18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਹੜ੍ਹਾਂ ਦੀ ਲਪੇਟ 'ਚ ਆਏ ਪੰਜਾਬ ਵਾਸੀਆਂ ਪ੍ਰਤੀ ਕੇਂਦਰ ਵਲੋਂ ਵੱਟੀ ਚੁੱਪੀ ਨੇ ਲੋਕਾਂ ਨੂੰ ਲਾਵਾਰਸਾਂ ਜਿਹਾ ਅਹਿਸਾਸ ਕਰਵਾਇਆ- ਕਾਕੜਾ <br/>

ਅਜੀਤ ਡੈਸਕ 02-09-2025
ਭਵਾਨੀਗੜ੍ਹ, 1 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਕਰੀਬ 3 ਹਫ਼ਤਿਆਂ ਤੋਂ ਆਏ ਹੜ੍ਹਾਂ ਕਾਰਨ ਪੰਜਾਬ ਦੇ ਲੋਕ ਤਬਾਹ ਹੋ ਰਹੇ ਹਨ ਪਰ ਕੇਂਦਰ ਸਰਕਾਰ ਵਲੋਂ ਚੁੱਪ ਵੱਟ ਲੈਣ ਕਾਰਨ ਪੰਜਾਬ ਦੇ ਲੋਕਾਂ ਵਿਚ ਕੇਂਦਰ ਪ੍ਰਤੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ, ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਵਿੰਦਰ ਸਿੰਘ ਕਾਕੜਾ ਨੇ ਗੱਲਬਾਤ ਕਰਦਿਆਂ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਇਸ ਭਿਆਨਕ ਤਬਾਹੀ ਕਾਰਨ ਲੱਖਾਂ ਏਕੜ ਫ਼ਸਲ, ਮਕਾਨ, ਪਸ਼ੂ ਅਤੇ ਜਾਨੀ ਨੁਕਸਾਨ ਵੀ ਹੋਇਆ ਪਰ ਕੇਂਦਰ ਸਰਕਾਰ ਦੇ ਕਿਸੇ ਵੀ ਮੰਤਰੀ ਜਾਂ ਪ੍ਰਧਾਨ ਮੰਤਰੀ ਵਲੋਂ ਹਾਲੇ ਤੱਕ ਕੋਈ ਹਵਾਈ ਸਰਵੇਖਣ ਜਾਂ ਵਿਸ਼ੇਸ਼ ਪੈਕੇਜ ਦਾ ਕੋਈ ਐਲਾਨ ਨਹੀ ਕੀਤਾ, ਜੋ ਕਿ ਨਿੰਦਣਯੋਗ ਗੱਲ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਵਿਚ ਵੱਡਾ ਯੋਗਦਾਨ ਪਾਉਣ ਵਾਲੇ ਪੰਜਾਬ ਨਾਲ ਕੇਂਦਰ ਦੀਆਂ ਸਰਕਾਰਾਂ ਨੇ ਹਮੇਸ਼ਾ ਵਿਤਕਰਾ ਕਰਦੀਆਂ ਆਈਆਂ ਹਨ, ਜਿਸ ਦੀ ਮਿਸਾਲ ਅੱਜ ਵੀ ਦੇਖਣ ਨੂੰ ਮਿਲਦੀ ਹੈ, ਕਿ ਕੇਂਦਰ ਨੇ ਪੰਜਾਬ ਨੂੰ ਲਾਵਾਰਸ ਬਣਾ ਰੱਖਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਡਰੇਨਾਂ ਦੀ ਸਫ਼ਾਈ ਨਾ ਕਰਾਉਣ ਕਰ ਕੇ ਪੰਜਾਬ ਦੇ ਲੋਕਾਂ ਨੂੰ ਤਬਾਹੀ ਦੇ ਕੰਢੇ ਲਿਆ ਦਿੱਤਾ ਹੈ | ਇਸ ਮੌਕੇ 'ਤੇ ਉਨ੍ਹਾਂ ਪੰਜਾਬ ਦੇ ਭਾਜਪਾ ਆਗੂਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਸਮੇਤ ਮੰਤਰੀਆਂ ਨੂੰ ਕੇਂਦਰ ਨਾਲ ਗੱਲਬਾਤ ਕਰ ਕੇ ਪੰਜਾਬ ਦੇ ਹੜ੍ਹ ਮਾਰੇ ਲੋਕਾਂ ਦੀ ਸਾਰ ਲੈਣ ਅਤੇ ਕੁਦਰਤੀ ਕਰੋਪੀ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਕਾਰਨ ਕਿਸਾਨਾਂ ਨੂੰ ਘੱਟੋ-ਘੱਟ 70 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ, ਘਰਾਂ ਦੇ ਨੁਕਸਾਨ ਦਾ ਮੁਆਵਜ਼ਾ ਅਤੇ ਪਸ਼ੂਆਂ ਅਤੇ ਜਾਨੀ ਨੁਕਸਾਨ ਹੋਣ 'ਤੇ ਪ੍ਰਤੀ ਕਿਸਾਨਾ ਨੂੰ ਵੱਡਾ ਆਰਥਿਕ ਮੁਆਵਜ਼ਾ ਦੇਣ ਅਤੇ ਹੜ੍ਹਾਂ ਦੀ ਮਾਰ 'ਚ ਆਏ ਪੰਜਾਬ ਨੂੰ ਵੱਡਾ ਰਾਹਤ ਫ਼ੰਡ ਦੇਣ ਅਤੇ ਹੜ੍ਹਾਂ ਨਾਲ ਨਜਿੱਠਣ ਲਈ ਯੋਗ ਸਾਧਨ ਭੇਜਣ ਦੀ ਮੰਗ ਕੀਤੀ ਤਾਂ ਕਿ ਪੰਜਾਬ ਦੇ ਹੜ੍ਹ ਪੀੜਤਾਂ ਨੂੰ ਬਚਾਇਆ ਜਾ ਸਕੇ |

ਪਿਛਲੀ ਖ਼ਬਰ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਵਿਖੇ ਜਾਣ ਪਛਾਣ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਮਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।