11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਮੰਤਰੀ ਬਰਿੰਦਰ ਗੋਇਲ ਆਪ ਆਗੂ ਤਰਸੇਮ ਚੰਦ ਸਿੰਗਲਾ ਦੀ ਸਿਹਤ ਦਾ ਹਾਲ ਜਾਨਣ ਲਈ ਪਹੁੰਚੇ ਉਨ੍ਹਾਂ ਦੇ ਘਰ <br/>

ਬਹੁਤ ਪੁਰਾਣੀ ਦੋਸਤੀ ਆ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਅਤੇ ਸੀਨੀਅਰ ਆਗੂ ਤਰਸੇਮ ਚੰਦ ਸਿੰਗਲਾ ਦੀ <br/> 01-09-2025
ਖਨੌਰੀ, 31 ਅਗਸਤ (ਬਲਵਿੰਦਰ ਸਿੰਘ ਥਿੰਦ) - ਪੰਜਾਬ ਦੇ ਜਲ ਸਰੋਤ ਮੰਤਰੀ ਅਤੇ ਹਲਕਾ ਲਹਿਰਾ ਗਾਗਾ ਦੇ ਵਿਧਾਇਕ ਬਰਿੰਦਰ ਕੁਮਾਰ ਗੋਇਲ ਨਗਰ ਪੰਚਾਇਤ ਖਨੌਰੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਤੇ ਸੀਨੀਅਰ ਆਪ ਆਗੂ ਤਰਸੇਮ ਚੰਦ ਸਿੰਗਲਾ ਦੀ ਸਿਹਤ ਦਾ ਹਾਲ ਜਾਨਣ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ | ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤਰਸੇਮ ਚੰਦ ਸਿੰਗਲਾ ਜਿਨ੍ਹਾਂ ਦੀ ਕਿ ਕਰੀਬ ਇਕ ਮਹੀਨੇ ਪਹਿਲਾਂ ਪੇਟ ਵਿਚ ਕੁਝ ਖ਼ਰਾਬੀ ਹੋਣ ਕਰ ਕੇ ਸਿਹਤ ਖ਼ਰਾਬ ਹੋ ਗਈ ਸੀ | ਉਨ੍ਹਾਂ ਦਾ ਚੰਡੀਗੜ੍ਹ ਦੇ ਪੀ ਜੀ ਆਈ ਹਸਪਤਾਲ ਤੋਂ ਇਲਾਜ ਚੱਲ ਰਿਹਾ ਹੈ | ਉਨ੍ਹਾਂ ਦੀ ਸ਼ੁਰੂ ਤੋਂ ਹੀ ਕੈਬਨਿਟ ਮੰਤਰੀ ਬਰਿੰਦਰ ਗੋਇਲ ਨਾਲ ਦੋਸਤੀ ਰਹੀ ਹੈ ਤੇ ਅੱਜ ਕੈਬਨਿਟ ਮੰਤਰੀ ਬਰਿੰਦਰ ਗੋਇਲ ਉਚੇਚੇ ਤੌਰ ਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਨਣ ਲਈ ਉਨ੍ਹਾਂ ਦੇ ਘਰ ਪਹੁੰਚੇ ਤੇ ਤਰਸੇਮ ਸਿੰਗਲਾ ਦਾ ਹਾਲ ਜਾਣਿਆ | ਇਸ ਮੌਕੇ ਪੀ ਏ ਰਾਕੇਸ਼ ਕੁਮਾਰ ਗੁਪਤਾ ਅਤੇ ਕਈ ਹੋਰ ਵੀ ਆਪ ਆਗੂ ਨਾਲ ਮੌਜੂਦ ਸਨ |

ਪਿਛਲੀ ਖ਼ਬਰ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਅਗਲੀ ਖ਼ਬਰ ਧੂਰੀ ਵਿਕਾਸ ਮੰਚ ਨੇ ਮੈਡੀਕਲ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।