09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਵਿਧਾਇਕ ਡਾ. ਰਹਿਮਾਨ ਨੇ ਪੰਚਾਇਤ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

ਅਜੀਤ ਡੈਸਕ 24-09-2025
ਮਲੇਰਕੋਟਲਾ, 23 ਸਤੰਬਰ (ਮਨਜਿੰਦਰ ਸਿੰਘ ਸਰੌਦ) - ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਵਿਧਾਇਕ ਡਾ. ਜਮੀਲ- ਉਰ ਰਹਿਮਾਨ ਨੇ ਮਲੇਰਕੋਟਲਾ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕਰਦਿਆਂ ਆਖਿਆ ਕਿ ਵਿਭਾਗ ਦੇ ਅੰਦਰ ਕਿਸੇ ਵੀ ਵਿਅਕਤੀ ਨੂੰ ਕੰਮ ਧੰਦਿਆਂ ਸੰਬੰਧੀ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ | ਉਨ੍ਹਾਂ ਵਿਕਾਸ ਸਬੰਧੀ ਗੱਲ ਕਰਦਿਆਂ ਕਿਹਾ ਕਿ ਹਲਕਾ ਮਲੇਰਕੋਟਲਾ ਦੇ ਅੰਦਰ ਵਿਕਾਸ ਨੂੰ ਲੈ ਕੇ ਵੱਡੇ ਪੱਧਰ 'ਤੇ ਕੰਮ ਹੋ ਰਿਹਾ ਹੈ ਅਤੇ ਅਗਲੇ ਸਮੇਂ ਨੂੰ ਵੀ ਪਿੰਡਾਂ ਅੰਦਰ ਵਿਕਾਸ ਦਾ ਕੰਮ ਤੇਜ਼ੀ ਨਾਲ ਜਾਰੀ ਰਹੇਗਾ | ਡਾ. ਰਹਿਮਾਨ ਨੇ ਨਵੇਂ ਆਏ ਬੀ.ਡੀ.ਪੀ.ਓ. ਮਲੇਰਕੋਟਲਾ ਜਸਵਿੰਦਰ ਸਿੰਘ ਅਤੇ ਪੰਚਾਇਤ ਸੈਕਟਰੀ ਪਵਿੱਤਰ ਸਿੰਘ ਨੂੰ ਮੁਬਾਰਕਬਾਦ ਕਹਿੰਦਿਆਂ ਸ਼ੁੱਭ ਇੱਛਾਵਾਂ ਦਿੱਤੀਆਂ | ਇਸ ਮੌਕੇ ਗੁਰਮੁੱਖ ਸਿੰਘ ਪੀ. ਏ. ਸਰਪੰਚ ਪਿੰਡ ਖਾਨਪੁਰ, ਸੰਤੋਖ ਸਿੰਘ ਦਸੌਂਦਾ ਸਿੰਘ ਵਾਲਾ ਪ੍ਰਧਾਨ ਟਰੱਕ ਯੂਨੀਅਨ ਸੰਦੌੜ, ਟਰੱਕ ਯੂਨੀਅਨ ਮਲੇਰਕੋਟਲਾ ਪ੍ਰਧਾਨ ਨਰਿੰਦਰ ਸਿੰਘ ਸੋਹੀ, ਸ੍ਰੀ ਦਵਿੰਦਰ ਕੁਮਾਰ, ਪਵਿੱਤਰ ਸਿੰਘ ਪੰਚਾਇਤ ਅਫ਼ਸਰ, ਬਾਸੀਰ ਮੁਹੰਮਦ, ਜਗਮੋਹਨ ਸਿੰਘ ਪੰਚਾਇਤ ਸਕੱਤਰ, ਬਲਵਿੰਦਰ ਸਿੰਘ ਪੰਚਾਇਤ ਸਕੱਤਰ, ਹਰਮੇਲ ਸਿੰਘ ਸੁਪਰਡੈਂਟ, ਦਵਿੰਦਰ ਸਿੰਘ ਲੇਖਾ ਕਲਰਕ, ਸਾਬਕਾ ਸਰਪੰਚ ਕੁਲਜਿੰਦਰ ਸਿੰਘ ਬੁੰਗਾ ਹਾਜ਼ਰ ਸਨ |
ਪਿਛਲੀ ਖ਼ਬਰ ਪੈਨਸ਼ਨਰ ਜਥੇਬੰਦੀ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦਿੱਤੇ 3 ਲੱਖ ਅਗਲੀ ਖ਼ਬਰ ਜੀ.ਐਸ.ਟੀ. ਦੀਆਂ ਦਰਾਂ ਵਿਚ ਕਟੌਤੀ ਨਾਲ ਆਮ ਲੋਕਾਂ ਨੂੰ ਹੋ ਰਿਹਾ ਹੈ ਫ਼ਾਇਦਾ ਪਰਤੂ ਸਰਕਾਰ ਅਤੇ ਆਮ ਲੋਕਾਂ ਨਾਲ ਧੋਖਾ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।