18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਪਹਿਲੇ ਪ੍ਰਕਾਸ਼ ਉਤਸਵ ਮੌਕੇ ਹੋਣਗੇ ਤਿੰਨ ਦਿਨ ਧਾਰਮਿਕ ਸਮਾਗਮ

ਅਜੀਤ ਡੈਸਕ 02-09-2025
ਸੰਗਰੂਰ, 1 ਸਤੰਬਰ (ਸੁਖਵਿੰਦਰ ਸਿੰਘ ਫੁੱਲ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮਾਂ ਦੀ ਰੂਪ ਰੇਖਾ ਉਲੀਕੀ ਗਈ ਹੈ | ਸ: ਸੁਰਿੰਦਰਪਾਲ ਸਿੰਘ ਸਿਦਕੀ ਨੇ ਦੱਸਿਆ ਕਿ ਗੁਰਦੁਆਰਾ ਗੁਰੂ ਰਵੀਦਾਸ ਜੀ ਵਿਖੇ ਹੋਣ ਵਾਲੇ ਇਸ ਸਮਾਗਮ ਵਿਚ 5 ਸਤੰਬਰ ਰਾਤਰੀ ਨੂੰ ਸੱਚਖੰਡ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਦੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਅਤੇ 6 ਸਤੰਬਰ ਰਾਤਰੀ ਨੂੰ ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਹਾਜ਼ਰੀ ਭਰਨਗੇ | 7 ਸਤੰਬਰ ਨੂੰ ਅੰਮਿ੍ਤ ਸੰਚਾਰ ਹੋਵੇਗਾ | ਤਾਲਮੇਲ ਕਮੇਟੀ ਵਲੋਂ ਤਿਆਰੀ ਮੀਟਿੰਗ ਕੀਤੀ ਗਈ ਜਿਸ ਦੀ ਅਗਵਾਈ ਜਸਵਿੰਦਰ ਸਿੰਘ ਪਿ੍ੰਸ ਪ੍ਰਧਾਨ ਗੁਰਦੁਆਰਾ ਨਾਨਕਪੁਰਾ ਪ੍ਰਬੰਧਕ ਕਮੇਟੀ ਅਤੇ ਬਲਦੇਵ ਸਿੰਘ ਕਨਵੀਨਰ ਸਮਾਗਮ ਨੇ ਕੀਤੀ | ਹਰਪ੍ਰੀਤ ਸਿੰਘ ਪ੍ਰੀਤ ਜਨਰਲ ਸਕੱਤਰ ਨੇ ਹਾਜ਼ਰ ਵੱਖ-ਵੱਖ ਸੰਸਥਾਵਾਂ ਦੇ ਮੁਖੀਆ ਅਤੇ ਨੁਮਾਇੰਦਿਆਂ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਤਾਲਮੇਲ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਪਣਾ ਸਾਲਾਨਾ ਚੌਥਾ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 5 ਅਤੇ 6 ਰਾਤਰੀ ਨੂੰ ਕਥਾ-ਕੀਰਤਨ ਸਮਾਗਮ ਅਤੇ 7 ਸਤੰਬਰ ਦਿਨ ਨੂੰ ਅੰਮਿ੍ਤ ਸੰਚਾਰ ਹੋਵੇਗਾ | ਮੀਟਿੰਗ 'ਚ ਜਸਵਿੰਦਰ ਸਿੰਘ ਪਿ੍ੰਸ, ਬਲਦੇਵ ਸਿੰਘ ਕਨਵੀਨਰ ਸਮਾਗਮ ਦੇ ਨਾਲ ਦਰਸ਼ਨ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ, ਹਰਪ੍ਰੀਤ ਸਿੰਘ ਪ੍ਰੀਤ, ਸੁਰਿੰਦਰ ਪਾਲ ਸਿੰਘ ਸਿਦਕੀ, ਭੁਪਿੰਦਰ ਸਿੰਘ ਗਰੇਵਾਲ, ਗੁਰਿੰਦਰ ਸਿੰਘ ਗੁਜਰਾਲ ਤੇ ਆਧਾਰਿਤ ਕੋਆਰਡੀਨੇਸ਼ਨ ਕਮੇਟੀ ਬਣਾਈ ਗਈ | ਇਸੇ ਤਰ੍ਹਾਂ ਵੱਖ-ਵੱਖ ਪ੍ਰਬੰਧਾਂ ਲਈ ਜਸਵੀਰ ਸਿੰਘ ਪਿੰਕਾ, ਹਰਿੰਦਰਵੀਰ ਸਿੰਘ, ਜਤਿੰਦਰ ਸਿੰਘ ਰੇਖੀ, ਰਾਜਿੰਦਰ ਸਿੰਘ, ਜਸਵਿੰਦਰ ਸਿੰਘ, ਹਰਭਜਨ ਸਿੰਘ ਭੱਟੀ, ਜਰਨੈਲ ਸਿੰਘ, ਹਾਕਮ ਸਿੰਘ, ਜਗਤਾਰ ਸਿੰਘ, ਬਲਵਿੰਦਰ ਸਿੰਘ, ਬਿੱਟੂ, ਨਰਿੰਦਰ ਪਾਲ ਸਿੰਘ ਸਾਹਨੀ, ਗੁਰਮੀਤ ਸਿੰਘ ਸਾਹਨੀ, ਹਰੀਸ਼ ਅਰੋੜਾ ਆਦਿ ਤੇ ਆਧਾਰਿਤ ਕਮੇਟੀਆਂ ਦਾ ਗਠਨ ਕੀਤਾ ਗਿਆ | ਇਸ ਮੌਕੇ ਤੇ ਉਪਰੋਕਤ ਤੋਂ ਇਲਾਵਾ ਗੁਰਵਿੰਦਰ ਸਿੰਘ ਸਰਨਾ, ਸੁਖਵਿੰਦਰ ਸਿੰਘ, ਗੁਰਿੰਦਰ ਵੀਰ ਸਿੰਘ, ਦਰਸ਼ਨ ਸਿੰਘ, ਗੇਜਾ ਸਿੰਘ, ਜਸਵਿੰਦਰ ਸਿੰਘ, ਮਿਹਰ ਸਿੰਘ, ਅੰਮਿ੍ਤ ਪਾਲ ਸਿੰਘ, ਕਰਮ ਸਿੰਘ, ਦਲਬੀਰ ਸਿੰਘ ਆਦਿ ਸਮੇਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਸਨ | ਸੁਰਿੰਦਰ ਪਾਲ ਸਿੰਘ ਸਿਦਕੀ ਨੇ ਧੰਨਵਾਦ ਕੀਤਾ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਸਮਾਗਮ ਦਾ ਫਲੈਕਸ ਜਾਰੀ ਕੀਤਾ ਗਿਆ |
ਪਿਛਲੀ ਖ਼ਬਰ ਮਹਿਲਾ ਸਰਪੰਚ ਨੇ ਨਸ਼ਿਆਂ ਖ਼ਿਲਾਫ਼ ਪਾਇਆ ਮਤਾ ਅਗਲੀ ਖ਼ਬਰ ਮੁੱਖ ਮੰਤਰੀ ਦੀ 5 ਸਤੰਬਰ ਦੀ ਫੇਰੀ ਤੋਂ ਪਹਿਲਾਂ ਕਾਂਗਰਸੀ ਆਗੂ ਸਨਮੀਕ ਹੈਨਰੀ ਨੇ ਸ਼ਹਿਰ 'ਚ ਕੱਢਿਆ ਲਹਿਰਾ ਵਿਕਾਸ ਮਾਰਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।