23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਸੁਖਬੀਰ ਨੇ ਮੇਰੀ ਸੰਗਰੂਰ ਦੇ ਨਾਲ ਸੁਨਾਮ ਹਲਕੇ ਦੀ ਡਿਊਟੀ ਵੀ ਲਗਾਈ-ਗੋਲਡੀ <br/>

ਅਜੀਤ ਡੈਸਕ 22-07-2025
ਭਵਾਨੀਗੜ੍ਹ, 21 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ 'ਤੇ ਵੱਡੀ ਗਿਣਤੀ ਵਿਚ ਸੰਗਤਾਂ ਨੂੰ ਲਿਜਾਇਆ ਜਾਵੇਗਾ, ਇਹ ਵਿਚਾਰ ਵਿਧਾਨ ਸਭਾ ਹਲਕਾ ਸੰਗਰੂਰ ਅਤੇ ਸੁਨਾਮ ਊਧਮ ਸਿੰਘ ਵਾਲਾ ਤੋਂ ਹਲਕਾ ਇੰਚਾਰਜ ਲਗਾਏ ਵਿਨਰਜੀਤ ਸਿੰਘ ਗੋਲਡੀ ਨੇ ਬਰਸੀ ਦੇ ਸਬੰਧ ਵਿੱਚ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਦਿਆਂ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ 'ਤੇ ਪਿੰਡਾਂ ਵਿਚ ਸਰਕਲ ਦੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕਰਦਿਆਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਬੜੀ ਸ਼ਰਧਾ ਨਾਲ ਮਨਾਉਣ ਅਤੇ ਇਸ ਬਰਸੀ 'ਤੇ ਵੱਡਾ ਇਕੱਠ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵਲੋਂ ਉਨ੍ਹਾਂ ਪ੍ਰਤੀ ਸੁਨਾਮ ਹਲਕੇ ਦਾ ਇੰਚਾਰਜ ਲੱਗਣ ਤੇ ਵਰਕਰਾਂ ਦੇ ਮਨਾਂ ਵਿਚ ਝੂਠੀਆਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਜਦੋਂ ਕਿ ਉਹ ਹਲਕਾ ਸੰਗਰੂਰ ਦੇ ਨਾਲ ਹਲਕਾ ਸੁਨਾਮ ਦੀ ਵੀ ਪਾਰਟੀ ਵਲੋਂ ਦਿੱਤੀ ਸੇਵਾ ਨਿਭਾ ਰਹੇ ਹਨ | ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਤੋਂ ਹਲਕਾ ਇੰਚਾਰਜ ਦੇ ਕਾਂਗਰਸ ਵਿਚ ਚਲੇ ਜਾਣ ਕਾਰਨ ਪਾਰਟੀ ਵਲੋਂ ਮੇਰੀ ਡਿਊਟੀ ਹਲਕਾ ਸੰਗਰੂਰ ਦੇ ਨਾਲ ਸੁਨਾਮ ਹਲਕੇ ਵਿਚ ਵੀ ਲਗਾਈ ਗਈ ਹੈ, ਉਨ੍ਹਾਂ ਇਹ ਵੀ ਦੱਸਿਆ ਕਿ ਦੋਵੇਂ ਹਲਕਿਆਂ ਦੇ ਸੀਨੀਅਰ ਆਗੂ ਅਤੇ ਵਰਕਰ ਬਹੁਤ ਮਿਹਨਤੀ ਹਨ ਅਤੇ ਜਲਦੀ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਰਕਲ ਪ੍ਰਧਾਨਾਂ ਅਤੇ ਹੋਰ ਉੱਚ ਆਗੂਆਂ ਨਾਲ ਮੀਟਿੰਗਾਂ ਵੀ ਕਰਨਗੇ | ਉਨ੍ਹਾਂ ਝੂਠੀਆਂ ਅਫ਼ਵਾਹਾਂ ਫੈਲਾਉਣ ਵਾਲੇ ਆਗੂਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਵਜੀਰੀਆਂ ਦਾ ਨਿੱਘ ਮਾਣ ਕੇ ਹੁਣ ਵਰਕਰਾਂ ਨੂੰ ਪਾਰਟੀ ਨਾਲੋਂ ਦੋਫਾੜ ਕਰਨ ਦੀ ਕੋਸ਼ਿਸ਼ ਨਾ ਕਰਨ | ਉਨ੍ਹਾਂ ਇਹ ਵੀ ਕਿਹਾ ਕਿ ਪਾਰਟਾੀ ਦੇ ਵੱਡੇ ਅਹੁਦਿਆਂ 'ਤੇ ਰਹਿਣ ਵਾਲੇ ਆਗੂਆਂ ਵਲੋਂ ਪਾਰਟੀ ਨੂੰ ਛੱਡ ਕੇ ਪਾਰਟੀ ਨੂੰ ਕਮਜ਼ੋਰ ਕਰਨ ਦਾ ਯਤਨ ਕੀਤਾ, ਹੁਣ ਅਕਾਲੀ ਦਲ ਦੀ ਹੋਈ ਚੜ੍ਹਾਈ ਉਨ੍ਹਾਂ ਤੋਂ ਬਰਦਾਸ਼ਤ ਨਹੀਂ ਹੋ ਰਹੀ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਪਹਿਲਾਂ ਵੀ ਚੜ੍ਹਦੀ ਕਲ੍ਹਾ ਵਿਚ ਹੁਣ ਵੀ ਚੜ੍ਹਦੀਕਲਾ ਵਿੱਚ ਹੀ ਰਹੇਗਾ | ਇਸ ਮੌਕੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੰਧਾਵਾ, ਗੋਲਡੀ ਤੂਰ, ਮੈਨੇਜਰ ਜਗਜੀਤ ਸਿੰਘ ਸੰਗਤਪੁਰਾ, ਭਰਪੂਰ ਸਿੰਘ ਫੱਗੂਵਾਲਾ, ਸੋਮਾ ਫੱਗੂਵਾਲਾ, ਗੁਰਮੀਤ ਸਿੰਘ ਜੈਲਦਾਰ, ਬਾਵੀ ਗਰੇਵਾਲ, ਮਨਜੀਤ ਸਿੰਘ ਨਾਗਰਾ ਅਤੇ ਦਲਜੀਤ ਸਿੰਘ ਜੀਤੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਲਟੀਪਰਪਜ਼ ਕੇਡਰ ਵਲੋਂ ਰੋਸ ਵਿਖਾਵਾ 24 ਨੰੂ <br/> ਅਗਲੀ ਖ਼ਬਰ ਮਲੇਰਕੋਟਲਾ ਵਿਖੇ ਡੈਲੀਗੇਟਾਂ ਦੀ ਚੋਣ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।