18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਮਹਿਲਾ ਸਰਪੰਚ ਨੇ ਨਸ਼ਿਆਂ ਖ਼ਿਲਾਫ਼ ਪਾਇਆ ਮਤਾ

ਅਜੀਤ ਡੈਸਕ 02-09-2025
ਲਹਿਰਾਗਾਗਾ, 1 ਸਤੰਬਰ (ਅਸ਼ੋਕ ਗਰਗ) - ਗ੍ਰਾਮ ਪੰਚਾਇਤ, ਭਾਈ ਕੀ ਪਸ਼ੌਰ ਨੇ ਪਿੰਡ ਦੀਆਂ ਵੱਖ-ਵੱਖ ਕਮੇਟੀਆਂ ਨਾਲ ਮੀਟਿੰਗ ਕਰਕੇ ਸਰਪੰਚ ਸ਼੍ਰੀਮਤੀ ਕਮਲਜੀਤ ਕੌਰ ਦੀ ਅਗਵਾਈ 'ਚ ਨਸ਼ਿਆਂ ਖ਼ਿਲਾਫ਼ ਮਤਾ ਪਾਇਆ | ਉਨ੍ਹਾਂ ਦੱਸਿਆ ਕਿ ਪਿੰਡ ਵਾਸੀ ਨਸ਼ਿਆਂ ਖ਼ਿਲਾਫ਼ ਪੂਰੀ ਤਰ੍ਹਾਂ ਇੱਕਜੁੱਟ ਹਨ, ਜੇਕਰ ਕੋਈ ਵੀ ਵਿਅਕਤੀ ਫ਼ੈਸਲੇ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਗ੍ਰਾਮ ਪੰਚਾਇਤ ਵਲੋਂ ਸਖ਼ਤ ਕਾਰਵਾਈ ਕਰਵਾਈ ਜਾਵੇਗੀ | ਇਸ ਮੌਕੇ ਪਹੁੰਚੇ ਡੀ.ਐਸ.ਪੀ. ਦੀਪਇੰਦਰਪਾਲ ਸਿੰਘ ਜੇਜੀ ਨੇ ਕਿਹਾ ਕਿ ਪੰਜਾਬ ਪੁਲਿਸ ਪ੍ਰਸ਼ਾਸਨ ਨਸ਼ਿਆਂ ਖ਼ਿਲਾਫ਼ ਡਟਿਆ ਹੋਇਆ ਹੈ | ਕਮੇਟੀ ਨੇ ਫੈਸਲਾ ਕੀਤਾ ਹੈ ਕਿ ਪਿੰਡ ਵਿਚ ਜਿਹੜੇ ਨੌਜਵਾਨ ਨਸ਼ਾ ਕਰਦੇ ਹਨ, ਉਨ੍ਹਾਂ ਦੇ ਖ਼ਿਲਾਫ਼ ਕਮੇਟੀ ਸਖਤ ਐਕਸ਼ਨ ਲਵੇਗੀ, ਪਿੰਡ ਵਿਚ ਕੋਈ ਵੀ ਦੁਕਾਨਦਾਰ ਸਟਿੰਗ, ਸਿਲਵਰ ਪੰਨੀ ਪੇਪਰ, ਕੂਲੀਪ ਨਹੀਂ ਵੇਚੇਗਾ | ਪਿੰਡ ਅੰਦਰ ਕੋਈ ਵੀ ਡਾਕਟਰ ਕਿਸੇ ਵੀ ਵਿਅਕਤੀ ਨੂੰ ਮੈਡੀਕਲ ਨਸ਼ਾ ਨਹੀਂ ਵੇਚੇਗਾ ਅਤੇ ਨਾ ਹੀ ਕਿਸੇ ਨੂੰ ਸਰਿੰਜ ਦੇਵੇਗਾ | ਪਿੰਡ ਵਿਚ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ | ਪਿੰਡ ਦੀ ਪੰਚਾਇਤ ਵਲੋਂ ਕਮੇਟੀਆਂ ਦੇ ਸਹਿਯੋਗ ਨਾਲ ਲਿਆ ਫੈਸਲਾ ਬਹੁਤ ਸ਼ਲਾਘਾਯੋਗ ਹੈ | ਇਸ ਮੌਕੇ ਜਗਤਾਰ ਸਿੰਘ ਤਾਰੀ, ਦਵਿੰਦਰ ਸਿੰਘ ਜੇ.ਈ, ਸਾਬਕਾ ਸਰਪੰਚ ਨਿਰੰਜਨ ਸਿੰਘ, ਡਾਕਟਰ ਹੁਸ਼ਿਆਰ ਸਿੰਘ, ਕੁਲਦੀਪ ਸਿੰਘ ਪੰਚ, ਸੂਬੇਦਾਰ ਸਤਪਾਲ ਸਿੰਘ, ਤਰਲੋਚਨ ਸਿੰਘ, ਕੁਲਵਿੰਦਰ ਸਿੰਘ, ਗੁਰਦਾਸ ਸਿੰਘ, ਬਿੱਕਰ ਸਿੰਘ ਤੋਂ ਇਲਾਵਾ ਹੋਰ ਵੀ ਪਿੰਡ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਧਾਰਮਿਕ ਸਮਾਗਮ <br/> ਅਗਲੀ ਖ਼ਬਰ ਪਹਿਲੇ ਪ੍ਰਕਾਸ਼ ਉਤਸਵ ਮੌਕੇ ਹੋਣਗੇ ਤਿੰਨ ਦਿਨ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।