11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਮੁੱਖ ਮੰਤਰੀ ਦੇ ਚਚੇਰੇ ਭਰਾ ਗਿਆਨ ਮਾਨ ਅਤੇ ਸਾਬਕਾ ਸਰਪੰਚ ਗੁਰਤੇਜ ਸਿੰਘ ਵਲੋਂ ਹੜ੍ਹ ਪੀੜਤਾਂ ਲਈ ਸਹਾਇਤਾ ਰਾਸ਼ੀ ਭੇਟ <br/>

ਅਜੀਤ ਡੈਸਕ 01-09-2025
ਧਰਮਗੜ੍ਹ, 31 ਅਗਸਤ (ਗੁਰਜੀਤ ਸਿੰਘ ਚਹਿਲ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਚਚੇਰੇ ਭਰਾ ਗਿਆਨ ਸਿੰਘ ਮਾਨ ਅਤੇ ਪਿੰਡ ਸਤੌਜ ਦੇ ਸਾਬਕਾ ਸਰਪੰਚ ਗੁਰਤੇਜ ਸਿੰਘ ਪੰਚਾਇਤ ਸਕੱਤਰ ਨੇ ਨਿੱਜੀ ਤੌਰ 'ਤੇ ਹੜ੍ਹ ਪੀੜਤਾਂ ਲਈ ਰਾਸ਼ੀ ਭੇਟ ਕੀਤੀ | ਇਸ 'ਅਜੀਤ' ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬੀਤੇ ਕਈ ਦਿਨਾਂ ਤੋਂ ਹੋ ਰਹੀ ਵਰਖਾ ਨਾਲ ਜਿੱਥੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਨੁਕਸਾਨੀ ਗਈ ਹੈ, ਉੱਥੇ ਨਾਲ ਹੀ ਨੀਵੇਂ ਖੇਤਰਾਂ ਚ ਪਾਣੀ ਜ਼ਿਆਦਾ ਭਰ ਜਾਣ ਨਾਲ ਮਕਾਨਾਂ ਦਾ ਨੁਕਸਾਨ ਵੀ ਕਾਫ਼ੀ ਹੋਇਆ ਹੈ, ਜਿਸ ਕਰਕੇ ਹਰ ਇੱਕ ਪੰਜਾਬੀ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ | ਇਸ ਮੌਕੇ ਗਿਆਨ ਸਿੰਘ ਮਾਨ ਨੇ 50 ਹਜ਼ਾਰ ਰੁਪਏ ਅਤੇ ਸਾਬਕਾ ਸਰਪੰਚ ਗੁਰਤੇਜ ਸਿੰਘ ਨੇ 25 ਹਜ਼ਾਰ ਰੁਪਏ ਨਿੱਜੀ ਤੌਰ ਤੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਭੇਟ ਕੀਤੇ ਹਨ | ਉਨ੍ਹਾਂ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਕਰਨ ਲਈ ਨਗਰ ਵਾਸੀਆਂ ਨੇ ਉਨ੍ਹਾਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਪਿੰਡ ਸੰਗਤਪੁਰਾ ਵਿਖੇ ਘਰ ਡਿੱਗਣ ਨਾਲ ਬਜ਼ੁਰਗ ਅÏਰਤ ਦੀ ਮੌਤ-ਧੀ ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਕਸਬਾ ਸ਼ੇਰਪੁਰ ਨੂੰ ਆਧੁਨਿਕ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ-ਵਿਧਾਇਕ ਪੰਡੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।