09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਚੋਣ

ਅਜੀਤ ਡੈਸਕ 24-09-2025
ਸ਼ੇਰਪੁਰ, 23 ਸਤੰਬਰ (ਮੇਘ ਰਾਜ ਜੋਸ਼ੀ) - ਅਕਾਲੀ ਦਲ ਵਾਰਿਸ ਪੰਜਾਬ ਵਲੋਂ ਬਲਾਕ ਸ਼ੇਰਪੁਰ ਦੇ ਪਿੰਡ ਈਨਾ ਬਾਜਵਾ ਵਿਚ ਜਥੇਬੰਦੀ ਦੀ ਚੋਣ ਮੀਟਿੰਗ ਕਰਵਾਈ ਗਈ | ਇਸ ਮੌਕੇ ਪਿੰਡ ਦੇ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ | ਮੀਟਿੰਗ ਦੀ ਅਗਵਾਈ ਪਾਰਟੀ ਦੇ ਆਗੂ ਐਡਵੋਕੇਟ ਗੁਰਵਿੰਦਰ ਸਿੰਘ ਬਰਨਾਲਾ ਨੇ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦਾ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਹੈ | ਉਨ੍ਹਾਂ ਨੇ ਯਕੀਨ ਦਵਾਇਆ ਕਿ ਪਿੰਡਾਂ ਦੀ ਤਰੱਕੀ, ਬੇਰੁਜ਼ਗਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਅਤੇ ਖੇਤੀਬਾੜੀ ਨਾਲ ਜੁੜੀਆਂ ਮੁਸ਼ਕਲਾਂ ਦਾ ਹੱਲ ਪਾਰਟੀ ਦੀ ਪਹਿਲ ਰਹੇਗੀ | ਉਨ੍ਹਾਂ ਨੇ ਸਾਥੀਆਂ ਨੂੰ ਇਕੱਠੇ ਰਹਿਣ ਅਤੇ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ | ਇਸ ਦੌਰਾਨ ਪਿੰਡ ਈਨਾ ਬਾਜਵਾ ਤੋਂ 11 ਮੈਂਬਰੀ ਕਮੇਟੀ ਦੀ ਘੋਸ਼ਣਾ ਕੀਤੀ ਗਈ ਜਿਸ ਵਿਚ ਅਮਨਦੀਪ ਸਿੰਘ, ਰਣਧੀਰ ਸਿੰਘ, ਪਰਮਜੀਤ ਸਿੰਘ, ਮੇਜਰ ਸਿੰਘ, ਕੁਲਦੀਪ ਸਿੰਘ, ਨਿਰਭੈ ਸਿੰਘ, ਗੁਲਾਬ ਸਿੰਘ, ਲਖਵਿੰਦਰ ਸਿੰਘ, ਸੁਖਦੀਪ ਸਿੰਘ, ਮਨਪ੍ਰੀਤ ਸਿੰਘ, ਸਤਪਾਲ ਸਿੰਘ, ਅੰਮਿ੍ਤਪਾਲ ਸਿੰਘ ਨੂੰ ਕਮੇਟੀ ਮੈਂਬਰ ਚੁਣਿਆ ਗਿਆ | ਮੀਟਿੰਗ ਦੇ ਅੰਤ ਵਿਚ ਪਿੰਡ ਵਾਸੀਆਂ ਵਲੋਂ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੀ ਪਾਰਟੀ ਲਈ ਨਿਸ਼ਠਾ ਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਅਪੀਲ ਕੀਤੀ ਗਈ |
ਪਿਛਲੀ ਖ਼ਬਰ ਏਸ਼ੀਆ ਕੱਪ ਵਿਚ ਚਾਂਦੀ ਦਾ ਤਗਮਾ ਜਿੱਤ ਕੇ ਸੰਗਰੂਰ ਪਹੁੰਚੀ ਗ਼ਜ਼ਲ ਵਰਮਾ ਦਾ ਕੀਤਾ ਸਵਾਗਤ ਅਗਲੀ ਖ਼ਬਰ ਪਿੰਡ ਮਦੇਵੀ 'ਚ ਪਰਾਲੀ ਸਾੜਨ ਦੀ ਘਟਨਾ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।