18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਸਕੂਲਾਂ ਦੇ ਖੁੱਲ੍ਹਣ ਅਤੇ ਪ੍ਰੀਖਿਆਵਾਂ ਨੂੰ ਧਿਆਨ ਵਿਚ ਰੱਖ ਕੇ ਕੀਤਾ ਜਾਵੇਗਾ ਰੱਦ ਹੋਈ ਵਿਦਿਆਰਥੀ ਚੇਤਨਾ ਪ੍ਰੀਖਿਆ ਦਾ ਐਲਾਨ

ਅਜੀਤ ਡੈਸਕ 02-09-2025
ਸੰਗਰੂਰ, 1 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਸਰਕਾਰ ਵਲੋਂ ਭਾਰੀ ਬਾਰਸ਼ਾਂ ਕਾਰਨ ਪੰਜਾਬ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿਚ ਛੁੱਟੀਆਂ ਕਰਨ ਦੇ ਅਚਾਨਕ ਐਲਾਨ ਕਾਰਣ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਸਮੁੱਚੇ ਪੰਜਾਬ ਵਿਚ ਰੱਦ ਕੀਤੀ ਗ਼ਦਰੀ ਗੁਲਾਬ ਕੌਰ ਨੂੰ ਸਮਰਪਿਤ ਸੱਤਵੀਂ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦੀ ਅਗਲੀ ਤਾਰੀਖ਼ ਦਾ ਅਗਲੀਆਂ ਤਾਰੀਖ਼ਾਂ ਵਿਚ ਕੀਤਾ ਜਾਵੇਗਾ | ਤਰਕਸ਼ੀਲ ਸੁਸਾਇਟੀ ਪੰਜਾਬ ਦੇ ਜੋਨ ਜਥੇਬੰਦਕ ਮੁਖੀ ਮਾਸਟਰ ਪਰਮ ਵੇਦ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਚਾਨਕ ਲਏ ਫ਼ੈਸਲੇ ਕਾਰਨ 29 ਅਤੇ 31 ਅਗਸਤ ਨੂੰ ਹੋਣ ਵਾਲੀ ਸੱਤਵੀਂ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਰੱਦ ਕਰ ਦਿੱਤੀ ਗਈ ਸੀ ਅਤੇ ਇਸ ਸਬੰਧੀ ਪ੍ਰੀਖਿਆ ਦੀਆਂ ਅਗਲੀਆਂ ਤਰੀਕਾਂ ਦਾ ਫ਼ੈਸਲਾ ਸਾਰੇ ਸਕੂਲਾਂ ਦੇ ਪੂਰੀ ਤਰਾਂ ਖੁੱਲ੍ਹਣ ਤੋਂ ਬਾਅਦ ਅਤੇ ਸਕੂਲ ਪ੍ਰੀਖਿਆਵਾਂ ਨੂੰ ਧਿਆਨ ਵਿਚ ਰੱਖ ਕੇ ਕੀਤਾ ਜਾਵੇਗਾ | ਇਸ ਸਬੰਧੀ ਸਕੂਲ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਨੂੰ ਸਮੇਂ ਸਿਰ ਸੂਚਿਤ ਕਰ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਲੌਂਗੋਵਾਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਗਲੀ ਖ਼ਬਰ ਧਾਰਮਿਕ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।