18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਭਾਈ ਮਨੀ ਸਿੰਘ ਖ਼ਾਲਸਾ ਕਾਲਜ ਵਿਖੇ ਜਾਣ ਪਛਾਣ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 02-09-2025
ਲੌਂਗੋਵਾਲ, 1 ਸਤੰਬਰ (ਵਿਨੋਦ, ਖੰਨਾ) - ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ, ਲੌਂਗੋਵਾਲ ਦੇ ਹਿਊਮਨੀਟੀਜ ਵਿਭਾਗ ਨੇ ਆਈ.ਕਿਊ.ਏ.ਸੀ. ਸੈੱਲ ਦੀ ਪ੍ਰਵਾਨਗੀ ਨਾਲ ਨੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਇੱਕ ਉਚੇਚਾ ਜਾਣ ਪਛਾਣ (ਇੰਡਕਸ਼ਨ) ਪ੍ਰੋਗਰਾਮ ਕਰਵਾਇਆ | ਇਸ ਪ੍ਰੋਗਰਾਮ ਦੀ ਅਗਵਾਈ ਵਿਭਾਗ ਦੇ ਮੁਖੀ ਪ੍ਰੋ. ਬਲਜਿੰਦਰ ਕੌਰ ਨੇ ਕੀਤੀ | ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿਭਾਗ ਦੇ ਅੰਦਰ ਉਪਲਬਧ ਅਕਾਦਮਿਕ ਉਮੀਦਾਂ, ਸਰੋਤਾਂ ਅਤੇ ਮੌਕਿਆਂ ਤੋਂ ਜਾਣੂੰ ਕਰਵਾਉਣਾ ਸੀ | ਇਸ ਪ੍ਰੋਗਰਾਮ ਨੇ ਵਿਦਿਆਰਥੀਆਂ ਨੂੰ ਫੈਕਲਟੀ ਮੈਂਬਰਾਂ ਨਾਲ ਗੱਲਬਾਤ ਕਰਨ, ਸ਼ੰਕਿਆਂ ਨੂੰ ਦੂਰ ਕਰਨ ਅਤੇ ਆਪਣੇ ਸਾਥੀਆਂ ਨਾਲ ਤਾਲਮੇਲ ਬਣਾਉਣ ਲਈ ਇੱਕ ਪਲੇਟਫ਼ਾਰਮ ਪ੍ਰਦਾਨ ਕੀਤਾ | ਕਾਲਜ ਦੇ ਪਿ੍ੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਅਜਿਹੇ ਇੰਡਕਸ਼ਨ ਪ੍ਰੋਗਰਾਮ ਵਿਦਿਆਰਥੀਆਂ ਅੰਦਰ ਕਾਲਜ ਜੀਵਨ ਵਿਚ ਸੁਚਾਰੂ ਢੰਗ ਨਾਲ ਤਬਦੀਲੀ ਕਰਨ ਵਿਚ ਸਹਾਈ ਹੁੰਦੇ ਹਨ | ਇਸ ਮੌਕੇ ਪ੍ਰੋ. ਜਤਿੰਦਰ ਪਾਲ ਕੌਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਪ੍ਰੋ. ਪਰਮਜੀਤ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਪਰਮਜੀਤ ਸਿੰਘ, ਪ੍ਰੋ. ਜਗਤਾਰ ਸਿੰਘ, ਪ੍ਰੋ. ਅਵਤਾਰ ਸਿੰਘ ਅਤੇ ਡਾ. ਗਗਨਦੀਪ ਕੁਮਾਰ ਹਾਜ਼ਰ ਸਨ |
ਪਿਛਲੀ ਖ਼ਬਰ ਹੜ੍ਹਾਂ ਦੌਰਾਨ ਮੰਤਰੀ ਅਤੇ ਅਧਿਕਾਰੀ ਦਿਖਾਵੇ ਲਈ ਮਗਰਮੱਛ ਦੇ ਹੰਝੂ ਵਹਾਉਂਦੇ ਹਨ - ਰਾਜ ਸਿੰਘ ਥੇੜ੍ਹੀ ਅਗਲੀ ਖ਼ਬਰ ਹੜ੍ਹਾਂ ਦੀ ਲਪੇਟ 'ਚ ਆਏ ਪੰਜਾਬ ਵਾਸੀਆਂ ਪ੍ਰਤੀ ਕੇਂਦਰ ਵਲੋਂ ਵੱਟੀ ਚੁੱਪੀ ਨੇ ਲੋਕਾਂ ਨੂੰ ਲਾਵਾਰਸਾਂ ਜਿਹਾ ਅਹਿਸਾਸ ਕਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।