11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਪਰਮਜੀਤ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਮਾਤਾ ਪਰਮਜੀਤ ਕੌਰ ਨਮਿਤ ਸ਼ਰਧਾਂਜਲੀ ਸਮਾਗਮ 'ਚ ਸ਼ਰਧਾ ਦੇ ਫ਼ੁਲ ਭੇਟ ਕਰਨ ਖ਼ਾਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਇਕੱਤਰ ਹੋਈਆਂ ਸੰਗਤਾਂ | ਤਸਵੀਰ : ਜਤਿੰਦਰ ਮੰਨਵੀ <br/> 01-09-2025
ਅਮਰਗੜ੍ਹ, 31 ਅਗਸਤ (ਜਤਿੰਦਰ ਸਿੰਘ, ਪਵਿੱਤਰ ਸਿੰਘ) - ਨੇੜਲੇ ਪਿੰਡ ਨਿਆਮਤਪੁਰ ਵਿਖੇ ਬਿਕਰਮਜੀਤ ਸਿੰਘ ਦੀ ਮਾਤਾ ਪਰਮਜੀਤ ਕੌਰ ਜੀ ਪਤਨੀ ਸਵਰਗੀ ਜਗਰੂਪ ਸਿੰਘ (ਸਾਬਕਾ ਇੰਸਪੈਕਟਰ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ) ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਨਿਆਮਤਪੁਰ ਜ਼ਿਲ੍ਹਾ ਮਲੇਰਕੋਟਲਾ ਵਿਖੇ ਕਰਵਾਇਆ ਗਿਆ | ਸ਼ਰਧਾਂਜਲੀ ਸਮਾਗਮ ਵਿਚ ਭਾਈ ਮਲਕੀਤ ਸਿੰਘ ਅਮਰਗੜ੍ਹ ਵਾਲਿਆਂ ਦੇ ਰਾਗੀ ਜਥੇ ਵਲੋਂ ਵੈਰਾਗਮਈ ਕੀਰਤਨ ਕਰਦਿਆਂ ਜਨਮ ਤੇ ਮੌਤ ਦੇ ਸੰਕਲਪ ਬਾਰੇ ਵਿਸਥਾਰਪੂਰਵਕ ਚਾਨਣਾਂ ਪਾਇਆ | ਮੰਚ ਸੰਚਾਲਨ ਕਰਦਿਆਂ ਮਲਕੀਤ ਸਿੰਘ ਨੇ ਮਾਤਾ ਪਰਮਜੀਤ ਕੌਰ ਦੇ ਅਕਾਲ ਚਲਾਣੇ ਨੂੰ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਅਤੇ ਸਮਾਗਮ ਵਿਚ ਸ਼ਾਮਲ ਹੋਈਆਂ ਸੰਗਤਾਂ ਦਾ ਪਰਿਵਾਰ ਵਲੋਂ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਜਥੇਦਾਰ ਇਕਬਾਲ ਸਿੰਘ ਝੂੰਦਾ ਸਾਬਕਾ ਵਿਧਾਇਕ ਅਮਰਗੜ੍ਹ, ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਜੱਸੀ ਸੇਖੋਂ, ਸੀਨੀਅਰ ਅਕਾਲੀ ਆਗੂ ਸਤਵੀਰ ਸਿੰਘ ਸੀਰਾ ਬਨਭੌਰਾ, ਇੰਡੀਆ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਕਮਲਪ੍ਰੀਤ ਸਿੰਘ ਧਾਲੀਵਾਲ, ਪੰਜਾਬ ਖਾਦੀ ਬੋਰਡ ਦੇ ਮੈਂਬਰ ਗੁਰਦੀਪ ਸਿੰਘ ਨਿਆਮਤਪੁਰ, ਸਰਬਜੀਤ ਸਿੰਘ ਗੋਗੀ ਸਾਬਕਾ ਸਰਪੰਚ ਅਮਰਗੜ੍ਹ, ਸਾਬਕਾ ਡੀ.ਐਮ ਵੇਅਰ ਹਾਊਸ ਹਰਵਿੰਦਰ ਸਿੰਘ, ਜੱਸੀ ਖੰਘੂੜਾ ਸਾਬਕਾ ਵਿਧਾਇਕ, ਆੜ੍ਹਤੀਆ ਹਰਫੂਲ ਸਿੰਘ ਨਿਆਮਤਪੁਰ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਟੀਨਾ ਨੰਗਲ, ਸਾਬਕਾ ਬਲਾਕ ਪ੍ਰਧਾਨ ਕਾਂਗਰਸ ਭੁਪਿੰਦਰ ਸਿੰਘ ਲਾਂਗੜੀਆਂ, ਭੁਪਿੰਦਰ ਸਿੰਘ ਲਾਂਗੜੀਆਂ ਫੁੱਲਾਂ ਵਾਲੇ, ਏ.ਐਸ.ਆਈ ਰਾਮਦਾਸ ਮੁੱਖ ਮੁਨਸ਼ੀ ਥਾਣਾ ਅਮਰਗੜ੍ਹ, ਡਾ.ਅਵਤਾਰ ਸਿੰਘ, ਕਾਂਗਰਸੀ ਆਗੂ ਜਸਪਾਲ ਸਿੰਘ ਲਾਡੇਵਾਲ, ਸੁਰਜੀਤ ਸਿੰਘ ਅਮਰਗੜ੍ਹ, ਜਗਮੇਲ ਸਿੰਘ ਜਿੱਤਵਾਲ, ਡਾ. ਜੇ ਪੀ ਅਮਰਗੜ੍ਹ, ਸਾਬਕਾ ਸਰਪੰਚ ਚਰਨਜੀਤ ਸਿੰਘ ਖ਼ਾਲਸਾ, ਸਰਪੰਚ ਗੁਰਮੀਤ ਸਿੰਘ, ਸਾਬਕਾ ਸਰਪੰਚ ਹਰਪਾਲ ਸਿੰਘ, ਸੰਜੀਵ ਖੇੜਾ, ਲਾਲੀ ਸੇਖੋਂ ਛੰਨਾ, ਪ੍ਰਧਾਨ ਰਾਜਿੰਦਰ ਸਿੰਘ ਰਾਜੀ, ਪ੍ਰਧਾਨ ਸਵਰਨਜੀਤ ਸਿੰਘ ਤੇ ਮੈਨੇਜਰ ਬਲਜਿੰਦਰ ਸਿੰਘ ਸਮੇਤ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਵਲੋ ਸਵ. ਮਾਤਾ ਪਰਮਜੀਤ ਕੌਰ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ |
ਪਿਛਲੀ ਖ਼ਬਰ ਧੂਰੀ ਵਿਕਾਸ ਮੰਚ ਨੇ ਮੈਡੀਕਲ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਵਿੱਤ ਮੰਤਰੀ ਨਾਲ ਪੈਨਲ ਮੀਟਿੰਗ ਉਪਰੰਤ ਬੇਰੁਜ਼ਗਾਰ ਸਾਂਝਾ ਮੋਰਚੇ ਨੂੰ ਮਸਲੇ ਹੱਲ ਹੋਣ ਪ੍ਰਤੀ ਆਸ ਬੱਝੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।