09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਮੈਰੀਟੋਰੀਅਸ ਅਧਿਆਪਕ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਉੱਤੇ 28 ਨੂੰ ਕਰਨਗੇ ਮੁੱਖ ਮੰਤਰੀ ਨਿਵਾਸ ਦਾ ਘਿਰਾਉ

ਅਜੀਤ ਡੈਸਕ 24-09-2025
ਸੰਗਰੂਰ, 23 ਸਤੰਬਰ (ਅਮਨਦੀਪ ਸਿੰਘ ਬਿੱਟਾ) - ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਉੱਤੇ 28 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਉ ਕਰੇਗੀ | ਸੂਬਾ ਪ੍ਰਧਾਨ ਡਾਕਟਰ ਟੀਨਾ ਨੇ ਦੱਸਿਆ ਕਿ ਮੈਰੀਟੋਰੀਅਸ ਟੀਚਰਜ਼ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਨ ਉੱਤੇ ਹੋ ਰਹੀ ਦੇਰੀ ਦੇ ਮੱਦੇਨਜ਼ਰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਉ ਦਾ ਫੈਸਲਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮੈਰੀਟੋਰੀਅਸ ਸਕੂਲਾਂ ਦੇ ਨਤੀਜੇ ਸ਼ਾਨਦਾਰ ਰਹੇ ਹਨ ਪਰ ਮੁੱਖ ਮੰਤਰੀ ਨੇ ਅਜੇ ਤੱਕ ਮੈਰੀਟੋਰੀਅਸ ਟੀਚਰਜ਼ ਦੀ ਸੇਵਾਵਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਨ ਦਾ ਫੈਸਲਾ ਨਹੀਂ ਕੀਤਾ ਹੈ | ਮੁੱਖ ਮੰਤਰੀ ਦੇ ਵਾਅਦਿਆਂ ਨੂੰ ਲਾਰੇ ਕਰਾਰ ਦਿੰਦਿਆਂ ਡਾਕਟਰ ਟੀਨਾ ਨੇ ਕਿਹਾ ਕਿ ਮੈਰੀਟੋਰੀਅਸ ਦੇ ਬਾਰ੍ਹਵੀਂ ਜਮਾਤ ਵਿਚੋਂ 37 ਮੈਰਿਟ ਵਿਚ, ਦਸਵੀਂ ਵਿਚੋਂ 11 ਮੈਰਿਟ ਵਿਚ ਅਤੇ ਜੇ.ਈ.ਈ. ਪ੍ਰੀਖਿਆ ਵਿਚ ਮੈਰੀਟੋਰੀਅਸ ਸਕੂਲਾਂ ਦੇ 131 ਵਿਦਿਆਰਥੀ ਸਫਲ ਹੋਏ ਸਨ | ਆਗੂ ਰਾਕੇਸ਼ ਕੁਮਾਰ ਨੇ 28 ਸਤੰਬਰ ਦੇ ਧਰਨੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਅਤੇ ਭਰਾਤਰੀ ਜਥੇਬੰਦੀਆਂ ਨੂੰ ਵੀ ਸੰਘਰਸ਼ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ | ਇਸ ਮੌਕੇ ਵਿਪਨਜੀਤ ਕੌਰ, ਮਨੋਜ ਕੁਮਾਰ, ਸੁਖਜੀਤ ਸਿੰਘ, ਅਜੈ ਸ਼ਰਮਾ, ਬੂਟਾ ਸਿੰਘ ਮਾਨ, ਮੋਹਿਤ ਪੂਨੀਆ, ਡਾਕਟਰ ਬਲਰਾਜ ਸਿੰਘ, ਦਵਿੰਦਰ ਸਿੰਘ, ਜਸਵਿੰਦਰ ਸਿੰਘ, ਵਿਕਾਸ ਕੁਮਾਰ ਨੇ ਵੀ ਵਿਚਾਰ ਰੱਖੇ |
ਪਿਛਲੀ ਖ਼ਬਰ ਭਾਜਪਾ ਮੰਡਲ ਖਨੌਰੀ ਦੇ ਵਰਕਰਾਂ ਦੀ ਮੀਟਿੰਗ ਹੋਈ ਅਗਲੀ ਖ਼ਬਰ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।