋਂ ਬਣਦਾ ਮਾਣ ਦਿੱਤਾ ਜਾਵੇਗਾ | ਉਨ੍ਹਾਂ ਆਖਿਆ ਕਿ ਚੁਣੇ ਹੋਏ ਡੈਲੀਗੇਟਾਂ ਵਲੋਂ 11 ਅਗਸਤ ਨੂੰ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ | ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸਾਬਕਾ ਕੈਬਨਿਟ ਵਜ਼ੀਰ ਪਰਮਿੰਦਰ ਸਿੰਘ ਢੀਂਡਸਾ ਨੇ ਆਖਿਆ ਕਿ ਪੰਥਕ ਹਿਤਾਂ ਦੀ ਪਹਿਰੇਦਾਰੀ ਲਈ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ਹੋਣਾ ਬੇਹੱਦ ਜ਼ਰੂਰੀ ਹੈ | ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਜੀਵਨ ਸਿੰਘ ਸਰੌਦ, ਸਾਬਕਾ ਮੰਤਰੀ ਚੌਧਰੀ ਅਬਦੁਲ ਗੱਫਾਰ, ਗਿਆਨੀ ਅਮਰ ਸਿੰਘ ਦਸ਼ਮੇਸ਼ ਕੰਬਾਈਨ, ਸਾਬਕਾ ਚੇਅਰਮੈਨ ਜਥੇਦਾਰ ਹਰਬੰਸ ਸਿੰਘ ਚੌਂਦਾ, ਸਾਬਕਾ ਚੇਅਰਮੈਨ ਹਰਦੀਪ ਸਿੰਘ ਖਟੜਾ, ਅਕਾਲੀ ਆਗੂ ਸਤਿੰਦਰ ਸਿੰਘ ਸੇਹਕੇ, ਜਥੇਦਾਰ ਕਰਮਜੀਤ ਸਿੰਘ ਬਾਲੇਵਾਲ, ਦਲਵਾਰਾ ਸਿੰਘ ਚਹਿਲ, ਕਾਕਾ ਅਮਰਿੰਦਰ ਸਿੰਘ ਮੰਡੀਆਂ, ਲਾਲ ਸਿੰਘ ਚੱਕ, ਜਗਸੀਰ ਸਿੰਘ ਜੱਗੀ ਫਰੀਦਪੁਰ, ਜਤਿੰਦਰ ਸਿੰਘ ਮਹੋਲੀ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਸੁਖਬੀਰ ਨੇ ਮੇਰੀ ਸੰਗਰੂਰ ਦੇ ਨਾਲ ਸੁਨਾਮ ਹਲਕੇ ਦੀ ਡਿਊਟੀ ਵੀ ਲਗਾਈ-ਗੋਲਡੀ <br/> ਅਗਲੀ ਖ਼ਬਰ ਪਿਛਲੇ 4 ਮਹੀਨਿਆਂ ਤੋਂ ਤਨਖ਼ਾਹ ਨੂੰ ਤਰਸਿਆ ਆਤਮਾ ਸਟਾਫ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।